PUNJABMAILUSA.COM

2019 ਚੋਣਾਂ ਦੀ ਤਿਆਰੀ : ਕਾਂਗਰਸ ਵੱਲੋਂ ਤਿੰਨ ਮੁੱਖ ਕਮੇਟੀਆਂ ਦਾ ਗਠਨ

2019 ਚੋਣਾਂ ਦੀ ਤਿਆਰੀ : ਕਾਂਗਰਸ ਵੱਲੋਂ ਤਿੰਨ ਮੁੱਖ ਕਮੇਟੀਆਂ ਦਾ ਗਠਨ

2019 ਚੋਣਾਂ ਦੀ ਤਿਆਰੀ : ਕਾਂਗਰਸ ਵੱਲੋਂ ਤਿੰਨ ਮੁੱਖ ਕਮੇਟੀਆਂ ਦਾ ਗਠਨ
August 25
22:06 2018

ਨਵੀਂ ਦਿੱਲੀ, 25 ਅਗਸਤ (ਪੰਜਾਬ ਮੇਲ)- ਆਗਾਮੀ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ‘ਚੋਣ ਮੋਡ’ ਵਿੱਚ ਆਉਣ ਦਾ ਸਪੱਸ਼ਟ ਸੰਕੇਤ ਦਿੰਦੇ ਹੋਏ ਕਾਂਗਰਸ ਨੇ ਅੱਜ ਤਿੰਨ ਮੁੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ ਜਿਨ੍ਹਾਂ ਵਿੱਚ ਪਾਰਟੀ ਦੇ ਜ਼ਿਆਦਾਤਰ ਪ੍ਰਮੁੱਖ ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ।
ਲੋਕ ਸਭਾ ਚੋਣਾਂ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨੌਂ ਮੈਂਬਰੀ ਕੋਰ ਗਰੁੱਪ ਕਮੇਟੀ, 19 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਅਤੇ 13 ਮੈਂਬਰੀ ਪ੍ਰਚਾਰ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀਆਂ ਬਾਰੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਅਸ਼ੋਕ ਗਹਿਲੋਤ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦੇ ਗਠਨ ਦੇ ਨਾਲ ਕਾਂਗਰਸ ਚੋਣ ਮੋਡ ਵਿੱਚ ਜਾਵੇਗੀ, ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਕੰਮ ਸ਼ੁਰੂ ਕਰੇਗੀ ਅਤੇ ਪ੍ਰਚਾਰ ਤੇ ਤਾਲਮੇਲ ਲਈ ਰਣਨੀਤੀ ਉਲੀਕੇਗੀ। ਕਾਂਗਰਸ ਦੀ ਨੌਂ ਮੈਂਬਰੀ ਕੋਰ ਗਰੁੱਪ ਕਮੇਟੀ ਵਿੱਚ ਏ.ਕੇ. ਐਂਟਨੀ, ਗ਼ੁਲਾਮ ਨਬੀ ਆਜ਼ਾਦ, ਪੀ ਚਿਦੰਬਰਮ, ਅਸ਼ੋਕ ਗਹਿਲੋਤ, ਮਲਿਕਾਰਜੁਨ ਖੜਗੇ, ਅਹਿਮਦ ਪਟੇਲ, ਜੈਰਾਮ ਰਮੇਸ਼, ਰਣਦੀਪ ਸੁਰਜੇਵਾਲਾ ਅਤੇ ਕੇ.ਸੀ. ਵੇਣੂੰਗੋਪਾਲ ਸ਼ਾਮਲ ਹਨ।
ਚੋਣ ਮਨੋਰਥ ਪੱਤਰ ਕਮੇਟੀ ਵਿੱਚ ਪੀ ਚਿਦੰਬਰਮ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੈਰਾਮ ਰਮੇਸ਼, ਸਲਮਾਨ ਖੁਰਸ਼ੀਦ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ, ਕੁੱਲ ਹਿੰਦ ਮਹਿਲਾ ਕਾਂਗਰਸ ਦੀ ਪ੍ਰਧਾਨ ਸੁਸ਼ਮਿਤਾ ਦੇਵ, ਸੰਸਦ ਮੈਂਬਰ ਰਾਜੀਵ ਗੌੜਾ, ਕ੍ਰਿਸ਼ਣਨ ਬਿੰਦੂ, ਕੁਮਾਰੀ ਸ਼ੈਲਜਾ, ਰਘੁਵੀਰ ਮੀਣਾ, ਭਾਲਚੰਦ ਮੁੰਗੇਕਰ ਅਤੇ ਮੀਨਾਕਸ਼ੀ ਨਟਰਾਜਨ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਾਰਟੀ ਦੀ ਹਿਮਾਚਲ ਪ੍ਰਦੇਸ਼ ਦੀ ਇੰਚਾਰਜ ਰਜਨੀ ਪਾਟਿਲ, ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੁਖੀ ਸੈਮ ਪਿਤਰੋਦਾ, ਪਾਰਟੀ ਦੇ ਓਬੀਸੀ ਵਿੰਗ ਦੇ ਮੁਖੀ ਤਾਮਰਧਵਲ ਸਾਹੂ, ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ, ਸੰਸਦ ਮੈਂਬਰ ਸ਼ਸ਼ੀ ਥਰੂਰ, ਸਚਿਨ ਰਾਓ ਅਤੇ ਲਲਿਤੇਸ਼ ਤ੍ਰਿਪਾਠੀ ਨੂੰ ਚੋਣ ਮਨੋਰਥ ਪੱਤਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਪਾਰਟੀ ਦੀ ਪ੍ਰਚਾਰ ਕਮੇਟੀ ਵਿੱਚ ਮੀਡੀਆ ਵਿੰਗ ਦੇ ਮੁਖੀ ਸੁਰਜੇਵਾਲਾ, ਸੋਸ਼ਲ ਮੀਡੀਆ ਟੀਮ ਦੀ ਮੁਖੀ ਦਿਵਿਆ ਸਪੰਦਨਾ ਅਤੇ ਰਾਜ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਆਨੰਦ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿੱਚ ਭਗਤ ਚਰਨ ਦਾਸ, ਪ੍ਰਵੀਨ ਚਕਰਵਰਤੀ, ਮਿਲਿੰਦ ਦੇਵੜਾ, ਕੁਮਾਰ ਕੇਤਕਰ, ਪਵਨ ਖੇੜਾ, ਵੀ.ਡੀ. ਸਤੀਸ਼ਨ, ਰਾਜੀਵ ਸ਼ੁਕਲਾ, ਜੈਵੀਰ ਸ਼ੇਰਗਿੱਲ, ਮਨੀਸ਼ ਤਿਵਾੜੀ ਅਤੇ ਪ੍ਰਮੋਦ ਤਿਵਾੜੀ ਸ਼ਾਮਲ ਹਨ। -ਪੀਟੀਆਈ

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article