PUNJABMAILUSA.COM

25 ਲੱਖ ਪ੍ਰਵਾਸੀਆਂ ਨੂੰ ਮਿਲ ਸਕਦੀ ਹੈ ਅਮਰੀਕੀ ਨਾਗਰਿਕਤਾ!

 Breaking News

25 ਲੱਖ ਪ੍ਰਵਾਸੀਆਂ ਨੂੰ ਮਿਲ ਸਕਦੀ ਹੈ ਅਮਰੀਕੀ ਨਾਗਰਿਕਤਾ!

25 ਲੱਖ ਪ੍ਰਵਾਸੀਆਂ ਨੂੰ ਮਿਲ ਸਕਦੀ ਹੈ ਅਮਰੀਕੀ ਨਾਗਰਿਕਤਾ!
April 01
22:00 2019

ਵਾਸ਼ਿੰਗਟਨ, 1 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਵਸਣ ਦਾ ਸੁਪਨਾ ਦੇਖਣ ਵਾਲੇ ਲੋਕਾਂ ਲਈ ਚੰਗੀ ਖਬਰ ਆਈ ਹੈ। ਅਮਰੀਕਾ ਜਲਦ ਹੀ ਗ਼ੈਰਕਾਨੂੰਨੀ ਤੌਰ ‘ਤੇ ਰਹਿ ਰਹੇ 25 ਲੱਖ ਦੇ ਕਰੀਬ ਪ੍ਰਵਾਸੀਆਂ ਨੂੰ ਨਾਗਰਿਕਤਾ ਦੇ ਸਕਦਾ ਹੈ। ਡੈਮੋਕ੍ਰੈਟਿਕ ਪਾਰਟੀ ਦੇ ਕੰਟਰੋਲ ਵਾਲੇ ਸੰਸਦ ਦੇ ਹੇਠਲੇ ਸਦਨ ਵਿਚ ਪੇਸ਼ ‘ਦਾ ਡ੍ਰੀਮ ਐਂਡ ਪ੍ਰੌਮਿਸ ਐਕਟ 2019’ ਉਨ੍ਹਾਂ ਪ੍ਰਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ ਜਿਨ੍ਹਾਂ ਨੂੰ ਕਿਸੇ ਵੀ ਵੇਲੇ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਸਕਦਾ ਹੈ। ਮੈਕਸੀਕੋ ਦੀ ਸਰਹੱਦ ‘ਤੇ ਕੰਧ ਖੜੀ ਕਰਨ ਦੀਆਂ ਤਿਆਰੀਆਂ ਦਰਮਿਆਨ ਡੈਮੋਕ੍ਰੈਟਿਕ ਪਾਰਟੀ ਦਾ ਤਜਵੀਜ਼ਸ਼ੁਦਾ ਕਾਨੂੰਨ ਨਾਬਾਲਗ ਉਮਰ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਦੀ ਧਰਤੀ ‘ਤੇ ਕਦਮ ਰੱਖਣ ਵਾਲਿਆਂ ਲਈ ਗਰੀਨ ਕਾਰਡ ਅਤੇ ਬਾਅਦ ਵਿਚ ਸਿਟੀਜ਼ਨਸ਼ਿਪ ਦਾ ਰਾਹ ਪੱਧਰਾ ਕਰਦਾ ਹੈ। ‘ਵਾਸ਼ਿੰਗਟਨ ਪੋਸਟ’ ਦੀ ਰਿਪੋਰਟ ਮੁਤਾਬਕ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਦੀ ਸਪੀਕਰ ਨੈਨਸੀ ਪੇਲੋਸੀ ਨੇ ਸਦਨ ਵਿਚ ਐਕਟ ਪੇਸ਼ ਕਰਦਿਆਂ ਸਾਬਕਾ ਰਾਸ਼ਟਰਪਤੀ ਰੌਨਲਡ ਰੀਗਲ ਦੀ ਮਿਸਾਲ ਦਿਤੀ ਜਿਨ੍ਹਾਂ ਨੇ 1986 ਵਿਚ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਆਮ ਮੁਆਫ਼ੀ ਦੇਣ ਲਈ ਕਾਨੂੰਨ ‘ਤੇ ਦਸਤਖ਼ਤ ਕੀਤੇ ਸਨ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਲੰਮੇ ਸਮੇਂ ਤੋਂ ਰਹਿ ਰਹੇ ਪ੍ਰਵਾਸੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨਾ ਬੇਹੱਦ ਜ਼ਰੂਰੀ ਹੈ ਜੋ ਹਰ ਲਿਹਾਜ਼ ਤੋਂ ਅਮੈਰਿਕਨ ਬਣ ਚੁੱਕੇ ਹਨ। ਅਜਿਹਾ ਕੋਈ ਵੀ ਕਦਮ ਸਿਆਸੀ ਹੱਦਾਂ ਤੋਂ ਉਪਰ ਉਠ ਕੇ ਵਧਾਇਆ ਜਾਣਾ ਚਾਹੀਦਾ ਹੈ। ਹਮਲੈਂਡ ਸਕਿਉਰਟੀ ਬਾਰੇ ਸਦਨ ਦੀ ਸਬ-ਕਮੇਟੀ ਦੀ ਮੁਖੀ ਲੂਸਿਲ ਰੋਇਬਾਲ ਅਲਾਰਡ ਬਿਲ ਦੀ ਮੁੱਖ ਸਪੌਂਸਰ ਹੈ ਅਤੇ ਡੈਮੋਕ੍ਰੈਟਿਕ ਪਾਰਟੀ ਦੇ ਦੋ ਹੋਰ ਮੈਂਬਰ ਇਸ ਸਹਿ-ਸਪੌਂਸਰ ਹਨ। ਉਧਰ ਇੰਮੀਗ੍ਰੇਸ਼ਨ ਮਾਹਰਾਂ ਦਾ ਮੰਨਣਾ ਹੈ ਕਿ ਡੈਮੋਕ੍ਰੈਟਿਕ ਪਾਰਟੀ ਦੇ ਤਜਵੀਜ਼ਸ਼ੁਦਾ ਬਿਲ ਨੂੰ ਰਿਪਬਲਿਕਨ ਪਾਰਟੀ ਦੇ ਬਹੁਮਤ ਵਾਲੀ ਸੈਨੇਟ ਵਿਚ ਅੜਿੱਕਿਆਂ ਦਾ ਸਾਹਮਣਾ ਕਰਨਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article