31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ ਤਰਕਹੀਣ : ਬੀਰ ਦਵਿੰਦਰ ਸਿੰਘ

80
Share

ਚੰਡੀਗੜ੍ਹ, 7 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਅਕਾਲੀ ਦਲ ‘ਡ’ ਦੇ ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਨੇ ਦੱਸਿਆ ਕਿ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਮੰਗ ਤਰਕਹੀਣ ਹੈ ਕਿਉਂਕਿ ਇਹ ਇਜਲਾਸ ਵੀ ਪਹਿਲੇ ਵਾਂਗ ਬੇਸਿੱਟਾ ਰਹੇਗਾ। ਉਨ੍ਹਾਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਪ੍ਰਤੀ ਸੁਹਿਰਦ ਤੇ ਇਮਾਨਦਾਰ ਹੁੰਦੇ ਤਾਂ ਉਸ ਮਤੇ ਨੂੰ ਕੇਂਦਰ ‘ਤੇ ਦਬਾਅ ਬਣਾਉਣ ਲਈ ਵਰਤਿਆ ਜਾ ਸਕਦਾ ਸੀ ਅਤੇ ਭਾਰਤ ਸਰਕਾਰ ਨੂੰ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਭਾਰਤ ਦੀ ਸੰਸਦ ਵਿੱਚ ਬਿੱਲ ਦੀ ਸ਼ਕਲ ਵਿੱਚ ਪੇਸ਼ ਕਰਨ ਤੋਂ ਰੋਕਿਆ ਜਾ ਸਕਦਾ ਸੀ ਪਰ ਉਸ ਵੇਲੇ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਪੱਬਾਂ ਭਾਰ ਹੋ ਕੇ ਖੇਤੀ ਆਰਡੀਨੈਂਸਾਂ ਦੀ ਵਕਾਲਤ ਕਰ ਰਿਹਾ ਸੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦੀ ਭੇਤਭਰੀ ਖ਼ਾਮੋਸ਼ੀ ਵੀ ਵੱਡੇ ਸਵਾਲਾਂ ਦੇ ਘੇਰੇ ਵਿੱਚ ਹੈ। ਇਹ ਖ਼ਾਮੋਸ਼ੀ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਭੁਗਤਣ ਦੇ ਜ਼ਾਹਰਾ ਸੰਕੇਤ ਦੇ ਰਹੀ ਹੈ।


Share