PUNJABMAILUSA.COM

2019 ਦੀਆਂ ਲੋਕ ਸਭਾ ਚੋਣਾਂ ‘ਚ ਬਾਦਲ ਪਰਿਵਾਰ ਦੀ ‘ਦਰਾਣੀ-ਜਠਾਣੀ’ ‘ਚ ਚੋਣ ਦੰਗਲ ਹੋਣ ਦੀ ਚਰਚਾ

2019 ਦੀਆਂ ਲੋਕ ਸਭਾ ਚੋਣਾਂ ‘ਚ ਬਾਦਲ ਪਰਿਵਾਰ ਦੀ ‘ਦਰਾਣੀ-ਜਠਾਣੀ’ ‘ਚ ਚੋਣ ਦੰਗਲ ਹੋਣ ਦੀ ਚਰਚਾ

2019 ਦੀਆਂ ਲੋਕ ਸਭਾ ਚੋਣਾਂ ‘ਚ ਬਾਦਲ ਪਰਿਵਾਰ ਦੀ ‘ਦਰਾਣੀ-ਜਠਾਣੀ’ ‘ਚ ਚੋਣ ਦੰਗਲ ਹੋਣ ਦੀ ਚਰਚਾ
February 28
10:05 2018

ਲੁਧਿਆਣਾ, 28 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਸਭ ਤੋਂ ਵੱਡੇ ਸਿਆਸੀ ਬਾਦਲ ਪਰਿਵਾਰ ਬਾਰੇ ਹੁਣ ਤੋਂ ਸਿਆਸੀ ਹਲਕਿਆਂ ‘ਚ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਵਿਚ ਇਸ ਵਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਰਾਣੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਟੱਕਰ ਉਸ ਦੀ ਜਠਾਣੀ ਬੀਬੀ ਬੀਨੂ ਬਾਦਲ ਨੂੰਹ ਰਾਣੀ ਗੁਰਦਾਸ ਸਿੰਘ ਬਾਦਲ ਨਾਲ ਬਠਿੰਡੇ ‘ਚ ਹੋਵੇਗੀ ਤੇ ਇਹ ਦਰਾਣੀ-ਜਠਾਣੀ ਦੇ ਮੁਕਾਬਲੇ ਬਾਰੇ ਮਾਲਵੇ ‘ਚ ਚੋਣ ਦੰਗਲ ਜਿੱਥੇ ਚਰਚਾ ਦਾ ਵਿਸ਼ਾ ਬਣੇਗਾ, ਉੱਥੇ ਦੋ ਪਰਿਵਾਰਾਂ ਦੀ ਸਿੱਧੀ ਟੱਕਰ ਹੋਵੇਗੀ। ਕਿਉਂਕਿ ਬੀਬੀ ਹਰਸਿਮਰਤ ਕੌਰ ਬਾਦਲ ਅੱਜਕੱਲ੍ਹ ਬਠਿੰਡੇ ਤੋਂ ਐੱਮ.ਪੀ. ਹਨ ਤੇ ਮੋਦੀ ਸਰਕਾਰ ‘ਚ ਵਜ਼ੀਰ, ਜਦੋਂਕਿ ਇਸੇ ਸ਼ਹਿਰ ਬਠਿੰਡੇ ਤੋਂ ਕਾਂਗਰਸ ਪਾਰਟੀ ਦੀ ਟਿਕਟ ‘ਤੇ ਮਨਪ੍ਰੀਤ ਸਿੰਘ ਬਾਦਲ ਸੂਬੇ ਦੇ ਖਜ਼ਾਨਾ ਮੰਤਰੀ ਹਨ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਨੂ ਬਾਦਲ ਤੇ ਉਨ੍ਹਾਂ ਦਾ ਬੇਟਾ ਤੇ ਸਾਲਾ ਸਾਹਿਬ ਅੱਜਕੱਲ੍ਹ ਬਠਿੰਡੇ ਵਿਚ ਵੱਡੀ ਪਕੜ ਬਣਾ ਕੇ ਵਿਚਰ ਰਹੇ ਹਨ ਅਤੇ ਉਹ ਚੋਣ ਲੜਨ ਦੀ ਪੂਰੀ ਤਿਆਰੀ ਵਿਚ ਦੱਸੇ ਜਾ ਰਹੇ ਹਨ, ਕਿਉਂਕਿ 2014 ‘ਚ ਮਨਪ੍ਰੀਤ ਬਾਦਲ ਕੇਵਲ 19 ਹਜ਼ਾਰ ਵੋਟਾਂ ਨਾਲ ਚੋਣ ਹਾਰੇ ਸਨ। ਇਸੇ ਕਰ ਕੇ ਦੋਨੋਂ ਬਾਦਲ ਪਰਿਵਾਰ ਦੀ ਬਠਿੰਡੇ ਲੋਕ ਸਭਾ ਹਲਕੇ ਬਾਰੇ ਰਾਜਸੀ ਪੰਡਤਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ (ਪਾਸ਼) ਤੇ ਗੁਰਦਾਸ ਸਿੰਘ ਬਾਦਲ (ਦਾਸ) ਦੋਨੋਂ ਭਰਾ ਆਪਣੇ ਜਿਊਂਦੇ ਜੀ ਆਪਣੀਆਂ ਨੂੰਹਾਂ ਨੂੰ ਚੋਣ ਦੰਗਲ ਵਿਚ ਇਕ-ਦੂਜੇ ਦੇ ਖਿਲਾਫ ਕਿਸੇ ਕੀਮਤ ‘ਤੇ ਨਹੀਂ ਦੇਖਣਗੇ, ਕਿਉਂਕਿ ਦੋਨੋਂ ਬਾਦਲ ਜਾਣਦੇ ਹਨ ਕਿ ਅਜੇ ਤਾਂ ਇਹ ਦੋਵਾਂ ਪਰਿਵਾਰਾਂ ਵਿਚ ਸਿਆਸੀ ਲੜਾਈ ਹੈ ਪਰ ਜੇਕਰ ਚੋਣ ਦੰਗਲ ‘ਚ ਦਰਾਣੀ-ਜਠਾਣੀ ਆਹਮੋ-ਸਾਹਮਣੇ ਆ ਗਈਆਂ ਤਾਂ ਇਹ ਖੁੰਦਕ ਤੇ ਲੜਾਈ ਪਰਿਵਾਰ ਦੀ ਨਿੱਜੀ ਲੜਾਈ ਬਣ ਜਾਵੇਗੀ।
ਬਾਕੀ ਸ਼ਾਇਦ ਮੀਡੀਆ ਵਿਚ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਠਿੰਡੇ ਜਾਂ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਗੱਲ ਆਈ ਹੈ, ਉਸ ਤੋਂ ਲੱਗ ਰਿਹਾ ਹੈ ਕਿ ਦੋਨੋਂ ਬਾਦਲ ਪਰਿਵਾਰ ਆਪਣੀਆਂ ਨੂੰਹਾਂ ਨੂੰ ਇਕ-ਦੂਜੇ ਤੋਂ ਦੂਰ ਰੱਖਣਗੇ। ਦੂਜੇ ਪਾਸੇ ਇਹ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਜੇ ਸੂਈ ਬਠਿੰਡਾ ਵਿਚ ਹੀ ਫਸ ਗਈ ਤਾਂ ਹਾਲਾਤ ਕੀ ਹੋਣਗੇ, ਇਸ ਬਾਰੇ ਤਾਂ ਅਜੇ ਕੁੱਝ ਆਖਣਾ ਮੁਸ਼ਕਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article