PUNJABMAILUSA.COM

30 ਲੱਖ ਵੋਟਾਂ ਨਾਲ ਹਾਰਨ ਤੋਂ ਬਾਅਦ ਵੀ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ

30 ਲੱਖ ਵੋਟਾਂ ਨਾਲ ਹਾਰਨ ਤੋਂ ਬਾਅਦ ਵੀ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ

30 ਲੱਖ ਵੋਟਾਂ ਨਾਲ ਹਾਰਨ ਤੋਂ ਬਾਅਦ ਵੀ ਟਰੰਪ ਬਣੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ
December 21
09:58 2016

trump
ਵਾਸ਼ਿੰਗਟਨ, 21 ਦਸੰਬਰ (ਪੰਜਾਬ ਮੇਲ)- ਅਮਰੀਕੀ ਅਰਬਪਤੀ ਕਾਰੋਬਾਰੀ ਡੋਨਾਲਡ ਟਰੰਪ ਨੂੰ ਅਮਰੀਕਾ ਦਾ 45ਵਾਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਅਮਰੀਕੀ ਰਾਸ਼ਟਰਪਤੀ ਚੋਣ ਦੀ ਆਖ਼ਰੀ ਚੋਣ ‘ਚ ਇਲੈਕਟਰੋਲ ਕਾਲੇਜ ਵਿਚ ਵੀ ਟਰੰਪ ਨੂੰ ਜਿੱਤ ਮਿਲੀ ਹੈ। ਉਨ੍ਹਾਂ ਨੇ ਜਿੱਤ ਦੇ ਲਈ ਜ਼ਰੂਰੀ 270 ਵੋਟ ਹਾਸਲ ਕਰ ਲਏ ਹਨ। ਇਲੈਕਟਰੋਲ ਕਾਲੇਜ ਦੀ ਵੋਟਿੰਗ ਪਾਪੁਲਰ ਵੋਟਿੰਗ ਤੋਂ 41 ਦਿਨ ਬਾਅਦ ਹੁੰਦੀ ਹੈ। ਹੁਣ ਟਰੰਪ 20 ਜਨਵਰੀ ਨੂੰ ਬਰਾਕ ਓਬਾਮਾ ਦੀ ਜਗ੍ਹਾ ਲੈਣਗੇ।
ਨਿਊਯਾਰਕ ਟਾਈਮਸ ਦੀ ਰਿਪੋਰਟ ਮੁਤਾਬਕ ਡੈਮੋਕਰੇਟਿਕ ਦੇ ਚਾਰ ਵੋਟਰਾਂ ਨੇ ਹਿਲੇਰੀ ਦੀ ਜਗ੍ਹਾ ਕਿਸੇ ਹੋਰ ਨੂੰ ਵੋਟ ਦਿੱਤੀ ਅਤੇ ਦੋ ਰਿਪਬਲਿਕਨ ਵੋਟਰਾਂ ਨੇ ਟਰੰਪ ਦੀ ਜਗ੍ਹਾ ਕਿਸੇ ਹੋਰ ਨੂੰ ਵੋਟ ਦਿੱਤੀ। ਨਤੀਜੇ ਦਾ ਰਸਮੀ ਐਲਾਨ 6 ਜਨਵਰੀ ਨੂੰ ਕਾਂਗਰੇਸ ਦੇ ਸੰਯੁਕਤ ਵਿਸ਼ੇਸ਼ ਇਜਲਾਸ ਵਿਚ ਕੀਤਾ ਜਾਵੇਗਾ।
ਨਤੀਜੇ ਸਾਹਮਣੇ ਆਉਣ ਤੋਂ ਬਾਅਦ ਨਵੇਂ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਟਵੀਟ ਕਰਕੇ ਟਰੰਪ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਡੋਨਾਲਡ ਟਰੰਪ ਨੂੰ ਜਿੱਤ ਦੀ ਵਧਾਈ, ਉਨ੍ਹਾਂ ਇਲੈਕਟਰੋਲ ਕਾਲੇਜ ਨੇ ਅਧਿਕਾਰਕ ਤੌਰ ‘ਤੇ ਅਮਰੀਕਾ ਦਾ ਰਾਸ਼ਟਰਪਤੀ ਐਲਾਨ ਕਰ ਦਿੱਤਾ ਹੈ। ਟਰੰਪ ਹੁਣ 20 ਜਨਵਰੀ ਨੂੰ ਆਪਣਾ ਕਾਰਜਭਾਰ ਸੰਭਾਲਣਗੇ। ਨਤੀਜੇ ਸਾਹਮਣੇ ਆਉਣ ਤੋਂ ਬਾਅਦ ਟਰੰਪ ਨੇ ਦੇਸ਼ ਨੂੰ ਇਕਜੁੱਟਤਾ ਬਣਾਈ ਰੱਖਣ ਲਈ ਕੜੀ ਮਿਹਨਤ ਕਰਨ ਦਾ ਵਾਅਦਾ ਕੀਤਾ।
ਉਨ੍ਹਾਂ ਕਿਹਾ ਕਿ ਅਮਰੀਕਾ ਦਾ ਅਗਲਾ ਰਾਸ਼ਟਰਪਤੀ ਚੁਣਨ ਦੇ ਲਈ ਮੈਨੂੰ ਵੋਟ ਦੇਣ ਦੇ ਲਈ ਮੈਂ ਆਪਣੇ ਦੇਸ਼ਵਾਸੀਆਂ ਦਾ ਧੰਨਵਾਦ ਅਦਾ ਕਰਨਾ ਚਾਹੁੰਦਾ ਹਾਂ। ਇਸ ਇਤਿਹਾਸਕ ਜਿੱਤ ਨਾਲ ਭਵਿੱਖ ‘ਚ ਅਸੀਂ ਅਮਰੀਕਾ ਨੂੰ ਹੋਰ ਅੱਗੇ ਲਿਜਾ ਸਕਦੇ ਹਾਂ। ਆਪਣੇ ਦੇਸ਼ ਨੂੰ ਇੱਕਜੁੱਟਤਾ ਬਣਾਈ ਰੱਖਣ ਦੇ ਲਈ ਮੈਂ ਕੜੀ ਮਿਹਨਤ ਕਰਾਂਗਾ। ਅਮਰੀਕਾ ਵਿਚ ਇਲੈਕਟਰੋਲ ਕਾਲੇਜ ਵੋਟ ਨੂੰ ਸਿਰਫ ਰਸਮੀ ਮੰਨਿਆ ਜਾਂਦਾ ਹੈ, ਲੇਕਿਨ ਇਹ ਚੋਣ ਦਾ ਮਹੱਤਵਪੂਰਣ ਹਿੱਸਾ ਹੁੰਦਾ ਹੈ। ਅਮਰੀਕਾ ਵਿਚ ਸੂਬਿਆਂ ਦੇ ਵੋਟਰ ਇਲੈਕਟਰ ਚੁਣਦੇ ਹਨ, ਜੋ ਰਾਸ਼ਟਰਪਤੀ ਅਹੁਦੇ ਦੇ ਕਿਸੇ ਉਮੀਦਵਾਰ ਦਾ ਸਮਰਥਕ ਹੁੰਦਾ ਹੈ। ਇਹ ਇਲੈਕਟਰ ਇਕ ਇਲੈਕਟਰੋਲ ਕਾਲੇਜ ਬਣਾਉਂਦੇ ਹਨ, ਜਿਸ ਵਿਚ ਕੁੱਲ 538 ਮੈਂਬਰ ਹੁੰਦੇ ਹਨ। ਚੋਣ ਦੀ ਆਖ਼ਰੀ ਪ੍ਰਕਿਰਿਆ ਵਿਚ ਇਲੈਕਟਰੋਲ ਕਾਲੇਜ ਰਾਸ਼ਟਰਪਤੀ ਅਹੁਦੇ ਦੇ ਲਈ ਮਤਦਾਨ ਕਰਦਾ ਹੈ।
ਚੋਣ ਮੰਡਲ ਦੇ 7 ਮੈਂਬਰ ਅਜਿਹੇ ਸਨ, ਜਿਨ੍ਹਾਂ ਨੇ ਦੋਵਾਂ ਵਿਚੋਂ ਕਿਸੇ ਨੂੰ ਵੀ ਵੋਟ ਨਾ ਪਾਕੇ ਹੋਰ ਉਮੀਦਵਾਰਾਂ ਨੂੰ ਆਪਣੀ ਵੋਟ ਪਾ ਦਿੱਤੀ। ਦੂਜੇ ਪਾਸੇ ਮਕਬੂਲੀਅਤ ਪੱਖੋਂ ਹਿਲੇਰੀ ਨੂੰ ਟਰੰਪ ਤੋਂ 30 ਲੱਖ ਵੱਧ ਵੋਟਾਂ ਮਿਲੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article