ਸਿੰਘੂ ਬਾਰਡਰ ਕਤਲ ਕਾਂਡ: ਅਦਾਲਤ ਨੇ ਨਿਹੰਗ ਸਰਵਜੀਤ ਸਿੰਘ ਨੂੰ 7 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ

253
Share

ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਮੇਲ)- ਸਿੰਘੂ ਸਰਹੱਦ ’ਤੇ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮ ਨਿਹੰਗ ਸਰਬਜੀਤ ਸਿੰਘ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਸੋਨੀਪਤ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਜਿੱਥੇ ਸਰਬਜੀਤ ਨੂੰ 7 ਦਿਨਾਂ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਕਤਲ ਦੀ ਪੂਰੀ ਜ਼ਿੰਮੇਵਾਰੀ ਨਿਹੰਗ ਸਰਬਜੀਤ ਸਿੰਘ ਨੇ ਲੈ ਲਈ ਸੀ ਅਤੇ ਆਤਮਸਮਰਪਣ ਕਰ ਦਿੱਤਾ ਸੀ। ਹਰਿਆਣਾ ਪੁਲਸ ਵਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਅਨੁਸਾਰ, ਹੁਣ ਸਰਬਜੀਤ ਤੋਂ ਪੁੱਛ-ਗਿੱਛ ’ਚ ਇਹ ਪਤਾ ਲਗਾਇਆ ਜਾਵੇਗਾ ਕਿ ਉਸ ਸਮੇਂ ਉਸ ਨਾਲ ਉੱਥੇ ਹੋਰ ਕੌਣ ਮੌਜੂਦ ਸੀ। ਪੁਲਸ ਉਹ ਸਾਰੇ ਵੀਡੀਓ ਦੇਖ ਰਹੀ ਹੈ, ਜਿਸ ’ਚ ਇਹ ਸਾਰੀ ਘਟਨਾ ਕੈਦ ਹੈ। ਪੁਲਸ ਨੇ ਜਾਂਚ ਵਿਚ ਹੋਰ ਲੋਕਾਂ ਤੋਂ ਵੀ ਪੁੱਛ-ਗਿੱਛ ਕੀਤੀ ਜਾਵੇਗੀ। ਜੇਕਰ ਕੋਈ ਹੋਰ ਵੀ ਇਸ ਕਤਲ ’ਚ ਸ਼ਾਮਲ ਹੋਇਆ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Share