PUNJABMAILUSA.COM

26/11 ਹਮਲੇ ‘ਚ ਜਿਊਂਦਾ ਬਚਿਆ ਇਜ਼ਰਾਇਲੀ ਬੱਚਾ ਭਾਰਤ ਦੌਰੇ ਨੂੰ ਲੈ ਕੇ ਉਤਸ਼ਾਹਿਤ ਤੇ ਭਾਵੁਕ

26/11 ਹਮਲੇ ‘ਚ ਜਿਊਂਦਾ ਬਚਿਆ ਇਜ਼ਰਾਇਲੀ ਬੱਚਾ ਭਾਰਤ ਦੌਰੇ ਨੂੰ ਲੈ ਕੇ ਉਤਸ਼ਾਹਿਤ ਤੇ ਭਾਵੁਕ

26/11 ਹਮਲੇ ‘ਚ ਜਿਊਂਦਾ ਬਚਿਆ ਇਜ਼ਰਾਇਲੀ ਬੱਚਾ ਭਾਰਤ ਦੌਰੇ ਨੂੰ ਲੈ ਕੇ ਉਤਸ਼ਾਹਿਤ ਤੇ ਭਾਵੁਕ
January 08
12:54 2018

ਯੇਰੂਸ਼ਲਮ, 8 ਜਨਵਰੀ (ਪੰਜਾਬ ਮੇਲ)- ਮੁੰਬਈ ਵਿਚ ਸਾਲ 2008 ਵਿਚ ਇਕ ਯਹੂਦੀ ਕੇਂਦਰ ‘ਤੇ ਹੋਏ ਹਮਲੇ ਵਿਚ ਜਿਊਂਦਾ ਬਚਿਆ ਇਜ਼ਰਾਇਲੀ ਬੱਚਾ ਮੋਸ਼ੇ ਹੋਲਟਜ਼ਬਰਗ ਅਗਲੇ ਹਫਤੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਦੇ 4 ਦਿਨੀਂ ਭਾਰਤ ਦੌਰੇ ਵਿਚ ਉਨ੍ਹਾਂ ਨਾਲ ਮੁੰਬਈ ਆਉਣ ਵਾਲਾ ਹੈ। ਉਸ ਨੇ ਕਿਹਾ ਕਿ ਆਪਣੀ ਘਰ ਵਾਪਸੀ ਦੀਆਂ ਤਿਆਰੀਆਂ ਨੂੰ ਲੈ ਕੇ ਉਹ ਉਤਸ਼ਾਹਿਤ ਅਤੇ ਭਾਵੁਕ ਮਹਿਸੂਸ ਕਰ ਰਿਹਾ ਹੈ। ਮੁੰਬਈ ਦੇ ਨਰੀਮਨ ਹਾਊਸ ‘ਤੇ ਹੋਏ ਅੱਤਵਾਦੀ ਹਮਲੇ ਵਿਚ ਮੋਸ਼ੇ (11) ਦੇ ਮਾਤਾ-ਪਿਤਾ ਮਾਰੇ ਗਏ ਸਨ। ਉਸ ਸਮੇਂ ਉਹ 2 ਸਾਲ ਸੀ। ਨਰੀਮਨ ਹਾਊਸ ਅਤੇ ਤਾਜ ਹੋਟਲ ਸਮੇਤ ਹੋਰ ਸਥਾਨਾਂ ‘ਤੇ ਹੋਏ ਹਮਲਿਆਂ ਵਿਚ 166 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਪਏ ਆਪਣੇ ਪਰਿਵਾਰ ਵਿਚਕਾਰ ਖੜ੍ਹੇ ਅਤੇ ਰੋ ਰਹੇ ਬੱਚੇ ਦੀ ਜਾਨ ਉਸ ਦੀ ਭਾਰਤੀ ਰਿਸ਼ਤੇਦਾਰ ਨੈਨੀ (ਦੇਖਭਾਲ ਕਰਨ ਵਾਲੀ) ਸੈਂਡਰਾ ਸੈਮੁਅਲਸ ਵੱਲੋਂ ਬਚਾਈ ਗਈ ਸੀ। ਮੋਸ਼ੇ ਦੇ ਦਾਦਾ ਰੱਬੀ ਸ਼ਿਮੋਨ ਰੋਜਨਬਰਗ ਨੇ ਦੱਸਿਆ ਕਿ, ਮੋਸ਼ੇ 15 ਜਨਵਰੀ ਨੂੰ ਮੁੰਬਈ ਰਵਾਨਾ ਹੋਣ ਦੀ ਤਿਆਰੀ ਕਰਦੇ ਹੋਏ ਬਹੁਤ ਉਤਸ਼ਾਹਿਤ ਅਤੇ ਭਾਵੁਕ ਹੈ। ਉਹ ਆਪਣੇ ਜਨਮ ਸਥਾਨ ਪਰਤ ਰਿਹਾ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਜੁੜੀਆਂ ਕਈ ਚੀਜ਼ਾਂ ਨੂੰ ਦੇਖਣ ਦਾ ਇੰਤਜ਼ਾਰ ਕਰ ਰਿਹਾ ਹੈ, ਜਿਸ ਦੇ ਬਾਰੇ ਵਿਚ ਉਸ ਨੇ ਸਾਡੇ ਕੋਲੋਂ ਅਤੇ ਆਪਣੀ ਨੈਨੀ ਕੋਲੋਂ ਸੁਣਿਆ ਹੈ।
ਯੇਰੂਸ਼ਲਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਇਕ ਭਾਵੁਕ ਮੁਲਾਕਾਤ ਦੌਰਾਨ ਮੋਸ਼ੇ ਨੇ ਮੁੰਬਈ ਆਉਣ ਦੀ ਇੱਛਾ ਜਤਾਈ ਸੀ। ਮੋਸ਼ੇ ਨੇ ਮੋਦੀ ਨੂੰ ਕਿਹਾ, ‘ਮੈਨੂੰ ਉਮੀਦ ਹੈ ਕਿ ਮੈਂ ਮੁੰਬਈ ਜਾ ਸਕਾਂਗਾ ਅਤੇ ਜਦੋਂ ਮੈਂ ਬੁੱਢਾ ਹੋ ਜਾਵਾਂਗਾ, ਉਥੇ ਰਹਾਂਗਾ।’ ਮੋਦੀ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਸੀ, ਭਾਰਤ ਅਤੇ ਮੁੰਬਈ ਆਓ ਅਤੇ ਉਥੇ ਹੀ ਰਹੋ। ਤੁਹਾਡਾ ਤਹਿ ਦਿਲ ਤੋਂ ਸਵਾਗਤ ਹੈ। ਤੁਹਾਨੂੰ ਅਤੇ ਤੁਹਾਡੇ ਪੂਰੇ ਪਰਿਵਾਰ ਨੂੰ ਲੰਬੀ-ਮਿਆਦ ਦੇ ਵੀਜ਼ਾ ਦਿੱਤੇ ਜਾਣਗੇ, ਜਿਸ ਨਾਲ ਤੁਸੀਂ ਕਦੇ ਵੀ ਭਾਰਤ ਆ ਸਕੋਗੇ ਅਤੇ ਕਿਤੇ ਵੀ ਜਾ ਸਕੋਗੇ।’ ਨੇਤਨਯਾਹੂ ਨੇ ਉਸ ਸਮੇਂ 14 ਜਨਵਰੀ ਦੇ ਆਪਣੇ ਭਾਰਤ ਦੌਰੇ ‘ਤੇ ਮੋਸ਼ੇ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article