PUNJABMAILUSA.COM

21ਵੀਆਂ ਰਾਸ਼ਟਰਮੰਡਲ ‘ਚ ਭਾਰਤੀ ਮਹਿਲਾ ਖਿਡਾਰਨਾਂ ਨੇ ਦਿਵਾਏ ਸੋਨ ਤਮਗੇ

21ਵੀਆਂ ਰਾਸ਼ਟਰਮੰਡਲ ‘ਚ ਭਾਰਤੀ ਮਹਿਲਾ ਖਿਡਾਰਨਾਂ ਨੇ ਦਿਵਾਏ ਸੋਨ ਤਮਗੇ

21ਵੀਆਂ ਰਾਸ਼ਟਰਮੰਡਲ ‘ਚ ਭਾਰਤੀ ਮਹਿਲਾ ਖਿਡਾਰਨਾਂ ਨੇ ਦਿਵਾਏ ਸੋਨ ਤਮਗੇ
April 09
14:57 2018

ਗੋਲਡ ਕੋਸਟ, 9 ਅਪ੍ਰੈਲ (ਪੰਜਾਬ ਮੇਲ)- ਭਾਰਤੀ ਮਹਿਲਾ ਖਿਡਾਰੀਆਂ ਨੌਜਵਾਨ ਨਿਸ਼ਾਨੇਬਾਜ਼ ਮਨੂ ਭਾਕਰ, ਵੇਟ ਲਿਫਟਰ ਪੂਨਮ ਯਾਦਵ ਤੇ ਮਹਿਲਾ ਟੇਬਲ ਟੈਨਿਸ ਟੀਮ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ 21ਵੀਆਂ ਰਾਸ਼ਟਰਮੰਡਲ ਖੇਡਾਂ ਦੇ ਚੌਥੇ ਦਿਨ ਐਤਵਾਰ ਨੂੰ ਭਾਰਤ ਦੀ ਝੋਲੀ ਵਿਚ 3 ਸੋਨ ਤਮਗੇ ਪਾ ਦਿੱਤੇ। ਭਾਰਤ ਨੇ ਇਸਦੇ ਇਲਾਵਾ 1 ਚਾਂਦੀ ਤੇ 2 ਕਾਂਸੀ ਤਮਗੇ ਵੀ ਜਿੱਤੇ। ਭਾਰਤ ਹੁਣ ਅੰਕ ਸੂਚੀ ਵਿਚ 7 ਸੋਨ, 2 ਚਾਂਦੀ ਤੇ 3 ਕਾਂਸੀ ਸਮੇਤ 12 ਤਮਗੇ ਜਿੱਤ ਕੇ ਚੌਥੇ ਸਥਾਨ ‘ਤੇ ਪਹੁੰਚ ਗਿਆ ਹੈ।
ਭਾਰਤੀ ਨਿਸ਼ਾਨੇਬਾਜ਼ੀ ਦੀ ਨਵੀਂ ਸਨਸਨੀ 16 ਸਾਲ ਦੀ ਮਨੂ ਭਾਕਰ ਨੇ ਚਮਤਕਾਰੀ ਪ੍ਰਦਰਸ਼ਨ ਕਰਦਿਆਂ 10 ਮੀਟਰ ਏਅਰ ਪਿਸਟਲ ਪ੍ਰਤੀਯੋਗਿਤਾ ਵਿਚ ਸੋਨ ਤਮਗਾ ਜਿੱਤ ਲਿਆ ਜਦਕਿ ਤਜਰਬੇਕਾਰ ਨਿਸ਼ਾਨੇਬਾਜ਼ ਹਿਨਾ ਸਿੱਧੂ ਨੇ ਇਸ ਪ੍ਰਤੀਯੋਗਿਤਾ ਵਿਚ ਚਾਂਦੀ ਤੇ ਰਵੀ ਕੁਮਾਰ ਨੇ 10 ਮੀਟਰ ਏਅਰ ਰਾਈਫਲ ਪ੍ਰਤੀਯੋਗਿਤਾ ਵਿਚ ਕਾਂਸੀ ਤਮਗਾ ਜਿੱਤਿਆ। ਸਾਨੀਆ ਸ਼ੇਖ ਮਹਿਲਾ ਸਕੀਟ ਪ੍ਰਤੀਯੋਗਿਤਾ ਵਿਚ ਚੌਥੇ ਸਥਾਨ ‘ਤੇ ਰਹੀ।
ਭਾਰਤ ਦੀ ਪੂਨਮ ਯਾਦਵ ਨੇ ਵੇਟ ਲਿਫਟਰਾਂ ਦੀ ਸੁਨਹਿਰੀ ਮੁਹਿੰਮ ਨੂੰ ਜਾਰੀ ਰੱਖਿਆ ਤੇ ਮਹਿਲਾਵਾਂ ਦੇ 69 ਕਿ. ਗ੍ਰਾ. ਭਾਰ ਵਰਗ ਵਿਚ ਦੇਸ਼ ਨੂੰ ਸੋਨ ਤਮਗਾ ਦਿਵਾ ਦਿੱਤਾ, ਜਦਕਿ ਵਿਕਾਸ ਠਾਕੁਰ ਨੇ ਪੁਰਸ਼ਾਂ ਦੇ 94 ਕਿ. ਗ੍ਰਾ. ਭਾਰ ਵਰਗ ਵਿਚ ਕਾਂਸੀ ਤਮਗਾ ਜਿੱਤਿਆ ਪਰ ਸੀਮਾ 75 ਕਿ. ਗ੍ਰਾ. ਵਿਚ ਛੇਵੇਂ ਸਥਾਨ ‘ਤੇ ਰਹਿ ਗਈ।
ਮਣਿਕਾ ਬੱਤਰਾ ਨੇ ਜ਼ਬਰਦਸਤ ਖੇਡ ਨਾਲ ਭਾਰਤੀ ਮਹਿਲਾ ਟੇਬਲ ਟੈਨਿਸ ਟੀਮ ਲਈ ਇਤਿਹਾਸਕ ਪ੍ਰਦਰਸ਼ਨ ਕਰਦਿਆਂ ਮਜ਼ਬੂਤ ਸਿੰਗਾਪੁਰ ਨੂੰ 3-1 ਨਾਲ ਹਰਾ ਕੇ ਸੋਨ ਤਮਗਾ ਜਿੱਤ ਲਿਆ। ਭਾਰਤੀ ਟੀਮ ਨੇ ਇਕ ਹੀ ਦਿਨ ਵਿਚ ਆਪਣੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਜਿੱਤ ਕੇ ਪਹਿਲੀ ਵਾਰ ਟੀਮ ਪ੍ਰਤੀਯੋਗਿਤਾ ਦਾ ਸੋਨ ਤਮਗਾ ਜਿੱਤ ਲਿਆ। ਭਾਰਤ ਨੇ ਸੈਮੀਫਾਈਨਲ ਵਿਚ ਇੰਗਲੈਂਡ ਨੂੰ 3-0 ਨਾਲ ਤੇ ਫਾਈਨਲ ਵਿਚ ਸਿੰਗਾਪੁਰ ਨੂੰ 3-1 ਨਾਲ ਹਰਾਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article