PUNJABMAILUSA.COM

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!
January 14
20:05 2018

ਨਿੱਕੀ ਹੈਲੀ ਦੇ ਨਾਂ ’ਤੇ ਰਾਸ਼ਟਰਪਤੀ ਦੇ ਉਮੀਦਵਾਰ ਵਜੋਂ ਮੋਹਰ ਲਾ ਰਹੇ ਨੇ ਸੰਯੁਕਤ ਰਾਸ਼ਟਰ ਦੇ ਅੰਬੈਸਡਰ
ਸੰਯੁਕਤ ਰਾਸ਼ਟਰ, 14 ਜਨਵਰੀ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਦੀ ਦੌੜ ਵਿੱਚ 2020 ਜਾਂ 2024 ਤੱਕ ਕੋਈ ਭਾਰਤੀ ਮੂਲ ਦਾ ਵਿਅਕਤੀ ਸ਼ਾਮਲ ਹੋ ਸਕਦਾ ਹੈ। ਟਰੰਪ ਪ੍ਰਸ਼ਾਸਨ ਵਿੱਚ ਆਪਣੇ ਇੱਕ ਸਾਲ ਦੇ ਕੰਮ ਨਾਲ ਹੀ ਭਾਰਤੀ ਮੂਲ ਦੀ ਅਮਰੀਕੀ ਸਿਆਸਤਦਾਨ ਨਿੱਕੀ ਹੈਲੀ ਸਟਾਰ ਬਣ ਚੁੱਕੀ ਹੈ। ਨਿੱਕੀ ਹੈਲੀ ਦਾ ਨਾਂ ਰਾਸ਼ਟਰਪਤੀ ਦੇ ਰੂਪ ਵਿੱਚ ਤਦ ਤੋਂ ਆਉਣ ਲੱਗਾ ਜਦੋਂ ਤੋਂ ਉਸ ਨੇ ਯਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦੇਣ ਦੇ ਟਰੰਪ ਦੇ ਫੈਸਲੇ ਦਾ ਬਚਾਅ ਕੀਤਾ ਸੀ।
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਲਿਖੀ ਗਈ ਕਿਤਾਬ ‘ਫਾਇਰ ਐਂਡ ਫਰੀ’ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ ਕਿ 45 ਸਾਲਾ ਭਾਰਤੀ ਮੂਲ ਦੀ ਨਿੱਕੀ ਹੈਲੀ 2020 ਵਿੱਚ ਹੋਣ ਵਾਲੀਆਂ ਵਾਈਟ ਹਾਊਸ ਦੀਆਂ ਚੋਣਾਂ ਵਿੱਚ ਲੜਨਾ ਚਾਹੁੰਦੀ ਹੈ। ਨਿੱਕੀ ਹੈਲੀ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਅੰਬੈਸਡਰ ਹੈ। 45 ਸਾਲ ਦੀ ਨਿੱਕੀ ਹੈਲੀ ਨੇ ਯੂਐਨ ਸਿਕਿਓਰਿਟੀ ਕੌਂਸਲ ਵਿੱਚ ਇਜ਼ਰਾਈਲ ਰਾਜਧਾਨੀ ’ਤੇ ਹੋ ਰਹੀਆਂ ਆਲੋਚਨਾਵਾਂ ’ਤੇ ਵੀਟੋ ਦੀ ਵਰਤੋਂ ਕੀਤੀ ਅਤੇ ਅਮਰੀਕਾ ਵਿਰੁੱਧ ਵੋਟ ਪਾਉਣ ਵਾਲਿਆਂ ਨੂੰ ਅੰਜਾਮ ਭੁਗਤਣ ਤੱਕ ਦੀ ਧਮਕੀ ਦਿੱਤੀ।
ਸੰਯੁਕਤ ਰਾਸ਼ਟਰ ਦੇ ਰਾਜਦੂਤਾਂ (ਅੰਬੈਸਡਰਸ) ਦਾ ਮੰਨਣਾ ਹੈ ਕਿ ਨਿੱਕੀ ਹੈਲੀ ਇੱਕ ਦੂਤ ਨਹੀਂ, ਸਗੋਂ ਨੇਤਾ ਹੈ ਅਤੇ ਸੰਯੁਕਤ ਰਾਸ਼ਟਰ ਵਿੱਚ ਉਹ ਅਮਰੀਕਾ ਦੇ ਲੋਕਾਂ ਨੂੰ ਸੰਬੋਧਨ ਕਰ ਰਹੀ ਸੀ। ਕੌਂਸਲ ਦੇ ਇੱਕ ਸਫੀਰ ਨੇ ਕਿਹਾ ਕਿ ਨਿੱਕੀ ਜਨਰਲ ਅਸੈਂਬਲੀ ਵਿੱਚ ਵੋਟ ਜਿੱਤਣ ਲਈ ਨਹੀਂ ਬੋਲ ਰਹੀ ਸੀ, ਸਗੋਂ ਉਹ 2020 ਅਤੇ 2024 ਲਈ ਵੋਟਾਂ ਬਣਾਂ ਰਹੀ ਸੀ। ਦੱਖਣੀ ਕੈਰੇਲੀਨਾ ਦੀ ਸਾਬਕਾ ਗਵਰਨਰ ਨਿੱਕੀ ਹੈਲੀ ਪਿਛਲੇ ਸਾਲ ਹੀ ਸੰਯੁਕਤ ਰਾਸ਼ਟਰ ਪਹੁੰਚੀ ਹੈ। ਉਸ ਨੇ ਟਰੰਪ ਦੀ ‘ਅਮਰੀਕਾ ਪਹਿਲਾਂ’ ਨੀਤੀ ਨੂੰ ਨਵੀਂ ਸ਼ੁਰੂਆਤ ਦੱਸਿਆ ਸੀ। ਇੱਕ ਹੋਰ ਕੌਂਸਲ ਡਿਪਲੋਮੈਟ ਨੇ ਕਿਹਾ ਕਿ ਸਭ ਤੋਂ ਵੱਧ ਮਹੱਤਵ ਇਹ ਰੱਖਦਾ ਹੈ ਕਿ ਅਮਰੀਕਾ ਵਿੱਚ ਉਨ੍ਹਾਂ ਨੂੰ ਲੈ ਕੇ ਕਈ ਮੰਨਣਾ ਅਤੇ ਕੀ ਸੋਚ ਹੈ। ਨਿੱਕੀ ਹੈਲੀ ਨੇ ਆਪਣੀਆਂ ਸਿਆਸੀ ਇੱਛਾਵਾਂ ਨਾਲ ਜੁੜੇ ਸਵਾਲਾਂ ਨੂੰ ਟਾਲਦੇ ਹੋਏ ਕਿਹਾ ਕਿ ਉਹ ਅਜੇ ਆਪਣੇ ਕੰਮ ਵਿੱਚ ਲੱਗੀ ਹੋਈ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article