PUNJABMAILUSA.COM

2019 ‘ਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ

2019 ‘ਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ

2019 ‘ਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਨੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ
December 21
17:44 2018

ਅੰਮ੍ਰਿਤਸਰ, 21 ਦਸੰਬਰ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਦਨ ਦੀਆਂ ਆਮ ਚੋਣਾਂ ਅਗਲੇ ਵਰ੍ਹੇ 2019 ਵਿਚ ਸੰਸਦੀ ਚੋਣਾਂ ਤੋਂ ਬਾਅਦ ਹੋ ਸਕਦੀਆਂ ਹਨ। ਕੇਂਦਰ ਸਰਕਾਰ ਵੱਲੋਂ ਇਹ ਖੁਲਾਸਾ ਕੀਤਾ ਗਿਆ ਹੈ ਕਿ ਦਸੰਬਰ 2011 ਵਿਚ ਕਾਇਮ ਹੋਏ ਸ਼੍ਰੋਮਣੀ ਕਮੇਟੀ ਦੇ ਸਦਨ ਦੀ ਮਿਆਦ ਦੋ ਸਾਲ ਪਹਿਲਾਂ ਦਸੰਬਰ 2016 ਵਿਚ ਮੁਕੰਮਲ ਹੋ ਚੁੱਕੀ ਹੈ।
ਇਹ ਖੁਲਾਸਾ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਨੂੰ ਭੇਜੇ ਗਏ ਇਕ ਪੱਤਰ ਤੋਂ ਹੋਇਆ ਹੈ। ਅੰਦਰੂਨੀ ਸੁਰੱਖਿਆ ਦੀ ਡਵੀਜ਼ਨ ਇਕ ਦੇ ਡਾਇਰੈਕਟਰ ਗੋਪੀ ਚੰਦਰ ਵੱਲੋਂ ਭੇਜੇ ਪੱਤਰ ਵਿਚ ਦੱਸਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੀ ਮਿਆਦ 16 ਦਸੰਬਰ 2016 ਨੂੰ ਪੂਰੀ ਹੋ ਚੁੱਕੀ ਹੈ। ਐਡਵੋਕੇਟ ਫੂਲਕਾ ਵੱਲੋਂ 9 ਅਕਤੂਬਰ 2018 ਨੂੰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਭੇਜ ਕੇ ਸਿੱਖ ਗੁਰਦੁਆਰਾ ਐਕਟ 1925 ਦੀ ਧਾਰਾ 51 ਹੇਠ ਇਸ ਸਬੰਧੀ ਜਾਣਕਾਰੀ ਮੰਗੀ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਪੱਤਰ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ ਸੀ, ਜਿਸ ਦਾ ਹੁਣ ਗ੍ਰਹਿ ਮੰਤਰਾਲੇ ਵੱਲੋਂ ਐਡਵੋਕੇਟ ਐੱਚ. ਐੱਸ. ਫੂਲਕਾ ਨੂੰ ਪੱਤਰ ਭੇਜ ਕੇ ਜਵਾਬ ਦਿੱਤਾ ਗਿਆ ਹੈ।
ਇਸ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਮੌਜੂਦਾ ਹਾਊਸ 16 ਦਸੰਬਰ 2011 ਨੂੰ ਇਕ ਨੋਟੀਫਿਕੇਸ਼ਨ ਰਾਹੀਂ ਗਠਿਤ ਹੋ ਗਿਆ ਸੀ ਅਤੇ ਇਸ ਦੀ ਮਿਆਦ 16 ਦਸੰਬਰ 2016 ਨੂੰ ਪੂਰੀ ਹੋ ਚੁੱਕੀ ਹੈ।
ਗੁਰਦੁਆਰਾ ਚੋਣਾਂ ਵਾਸਤੇ ਚੀਫ਼ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਅਗਸਤ 2018 ਵਿਚ ਨਵਾਂ ਗੁਰਦੁਆਰਾ ਚੋਣ ਕਮਿਸ਼ਨਰ ਚੁਣਿਆ ਗਿਆ ਸੀ ਪਰ ਉਨ੍ਹਾਂ ਵੱਲੋਂ ਇਸ ਅਹੁਦੇ ਦਾ ਕਾਰਜਭਾਰ ਸਾਂਭਣ ਤੋਂ ਅਸਮਰੱਥਾ ਪ੍ਰਗਟਾਈ ਗਈ ਸੀ, ਜਿਸ ਕਾਰਨ ਇਸ ਮਾਮਲੇ ਵਿਚ ਦੇਰ ਹੋਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਦੀ ਨਵੀਂ ਨਿਯੁਕਤੀ ਲਈ ਪ੍ਰਕਿਰਿਆ ਜਾਰੀ ਹੈ।
ਸ਼੍ਰੀ ਫੂਲਕਾ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਭੇਜਿਆ ਸੀ ਕਿ ਉਹ ਕੇਂਦਰ ਸਰਕਾਰ ਉੱਤੇ ਜ਼ੋਰ ਪਾ ਕੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਾਉਣ ਲਈ ਦਬਾਅ ਪਾਉਣ, ਪਰ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ ਹੈ ਜਦੋਂਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ 2011 ਵਿਚ ਚੁਣੇ ਹਾਊਸ ਦੀ ਮਿਆਦ ਦਸੰਬਰ 2016 ਵਿਚ ਪੂਰੀ ਹੋ ਚੁੱਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article