PUNJABMAILUSA.COM

2017 ਦੀਅਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਾਦਲ ਸਰਕਾਰ ਵੱਲੋਂ ਸਹੂਲਤਾਂ ਦੀ ਝੜੀ

2017 ਦੀਅਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਾਦਲ ਸਰਕਾਰ ਵੱਲੋਂ ਸਹੂਲਤਾਂ ਦੀ ਝੜੀ

2017 ਦੀਅਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਾਦਲ ਸਰਕਾਰ ਵੱਲੋਂ ਸਹੂਲਤਾਂ ਦੀ ਝੜੀ
November 19
21:24 2015

badal
ਚੰਡੀਗੜ੍ਹ, 19 ਨਵੰਬਰ (ਪੰਜਾਬ ਮੇਲ) – ਪੰਜਾਬ ਸਰਕਾਰ ਨੇ ਰਾਜ ਦੇ ਮਾਹੌਲ ਨੂੰ ਬਦਲਣ, ਲੋਕ ਮਨਾਂ ਨੂੰ ਸ਼ਾਂਤ ਕਰਨ ਅਤੇ ਸਾਲ 2017 ਦੀਅਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੰਭੀਰ ਮਾਲੀ ਸੰਕਟ ਵਿੱਚ ਘਿਰੇ ਹੋਣ ਦੇ ਬਾਵਜੂਦ ਜਨਤਾ ਲੲੀ ਸਹੂਲਤਾਂ ਦੀ ਝਡ਼ੀ ਲਾੳੁਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਅੱਜ ੲਿਥੇ ਹੋੲੀ ਮੀਟਿੰਗ ਵਿੱਚ ਬੁਢਾਪਾ ਪੈਨਸ਼ਨਾਂ ਦੁੱਗਣੀਆਂ ਕਰ ਦਿੱਤੀਆਂ ਤੇ 41 ਵਿਭਾਗਾਂ ਵਿੱਚ 1 ਲੱਖ 13 ਹਜ਼ਾਰ ਨੌਕਰੀਆਂ ਦਾ ਰਾਹ ਖੋਲ੍ਹ ਦਿੱਤਾ। ੲਿਸ ਤੋਂ ੲਿਲਾਵਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਦੀ ਸਜ਼ਾ ਸਖ਼ਤ ਕਰਨ ਲੲੀ ਆਈਪੀਸੀ ਦੀ ਧਾਰਾ 295 (ਏਏ) ਵਿੱਚ ਸੋਧ ਕੀਤੀ ਜਾਵੇਗੀ, ਜਿਸ ਤਹਿਤ ਸਜ਼ਾ 2 ਸਾਲ ਤੋਂ ਵਧਾ ਕੇ ਉਮਰ ਕੈਦ ਕਰਨ ਦੀ ਤਜਵੀਜ਼ ਹੈ। ਮੰਤਰੀ ਮੰਡਲ ਨੇ ਲੋਕਾਂ ਨੂੰ ਸਰਕਾਰੀ ਖ਼ਰਚੇ ’ਤੇ ਤੀਰਥ ਯਾਤਰਾ ਕਰਾਉਣ ਸਮੇਤ ਹੋਰ ਕਈ ਲੋਕ ਲੁਭਾਊ ਫ਼ੈਸਲੇ ਕੀਤੇ ਹਨ। ਇਨ੍ਹਾਂ ਵਿੱਚ ਨੰਬਰਦਾਰਾਂ ਦੇ ਭੱਤੇ ’ਚ ਵਾਧਾ ਸ਼ਾਮਲ ਹੈ। ਬੁਢਾਪਾ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ, ਨਵੀਅਾਂ ਨੌਕਰੀਆਂ ਅਤੇ ਹੋਰ ਸਹੂਲਤਾਂ ਨਾਲ ਸਰਕਾਰੀ ਖ਼ਜ਼ਾਨੇ ’ਤੇ ਸਾਲਾਨਾ 850 ਕਰੋੜ ਰੁਪਏ ਦਾ ਭਾਰ ਪਵੇਗਾ।
ਸਰਕਾਰ ਵੱਲੋਂ ਸਿੱਖਿਆ ਵਿੱਚ 30,000, ਪਾਵਰਕੌਮ ਵਿੱਚ 39,821, ਸਿਹਤ ਵਿਭਾਗ ਵਿੱਚ 5301, ਖੇਤੀਬਾੜੀ ਵਿਭਾਗ ਵਿੱਚ 3500, ਸਹਿਕਾਰਤਾ ਵਿੱਚ 4566, ਉਚੇਰੀ ਸਿੱਖਿਆ ਵਿਭਾਗ ਵਿੱਚ 2198, ਸਿੰਜਾਈ ਮਹਿਕਮੇ ਵਿੱਚ 2072, ਲੋਕ ਨਿਰਮਾਣ ਵਿਭਾਗ ਵਿੱਚ 2852, ਮਾਲ ਵਿਭਾਗ ਵਿੱਚ 2628, ਟਰਾਂਸਪੋਰਟ ਵਿਭਾਗ ਵਿੱਚ 3952 ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 1584 ਅਾਸਾਮੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਅੌਰਤਾਂ, ਆਸ਼ਰਿਤ ਬੱਚਿਆਂ ਅਤੇ ਅਪੰਗਾਂ ਲਈ ਪੈਨਸ਼ਨ 250 ਰੁਪਏ ਤੋਂ ਵਧਾ ਕੇ 500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਇਸ ਨਾਲ ਤਕਰੀਬਨ 16.50 ਲੱਖ ਲੋਕਾਂ ਨੂੰ ਲਾਭ ਮਿਲੇਗਾ। ਇਹ ਪੈਨਸ਼ਨ ਪੰਚਾਇਤਾਂ ਰਾਹੀਂ ਵੰਡੀ ਜਾਵੇਗੀ। ਪੈਨਸ਼ਨ ਦੀਆਂ ਨਵੀਆਂ ਦਰਾਂ ਇਕ ਜਨਵਰੀ 2016 ਤੋਂ ਲਾਗੂ ਹੋਣਗੀਆਂ।
ਮੰਤਰੀ ਮੰਡਲ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਤਹਿਤ ਧਾਰਮਿਕ ਸਥਾਨਾਂ ਨਾਂਦੇੜ ਸਾਹਿਬ, ਵਾਰਾਨਸੀ, ਕੱਟੜਾ (ਮਾਤਾ ਵੈਸ਼ਨੂੰ ਦੇਵੀ) ਅਤੇ ਅਜਮੇਰ ਸਰੀਫ਼ ਲਈ ਸ਼ਰਧਾਲੂਆਂ ਲਈ ਮੁਫ਼ਤ ਯਾਤਰਾ ਦਾ ਪ੍ਰਬੰਧ ਕੀਤਾ ਜਾਵੇਗਾ। ਸਰਕਾਰ ਇਨ੍ਹਾਂ ਸ਼ਹਿਰਾਂ ਲਈ ਪੰਜਾਬ ਤੋਂ ਜਾਣ ਵਾਲੇ ਲੋਕਾਂ ਲਈ ਮੁਫ਼ਤ ਰੇਲ ਗੱਡੀਅਾਂ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਕਰੇਗੀ। ਇਸ ਸਕੀਮ ਹੇਠ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ 1050 ਸ਼ਰਧਾਲੂਆਂ ਨੂੰ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਇਹ ਸਕੀਮ 1 ਜਨਵਰੀ 2016 ਤੋਂ ਲਾਗੂ ਹੋਵੇਗੀ। ਇਸ ਸਕੀਮ ’ਤੇ 186.82 ਕਰੋੜ ਰੁਪਏ ਖਰਚ ਆਉਣਗੇ।
ਮੰਤਰੀ ਮੰਡਲ ਨੇ ਤਕਰੀਬਨ 28.50 ਲੱਖ ਨੀਲੇ ਕਾਰਡ ਧਾਰਕਾਂ ਨੂੰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਮੌਜੂਦਾ ਹੱਦ 30,000 ਰੁਪਏ ਤੋਂ 50,000 ਰੁਪਏ ਸਾਲਾਨਾ ਕਰ ਦਿੱਤੀ ਹੈ। ਸਕੀਮ ਤਹਿਤ ਪਰਿਵਾਰ ਦੇ ਨੂੰ ਮੁਖੀ ਦੀ ਮੌਤ ਜਾਂ ਅਪੰਗ ਹੋਣ ’ਤੇ 5 ਲੱਖ ਰੁਪਏ ਤੱਕ ਦੇ ਬੀਮੇ ਦੀ ਸਹੂਲਤ ਹੋਵੇਗੀ। ਉਨ੍ਹਾਂ ਸਾਰੇ ਕਿਸਾਨਾਂ ਲਈ ਸਿਹਤ ਤੇ ਦੁਰਘਟਨਾ ਬੀਮਾ ਸਕੀਮ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਆਪਣਾ ਉਤਪਾਦਨ ਪੰਜਾਬ ਮੰਡੀ ਬੋਰਡ ਵੱਲੋਂ ਸਥਾਪਤ ਖਰੀਦ ਕੇਂਦਰਾਂ ’ਤੇ ਵੇਚ ਕੇ ਜੇ-ਫਾਰਮ ਹਾਸਲ ਕਰਨਗੇ। ਇਨ੍ਹਾਂ ਕਿਸਾਨਾਂ ਨੂੰ 50,000 ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਜਾਵੇਗਾ। ਦੁਰਘਟਨਾ ਵਿੱਚ ਮੌਤ ਹੋਣ ਜਾਂ ਨਾਕਾਰਾ ਹੋਣ ’ਤੇ 5 ਲੱਖ ਰੁਪਏ ਦੇ ਬੀਮੇ ਦੀ ਵਿਵਸਥਾ ਹੈ। ਕਿਸਾਨਾਂ ਦੀ ਸਿਹਤ ਅਤੇ ਨਿੱਜੀ ਦੁਰਘਟਨਾ ਦੇ ਬੀਮੇ ਦਾ ਪ੍ਰੀਮੀਅਮ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਸਿੱਖਿਆ ਤੇ ਸਿਹਤ ਮੰਤਰੀਅਾਂ ’ਤੇ ਅਧਾਰਿਤ ਇਕ ਕਮੇਟੀ ਇਸ ਸਕੀਮ ’ਤੇ ਨਿਗਰਾਨੀ ਰੱਖੇਗੀ।
ਮੰਤਰੀ ਮੰਡਲ ਨੇ ਨੰਬਰਦਾਰਾਂ ਦਾ ਮਾਸਿਕ ਮਾਣ-ਭੱਤਾ 1000 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ, ਜਿਸ ਨਾਲ ਸਰਕਾਰੀ ਖਜ਼ਾਨੇ ’ਤੇ 19 ਕਰੋੜ ਰੁਪਏ ਦਾ ਬੋਝ ਪਵੇਗਾ। ਕਿਸਾਨਾਂ ਨੂੰ ਗੰਨੇ ਦੀ ਅਦਾਇਗੀ 295 ਰੁਪਏ ਪ੍ਰਤੀ ਕੁਇੰਟਲ (ਸਟੇਟ ਐਗਰੀਡ ਪ੍ਰਾਈਸ) ਦੇ ਹਿਸਾਬ ਨਾਲ ਯਕੀਨੀ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਗੲੀ ਹੈ। ਇਹ ਸਪੱਸ਼ਟ ਕੀਤਾ ਗਿਆ ਹੈ ਕਿ ਪਿੜਾਈ ਸੀਜ਼ਨ 2015-16 ਦੌਰਾਨ ਮਿੱਲਾਂ 245 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਅਦਾਇਗੀ ਕਰਨਗੀਆਂ, ਜਦਕਿ ਸਰਕਾਰ ਆਪਣੇ ਕੋਲੋਂ 50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵਜੋਂ ਅਦਾ ਕਰੇਗੀ। ਖੰਡ ਮਿੱਲਾਂ ਨੂੰ ਦਿਵਾਏ ਜਾਣ ਵਾਲੇ ਕਰਜ਼ੇ ’ਤੇ ਲੱਗਣ ਵਾਲੀ 4 ਕਰੋੜ ਰੁਪਏ ਦੀ ਗਰੰਟੀ ਫੀਸ ਨੂੰ ਮੁਆਫ਼ ਕਰਨ ਦਾ ਫ਼ੈਸਲਾ ਵੀ ਕੀਤਾ ਗਿਅਾ ਹੈ।
ਮੰਤਰੀ ਮੰਡਲ ਨੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 3 ਲੱਖ ਕਰਨ ਦੀ ਨੀਤੀ ਪ੍ਰਵਾਨ ਕੀਤੀ ਹੈ। ਸੁੱਕੇ ਮੇਵਿਆਂ, ਖੱਲ ਬਿਨੌਲਾ ਅਤੇ ਐਲ.ਈ.ਡੀ. ਲਾਈਟਾਂ ’ਤੇ ਵੈਟ ਵਿੱਚ ਕਮੀ ਕਰਨ ਦਾ ਫ਼ੈਸਲਾ ਕੀਤਾ ਹੈ। ਸੁੱਕੇ ਮੇਵਿਆਂ ’ਤੇ ਵੈਟ 5.5 ਫੀਸਦੀ ਤੋਂ ਘਟਾ ਕੇ 4.5 ਫੀਸਦੀ, ਖੱਲ ਤੇ ਬਿਨੌਲਾ ’ਤੇ 5.5 ਫੀਸਦੀ ਤੋਂ ਘਟਾ ਕੇ 2 ਫੀਸਦੀ ਅਤੇ ਐਲ.ਈ.ਡੀ. ਲਾਈਟਾਂ ’ਤੇ 13 ਫੀਸਦੀ ਤੋਂ ਘਟਾ ਕੇ 5.5 ਫੀਸਦੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਨ੍ਹਾਂ ਸਾਰੀਆਂ ਵਸਤਾਂ ’ਤੇ 10 ਫੀਸਦੀ ਦਾ ਸਰਚਾਰਜ ਪਹਿਲਾਂ ਵਾਂਗ ਲਾਗੂ ਰਹੇਗਾ। ਪੇਪਰ ਬੋਰਡ ’ਤੇ ਕੇਂਦਰੀ ਵਿਕਰੀ ਟੈਕਸ ਵੀ 2 ਫੀਸਦੀ ਤੋਂ ਇਕ ਫੀਸਦੀ ਕਰ ਦਿੱਤਾ ਗਿਆ ਹੈ। ਗਊਸ਼ਾਲਾਵਾਂ ਵਿੱਚ ਪ੍ਰਤੀ ਸਾਲ ਪੰਜ ਲੱਖ ਤੱਕ ਦੀ ਨਿਰਮਾਣ ਸਮੱਗਰੀ ਦੀ ਵਰਤੋਂ ਅਤੇ ਉਪਭੋਗੀ ਵਸਤਾਂ ’ਤੇ ਪ੍ਰਤੀ ਸਾਲ ਤਿੰਨ ਲੱਖ ’ਤੇ ਵੀ ਵੈਟ ਖਤਮ ਕਰ ਦਿੱਤਾ ਹੈ।
ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਪਿੰਡ ਵਿੱਚ ਪੁਲੀਸ ਗੋਲੀ ਕਾਰਨ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਲੜਕੇ ਪ੍ਰਭਦੀਪ ਸਿੰਘ ਅਤੇ ਪਿੰਡ ਸਰਾਵਾਂ ਦੇ ਗੁਰਜੀਤ ਸਿੰਘ ਦੇ ਭਰਾ ਜਗਦੀਪ ਸਿੰਘ ਨੂੰ ਤਰਸ ਦੇ ਅਧਾਰ ’ਤੇ ਸਿੱਖਿਆ ਵਿਭਾਗ ਵਿੱਚ ਸੀਨੀਅਰ ਲੈਬ ਅਟੈਡੈਂਟਾਂ ਦੀਆਂ ਨੌਕਰੀਅਾਂ ਦੇਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਇੰਜਨੀਅਰਿੰਗ ਵਿੰਗ ਵਿੱਚ ਚੀਫ ਇੰਜਨੀਅਰ ਦੀ ਇਕ ਅਾਸਾਮੀ ਪ੍ਰਵਾਨ ਕੀਤੀ ਗੲੀ ਹੈ। ਪੰਜਾਬ ਮੋਟਰ ਵ੍ਹੀਕਲ ਐਕਟ ਹੇਠ ਟਰਾਂਸਪੋਰਟ ਗੱਡੀਆਂ ’ਤੇ ਮੋਟਰ ਵ੍ਹੀਕਲ ਟੈਕਸ ਨੂੰ ਤਰਕਸੰਗਤ ਬਣਾਉਣ ਲਈ ਟਰਾਂਸਪੋਰਟ, ਵਿੱਤ ਤੇ ਸਿੰਜਾਈ ਮੰਤਰੀਅਾਂ ’ਤੇ ਅਧਾਰਿਤ ਕਮੇਟੀ ਗਠਿਤ ਕਰ ਦਿੱਤੀ ਗੲੀ ਹੈ।
ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ 2002 ਵਿੱਚ ਕੁੱਝ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਪਟਿਆਲਾ ਜੇਲ੍ਹਾਂ ਵਿੱਚ ਡਿਪਟੀ ਇੰਸਪੈਕਟਰ ਜਨਰਲ ਦੀਆਂ ਤਿੰਨ ਅਾਸਾਮੀਆਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article