PUNJABMAILUSA.COM

2017 ਦੀਆਂ ਚੋਣਾਂ ‘ਚ ਉਤਾਰੇ ਜਾਣਗੇ ਨਵੇਂ ਚਿਹਰੇ-ਸੁਖਬੀਰ ਬਾਦਲ

2017 ਦੀਆਂ ਚੋਣਾਂ ‘ਚ ਉਤਾਰੇ ਜਾਣਗੇ ਨਵੇਂ ਚਿਹਰੇ-ਸੁਖਬੀਰ ਬਾਦਲ

2017 ਦੀਆਂ ਚੋਣਾਂ ‘ਚ ਉਤਾਰੇ ਜਾਣਗੇ ਨਵੇਂ ਚਿਹਰੇ-ਸੁਖਬੀਰ ਬਾਦਲ
February 11
21:17 2016

sukhbir-bada1
ਅੰਮ੍ਰਿਤਸਰ, 11 ਫਰਵਰੀ (ਪੰਜਾਬ ਮੇਲ)- ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਾਮੀ 2017 ਦੀਆਂ ਚੋਣਾਂ ਵਿਚ ਜ਼ਿਆਦਾਤਰ ਨਵੇਂ ਚਿਹਰੇ ਸਾਹਮਣੇ ਲਿਆਂਦੇ ਜਾਣਗੇ ਅਤੇ ਨੌਜਵਾਨਾਂ ਨੂੰ ਵੱਧ ਪ੍ਰਤੀਨਿਧਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਧਾਇਕ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਹਲਕੇ ਦੇ ਲੋਕਾਂ ਤੋਂ ਉਨ੍ਹਾਂ ਬਾਰੇ ਵਿਚਾਰ ਲਏ ਜਾਣ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ। ਉਹ ਅੱਜ ਸਵੇਰੇ ਆਪਣੀ ਧਰਮ ਪਤਨੀ ਅਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੂਚਨਾ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2017 ਦੀਆਂ ਚੋਣਾਂ ਵਿਕਾਸ ਦੇ ਮੁੱਦੇ ‘ਤੇ ਹੀ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਤੀਜੀ ਵਾਰ ਸਰਕਾਰ ਬਣਾਵੇਗਾ। ਖਡੂਰ ਸਾਹਿਬ ਜ਼ਿਮਨੀ ਚੋਣ ਸਬੰਧੀ ਸ. ਬਾਦਲ ਨੇ ਕਿਹਾ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਾਂਗਰਸ ਸਮੇਤ ਦੂਜੀਆਂ ਪਾਰਟੀਆਂ ਮੈਦਾਨ-ਏ-ਜੰਗ ਵਿਚੋਂ ਭੱਜੀਆਂ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਜ਼ਿਮਨੀ ਚੋਣ ਵਿਚ ਕਾਂਗਰਸ ਅਤੇ ‘ਆਪ’ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਵੀ ਹਾਰਨ ਦੇ ਡਰ ਤੋਂ ਹੀ ਉਹ ਮੈਦਾਨ ਛੱਡ ਗਈਆਂ ਹਨ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਚੋਣ ਵਿਚ ‘ਆਪ’ ਵਾਲਿਆਂ ਦੀ ਜ਼ਮਾਨਤ ਜ਼ਬਤ ਹੋਈ ਸੀ ਅਤੇ ਹੁਣ ਉਹ ਆਪਣਾ ਡਰਾਮਾ ਲੁਕੋਣ ਲਈ ਚਾਦਰ ਲਪੇਟੀ ਬੈਠੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਨੂੰ ਆਪਣੇ ਵਰਕਰਾਂ ‘ਤੇ ਭਰੋਸਾ ਨਹੀਂ ਰਿਹਾ। ਕਾਮੇਡੀਅਨ ਗੁਰਪ੍ਰੀਤ ਘੁੱਗੀ ਵੱਲੋਂ ‘ਆਪ’ ਵਿਚ ਸ਼ਾਮਿਲ ਹੋਣ ਸਬੰਧੀ ਪੁੱਛੇ ਇਕ ਸਵਾਲ ‘ਤੇ ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਮਨਪ੍ਰਚਾਵੇ ਲਈ ਆਮ ਆਦਮੀ ਪਾਰਟੀ ਬਹੁਤ ਵਧੀਆ ਹੈ।
ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਲਈ ‘ਪੱਗ ਬਚਾਓ ਮੁਹਿੰਮ’ ਤਹਿਤ ਪੰਜਾਬ ਦੇ ਪਿੰਡਾਂ ਦੇ ਦੌਰੇ ਕਰਨ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੈਪਟਨ ਨੇ ਖੁਦ ਹੀ ਕਿਹਾ ਹੈ ਕਿ ਇਹ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਇਸ ਲਈ ਇਹ ਉਨ੍ਹਾਂ ਲਈ ਵਧੀਆ ਮੌਕਾ ਹੈ ਕਿ ਉਹ ਪਿੰਡਾਂ ਵਿਚ ਜਾਣ ਦਾ ਜਿਹੜਾ ਕੰਮ ਆਪਣੇ ਕਾਰਜਕਾਲ ਸਮੇਂ ਨਹੀਂ ਕਰ ਸਕੇ, ਉਹ ਹੁਣ ਵਿਹਲੇ ਸਮੇਂ ਵਿਚ ਕਰ ਲੈਣ ਤਾਂ ਜੋ ਘੱਟੋ-ਘੱਟ ਉਨ੍ਹਾਂ ਨੂੰ ਸੂਬੇ ਦੇ ਪਿੰਡਾਂ ਦੇ ਦਰਸ਼ਨ ਤਾਂ ਹੋ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸਹੀ ਮਾਅਨਿਆਂ ਵਿਚ ਇਸ ਸਬੰਧੀ ਗੰਭੀਰ ਹਨ ਤਾਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਾਂਗ ਸਵੇਰੇ ਜਲਦੀ ਉਠਣ ਦੀ ਆਦਤ ਪਾਉਣ, ਲੋਕਾਂ ਵਿਚ ਵਿਚਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਉਹ ਸੂਬੇ ਦੇ 30 ਪਿੰਡ ਵੀ ਕਵਰ ਕਰ ਲੈਣ ਤਾਂ ਇਹ ਇਕ ਬਹਾਦਰੀ ਹੋਵੇਗੀ।
ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਵੰਬਰ ਤੱਕ ਪਵਿੱਤਰ ਨਗਰੀ ‘ਚ ਚੱਲ ਰਹੇ ਪ੍ਰਾਜੈਕਟ ਮੁਕੰਮਲ ਕਰਕੇ ਇਸ ਦੀ ਦਿਖ ਬਦਲ ਦਿੱਤੀ ਜਾਵੇਗੀ। ਵਿਕਾਸ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਕਿਹਾ ਕਿ ਪ੍ਰਾਜੈਕਟ ਬਹੁਤ ਵੱਡੇ ਹਨ ਅਤੇ ਜਿਹੜਾ ਕੰਮ 40 ਸਾਲ ਵਿਚ ਹੋਣਾ ਸੀ, ਅਸੀਂ ਉਸ ਨੂੰ 4 ਸਾਲ ਵਿਚ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਲਈ ਥੋੜ੍ਹੀ ਦੇਰ ਲੋਕਾਂ ਨੂੰ ਹੋਰ ਇੰਤਜ਼ਾਰ ਕਰਨਾ ਪਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਹੋ ਜਾਣਗੀਆਂ। ਇਸ ਦੌਰਾਨ ਉਨ੍ਹਾਂ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ਼ੋਮਣੀ ਕਮੇਟੀ ਸ. ਹਰਚਰਨ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਐਸ ਡੀ ਐਮ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article