PUNJABMAILUSA.COM

2020 ਤੱਕ ਕੈਨੇਡਾ ‘ਚ ਇੰਮੀਗ੍ਰੈਂਟਸ ਦੀ ਗਿਣਤੀ ‘ਚ ਹੋਵੇਗਾ 13 ਫੀਸਦੀ ਦਾ ਵਾਧਾ

 Breaking News

2020 ਤੱਕ ਕੈਨੇਡਾ ‘ਚ ਇੰਮੀਗ੍ਰੈਂਟਸ ਦੀ ਗਿਣਤੀ ‘ਚ ਹੋਵੇਗਾ 13 ਫੀਸਦੀ ਦਾ ਵਾਧਾ

2020 ਤੱਕ ਕੈਨੇਡਾ ‘ਚ ਇੰਮੀਗ੍ਰੈਂਟਸ ਦੀ ਗਿਣਤੀ ‘ਚ ਹੋਵੇਗਾ 13 ਫੀਸਦੀ ਦਾ ਵਾਧਾ
November 02
16:32 2017

* ਨਵੀਂ ਇੰਮੀਗ੍ਰੇਸ਼ਨ ਯੋਜਨਾ ਤਹਿਤ ਜਾਰੀ ਕਰੇਗਾ 3,40,000 ਵੀਜ਼ੇ
ਓਟਾਵਾ, 2 ਨਵੰਬਰ (ਪੰਜਾਬ ਮੇਲ)- ਕੈਨੇਡਾ ‘ਚ ਅਗਲੇ ਤਿੰਨ ਸਾਲਾਂ ਦੌਰਾਨ ਇੰਮੀਗ੍ਰੈਂਟਸ ਨੂੰ ਦਾਖਲਾ ਦੇਣ ਦੀ ਨਵੀਂ ਯੋਜਨਾ ਪੇਸ਼ ਕਰਕੇ ਫੈਡਰਲ ਸਰਕਾਰ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ‘ਚ ਵਧੇਰੇ ਸਥਿਰਤਾ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ 2020 ਤੱਕ ਕੈਨੇਡਾ ‘ਚ ਇੰਮੀਗ੍ਰੈਂਟਸ ਦੀ ਗਿਣਤੀ ‘ਚ 13 ਫੀਸਦੀ ਦਾ ਵਾਧਾ ਹੋਵੇਗਾ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉਮਰਦਰਾਜ ਹੋ ਰਹੀ ਅਬਾਦੀ ਤੇ ਜਨਮ ਦਰ ‘ਚ ਆਈ ਗਿਰਾਵਟ ਦੇ ਮੱਦੇਨਜ਼ਰ ਹੁਨਰਮੰਦ ਕਾਮਿਆਂ ‘ਚ ਆਉਣ ਵਾਲੀ ਕਮੀ ਤੇ ਲੇਬਰ ਮਾਰਕਿਟ ਦਾ ਸਰਕਲ ਪੂਰਾ ਕਰਨ ਲਈ ਤਿਆਰ ਕੀਤੇ ਇਕਨਾਮਿਕ ਪ੍ਰੋਗਰਾਮਾਂ ਤਹਿਤ ਹੀ ਇੰਮੀਗ੍ਰੈਂਟਸ ਦੀ ਵੱਡੀ ਗਿਣਤੀ ਨੂੰ ਸੱਦਿਆ ਜਾਵੇਗਾ। ਇਸ ਹਿਸਾਬ ਨਾਲ 2020 ਤੱਕ ਕੈਨੇਡਾ ‘ਚ 340,000 ਇੰਮੀਗ੍ਰੈਂਟਸ ਨੂੰ ਦਾਖਲਾ ਦਿੱਤਾ ਜਾਵੇਗਾ, ਜੋ ਕਿ ਪਹਿਲੀ ਵਿਸ਼ਵ ਜੰਗ ਤੋਂ ਪਹਿਲਾਂ ਦੇ ਮੁਕਾਬਲੇ ਸਭ ਤੋਂ ਵਧ ਹੋਵੇਗਾ। ਹਾਲਾਂਕਿ ਸਰਕਾਰ ਵਲੋਂ ਪੇਸ਼ ਅੰਕੜਾ ਪਿਛਲੇ ਸਾਲ ਸਰਕਾਰ ਦੀ ਇਕਨਾਮਿਕ ਐਡਵਾਈਜ਼ਰੀ ਕਾਉਂਸਲ ਦੀ ਰਿਪੋਰਟ ‘ਚ ਸੁਝਾਏ ਗਈ 450,000 ਇੰਮੀਗ੍ਰੈਂਟਸ ਦੇ ਟੀਚੇ ਤੋਂ ਅਜੇ ਵੀ ਘੱਟ ਹੈ।
ਇੰਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਬੁੱਧਵਾਰ ਨੂੰ ਜਿਸ ਯੋਜਨਾ ਦਾ ਖੁਲਾਸਾ ਕੀਤਾ ਗਿਆ, ਉਹ ਹਾਲ ਦੀ ਘੜੀ ਕੈਨੇਡਾ ਲਈ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ-ਨਾਲ ਇਸ ‘ਚ ਵਾਧੇ ਨੂੰ ਇਸ ਲਈ ਸ਼ਾਮਲ ਕੀਤਾ ਗਿਆ ਹੈ ਤਾਂ ਕਿ ਸਿਸਟਮ ਐਡਜਸਟ ਕਰ ਸਕੇ। ਹੁਸੈਨ ਨੇ ਟੋਰਾਂਟੋ ‘ਚ ਇਕ ਨਿਊਜ਼ ਕਾਨਫਰੰਸ ‘ਚ ਦੱਸਿਆ ਕਿ ਇੰਮੀਗ੍ਰੈਂਟਸ ਨੂੰ ਕੈਨੇਡਾ ਲੈ ਕੇ ਆਉਣ ਨਾਲ ਅੱਧਾ ਕੰਮ ਹੋਵੇਗਾ ਤੇ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਥੇ ਆਉਣ ਮਗਰੋਂ ਇੰਮੀਗ੍ਰੈਂਟਸ ਨੂੰ ਇਹੋ ਜਿਹੇ ਕੰਮ ਮੁਹੱਈਆ ਕਰਵਾਏ ਜਾਣ ਜਿਨ੍ਹਾਂ ਨਾਲ ਉਹ ਸਫਲ ਹੋ ਸਕਣ। ਜ਼ਿਕਰਯੋਗ ਹੈ ਕਿ ਕਾਨਫਰੰਸ ਬੋਰਡ ਆਫ ਕੈਨੇਡਾ ਵੱਲੋਂ ਇਸ ਯੋਜਨਾ ਦਾ ਸਵਾਗਤ ਕੀਤਾ ਗਿਆ ਹੈ। ਸੀਨੀਅਰ ਵਾਈਸ ਪ੍ਰੈਜ਼ੀਡੈਂਟ ਕ੍ਰੇਗ ਅਲੈਗਜ਼ੈਂਡਰ ਨੇ ਇਕ ਬਿਆਨ ‘ਚ ਕਿਹਾ ਕਿ ਇਸ ਨਾਲ ਲੰਮੇਂ ਸਮੇਂ ਤੱਕ ਆਰਥਿਕ ਵਿਕਾਸ ਨੂੰ ਬਰਕਰਾਰ ਰੱਖਿਆ ਜਾ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article