PUNJABMAILUSA.COM

30 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜੇਗਾ ਅਮਰੀਕਾ

30 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜੇਗਾ ਅਮਰੀਕਾ

30 ਲੱਖ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜੇਗਾ ਅਮਰੀਕਾ
November 16
10:12 2016

trumpਵਾਸ਼ਿੰਗਟਨ, 16 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਨੂੰ ਝਟਕਾ ਦਿੱਤਾ ਹੈ। ਚੋਣਾਂ ‘ਚ ਜਿੱਤ ਤੋਂ ਬਾਅਦ ਟਰੰਪ ਨੇ ਕਿਹਾ ਕਿ ਉਹ ਅਪਰਾਧਿਕ ਪਿੱਠ ਭੂਮੀ ਵਾਲੇ ਤੇ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲਗਭਗ 30 ਲੱਖ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਕੱਢਣ ਦਾ ਵੱਡਾ ਕਦਮ ਉਠਾਉਣਗੇ। ਟਰੰਪ ਨੇ ਕਿਹਾ ਕਿ ਗੈਰ ਕਾਨੂੰਨੀ ਢੰਗ ਨਾਲ ਦੇਸ਼ ‘ਚ ਰਹਿ ਰਹੇ ਲੋਕਾਂ ਨੂੰ ਕੱਢਣ ਦੇ ਨਾਲ ਹੀ ਉਹ ਵਿਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ‘ਕੰਧ’ ਵੀ ਬਣਾਉਣਗੇ। ਟਰੰਪ ਦੇ ਬਿਆਨ ਤੋਂ ਸਾਫ ਹੈ ਕਿ ਆਉਣ ਵਾਲੇ ਦਿਨਾਂ ‘ਚ ਅਮਰੀਕਾ ਆਪਣੀ ਇੰਮੀਗ੍ਰੇਸ਼ਨ ਨੀਤੀ ‘ਚ ਵੱਡਾ ਬਦਲਾਅ ਕਰੇਗਾ, ਜਿਸ ਦਾ ਖਾਮਿਆਜ਼ਾ ਅਮਰੀਕਾ ‘ਚ ਰਹਿ ਰਹੇ ਹੋਰਨਾਂ ਦੇਸ਼ਾਂ ਦੇ ਨਾਗਰਿਕਾਂ ਤੋਂ ਇਲਾਵਾ ਭਾਰਤੀਆਂ ਨੂੰ ਵੀ ਭੁਗਤਨਾ ਪੈ ਸਕਦਾ ਹੈ।
ਅਮਰੀਕਾ ‘ਚ 12 ਲੱਖ 80 ਹਜ਼ਾਰ ਐੱਨ.ਆਰ.ਆਈ. ਰਹਿੰਦੇ ਹਨ, ਜਦਕਿ ਪਰਸਨ ਆਫ ਇੰਡੀਅਨ ਓਰੀਜਨ ਭਾਵ ਪੀ.ਆਈ.ਓ. ਦੀ ਗਿਣਤੀ 31 ਲੱਖ 80 ਹਜ਼ਾਰ ਹੈ, ਭਾਵ ਵਿਦੇਸ਼ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਹੀ ਅਮਰੀਕਾ ‘ਚ ਕੁੱਲ 44 ਲੱਖ 60 ਹਜ਼ਾਰ ਭਾਰਤੀ ਰਹਿੰਦੇ ਹਨ। ਇਨ੍ਹਾਂ ‘ਚ ਪੱਕੀ ਨਾਗਰਿਕਤਾ ਵਾਲੇ 31 ਲੱਖ 80 ਹਜ਼ਾਰ ਲੋਕਾਂ ਨੂੰ ਕੋਈ ਖਤਰਾ ਨਹੀਂ ਹੈ ਪਰ 12 ਲੱਖ 80 ਹਜ਼ਾਰ ਐੱਨ.ਆਰ.ਆਈਜ਼ ਤੋਂ ਇਲਾਵਾ ਅਜਿਹੇ ਲੋਕ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਸਕਦੇ ਹਨ, ਜਿਨ੍ਹਾਂ ਕੋਲ ਕਾਨੂੰਨੀ ਤੌਰ ‘ਤੇ ਰਹਿਣ ਦੀ ਇਜਾਜ਼ਤ ਨਹੀਂ ਹੈ। ਟਰੰਪ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਹੀ ਨੌਕਰੀਆਂ ‘ਚ ਅਮਰੀਕੀ ਨਾਗਰਿਕਾਂ ਨੂੰ ਤਰਜੀਹ ਦੇਣ ਤੇ ਵਿਦੇਸ਼ ਤੋਂ ਆਏ ਲੋਕਾਂ ਖਿਲਾਫ ਸਖਤ ਰੁਖ਼ ਅਪਣਾਉਣ ਦੇ ਸੰਕੇਤ ਦਿੱਤੇ ਸਨ।
ਟਰੰਪ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿਚ ਇਥੇ ਪੱਕੇ ਹੋ ਚੁੱਕੇ ਸਿਟੀਜ਼ਨ ਆਪਣੇ ਰਿਸ਼ਤੇਦਾਰਾਂ ਨੂੰ ਵੀ ਪੱਕੇ ਤੌਰ ‘ਤੇ ਬੁਲਾਉਣ ਤੋਂ ਵਾਂਝੇ ਹੋ ਜਾਣਗੇ। ਇਸ ਦੇ ਨਾਲ-ਨਾਲ ਉਸ ਵੱਲੋਂ ਓਬਾਮਾ ਦੀਆਂ ਨੀਤੀਆਂ ਵੀ ਖਤਮ ਕੀਤੀਆਂ ਜਾਣਗੀਆਂ, ਜਿਸ ਤਹਿਤ ਓਬਾਮਾ ਮੈਡੀਕਲ ਵੀ ਖਤਮ ਹੋ ਸਕਦਾ ਹੈ। ਇਸ ਸਕੀਮ ਰਾਹੀਂ ਅਮਰੀਕਾ ਦੇ ਲੱਖਾਂ ਲੋਕਾਂ ਨੂੰ ਮੁਫਤ ਜਾਂ ਘੱਟ ਕੀਮਤ ‘ਤੇ ਸਿਹਤ ਬੀਮਾ ਯੋਜਨਾ ਮਿਲ ਰਹੀ ਸੀ। ਇਸ ਦੇ ਨਾਲ-ਨਾਲ ਓਬਾਮਾ ਵੱਲੋਂ ਇੱਥੇ ਹਰ ਨਾਗਰਿਕ ਨੂੰ ਰਹਿਣ ਲਈ ਘਰ ਦਿਵਾਉਣ ਦਾ ਯਤਨ ਕੀਤਾ ਗਿਆ ਸੀ। ਉਸ ਵੱਲੋਂ ਘਰਾਂ ‘ਤੇ ਵਿਆਜ ਦਰ ਬਹੁਤ ਘੱਟ ਕਰ ਦਿੱਤੇ ਗਏ ਸਨ, ਜਿਸ ਨਾਲ ਲੱਖਾਂ ਲੋਕ ਘਰ ਖਰੀਦਣ ਦੇ ਕਾਬਲ ਹੋ ਸਕੇ ਸਨ। ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉਹ ਜਲਦ ਹੀ ਘਰਾਂ ‘ਤੇ ਲਏ ਕਰਜ਼ੇ ਲਈ ਵਿਆਜ ਦਰ ਵਧਾਏਗਾ, ਜਿਸ ਨਾਲ ਆਮ ਲੋਕਾਂ ਲਈ ਘਰ ਲੈਣਾ ਮੁਸ਼ਕਿਲ ਹੋ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article