PUNJABMAILUSA.COM

4 ਹਜ਼ਾਰ ਕਰੋੜ ਰੁਪਏ ਨਾਲ ਪੰਜਾਬ ਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਸੁਖਬੀਰ ਬਾਦਲ

4 ਹਜ਼ਾਰ ਕਰੋੜ ਰੁਪਏ ਨਾਲ ਪੰਜਾਬ ਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਸੁਖਬੀਰ ਬਾਦਲ

4 ਹਜ਼ਾਰ ਕਰੋੜ ਰੁਪਏ ਨਾਲ ਪੰਜਾਬ ਦੇ ਪਿੰਡਾਂ ਦੀ ਬਦਲੀ ਜਾਵੇਗੀ ਨੁਹਾਰ-ਸੁਖਬੀਰ ਬਾਦਲ
June 03
21:15 2016

Sukhbir-Badal
– ਅਗਲੇ ਪੰਜ ਸਾਲਾਂ ਵਿਚ ਸਾਰੇ ਪਿੰਡਾਂ ਨੂੰ ਸ਼ਹਿਰਾਂ ਬਰਾਬਰ ਮਿਲਣਗੀਆਂ ਸਹੂਲਤਾਂ
ਵਣ ਵਾਲਾ (ਸ੍ਰੀ ਮੁਕਤਸਰ ਸਾਹਿਬ), 3 ਜੂਨ (ਪੰਜਾਬ ਮੇਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਬਰਾਬਰ ਸਹੂਲਤਾਂ ਅਤੇ ਸੁਵਿਧਾਵਾਂ ਦੇਣ ਦੇ ਮੰਤਵ ਨਾਲ 4 ਹਜ਼ਾਰ ਕਰੋੜ ਰੁਪਏ ਨਾਲ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਅਗਲੇ ਪੰਜ ਸਾਲਾਂ ਵਿਚ ਪਿੰਡਾਂ ਦਾ ਚਹੁੰ ਮੁਖੀ ਵਿਕਾਸ ਹੋ ਜਾਵੇਗਾ। ਇੱਥੇ ਅਜੂਰ ਪਾਵਰ ਦੇ ਨਵੇਂ ਸੋਲਰ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ ਅਤੇ ਗੁਆਂਢੀ ਸੂਬਿਆਂ ਨਾਲੋਂ ਪੰਜਾਬ ਵਿਚ ਤਰੱਕੀ ਕਿਤੇ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਵਿਚ ਜਿੱਥੇ ਬਿਜਲੀ 24 ਘੰਟਿਆਂ ਬਾਅਦ ਕੁਝ ਸਮੇਂ ਲਈ ਆਉਂਦੀ ਹੈ ਉੱਥੇ ਹੀ ਪੰਜਾਬ ਵਿਚ ਬਿਜਲੀ ਸਪਲਾਈ 24 ਘੰਟੇ ਹੈ ਅਤੇ ਸੋਲਰ ਪਲਾਂਟਾਂ ਦੀ ਬਦੌਲਤ ਆਉਣ ਵਾਲੇ ਸਮੇਂ ਵਿਚ ਪੰਜਾਬ ‘ਚ ਬਿਜਲੀ ਦੀ ਪੈਦਾਵਾਰ ਰਿਕਾਰਡਤੋੜ ਹੋ ਜਾਵੇਗੀ।
ਵਣ ਵਾਲਾ ਵਿਖੇ ਨਵੇਂ ਸੋਲਰ ਪਲਾਂਟ ਦੇ ਨਾਲ ਹੀ ਪੰਜਾਬ ਸਰਕਾਰ ਦੀ ਮਦਦ ਨਾਲ ਅਜੂਰ ਪਾਵਰ ਵੱਲੋਂ ਬਾਦਲ, ਬਠਿੰਡਾ ਜ਼ਿਲ੍ਹੇ ਦੇ ਬਹਾਦਰਗੜ੍ਹ ਜੰਡੀਆ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਕੋਰਿਆਂਵਾਲੀ ਅਤੇ ਬਹਾਦਰਖੇੜਾ ਵਿਖੇ 798.6 ਕਰੋੜ ਰੁਪਏ ਦੀ ਲਾਗਤ ਨਾਲ 150 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟਾਂ ਦੀ ਸਥਾਪਤੀ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਸ. ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਾਫ-ਸੁਥਰੀ ਅਤੇ ਸਸਤੀ ਬਿਜਲੀ ਲਈ ਸੂਰਜੀ ਊਰਜਾ ਦੇ ਪਲਾਂਟਾਂ ਦੀ ਸਥਾਪਤੀ ਪੰਜਾਬ ਲਈ ਬਹੁਤ ਲਾਹੇਵੰਦ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਆਰਥਿਕ ਪੱਧਰ ‘ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਦੀ ਜ਼ਮੀਨਾਂ ਸੇਮ ਪ੍ਰਭਾਵਿਤ ਜਾਂ ਕੱਲਰ ਹਨ ਉੱਥੇ ਸੋਲਰ ਪਲਾਂਟਾਂ ਦੀ ਸਥਾਪਤੀ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਇਆ ਹੈ ਉੱਥੇ ਹੀ ਬਿਜਲੀ ਦੀ ਵੱਧ ਰਹੀ ਮੰਗ ਨੂੰ ਵੀ ਸੌਖਿਆ ਹੀ ਪੂਰਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿਚ ਸੋਲਰ ਪਲਾਂਟਾਂ ਦੀ ਸਥਾਪਤੀ ਪੱਖੋਂ ਮੁਕਤਸਰ ਜ਼ਿਲ੍ਹਾ ਪੰਜਾਬ ਵਿਚ ਪਹਿਲੇ ਨੰਬਰ ‘ਤੇ ਹੈ ਅਤੇ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਸੂਬੇ ਦੇ ਹੋਰਨਾਂ ਇਲਾਕਿਆਂ ਵਿਚ ਵੀ ਸੂਰਜੀ ਊਰਜਾ ਦੀ ਪੈਦਾਵਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਲਾਗਤ ਨਾਲ 1000 ਪਿੰਡਾਂ ਵਿਚ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ ਅਤੇ ਇਸ ਦੇ ਉਲਟ ਸਿਆਸੀ ਵਿਰੋਧੀ ਪੰਜਾਬ ਨੂੰ ਬਦਨਾਮ ਕਰ ਰਹੇ ਹਨ ਅਤੇ ਝੂਠੇ ਪ੍ਰਚਾਰ ਰਾਹੀਂ ਪੰਜਾਬੀਆਂ ਨੂੰ ਨਸ਼ੇੜੀ ਕਿਹਾ ਜਾ ਰਿਹਾ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਢੀਆਂ ਗਈਆਂ ਪੰਜਾਬ ਪੁਲਿਸ ਦੇ ਕਾਂਸਟੇਬਲਾਂ ਦੀਆਂ ਅਸਾਮੀਆਂ ਵਿਚ ਸਭ ਉਮੀਦਵਾਰਾਂ ਦਾ ਡਰੱਗ ਟੈਸਟ ਹੋਵੇਗਾ ਅਤੇ ਇਸ ਦੇ ਨਤੀਜਿਆਂ ਤੋਂ ਪਤਾ ਚੱਲ ਜਾਵੇਗਾ ਕਿ ਪੰਜਾਬ ਵਿਚ ਕਿੰਨੇ ਕੁ ਨਸ਼ੱਈ ਹਨ।ਉਨ੍ਹਾਂ ਦੱਸਿਆ ਕਿ 3 ਕਰੋੜ ਰੁਪਏ ਦੀ ਲਾਗਤ ਨਾਲ ਡਰੱਗ ਟੈਸਟ ਵਾਲੀਆਂ ਕਿੱਟਾਂ ਮੰਗਵਾਈਆਂ ਗਈਆਂ ਹਨ। ਸ. ਬਾਦਲ ਨੇ ਕਿਹਾ ਕਿ ਸਿਰਫ ਦੋ ਦਿਨਾਂ ਵਿਚ 57000 ਉਮੀਦਵਾਰਾਂ ਨੇ ਫਾਰਮ ਭਰ ਦਿੱਤੇ ਹਨ ਅਤੇ ਉਮੀਦ ਹੈ ਕਿ ਇਹ ਗਿਣਤੀ ਢਾਈ ਲੱਖ ਤੋਂ ਪਾਰ ਜਾਵੇਗੀ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਕੰਗਾਲ ਦੱਸਣ ਵਾਲੇ ਸਿਆਸੀ ਵਿਰੋਧੀਆਂ ਦੇ ਦੋਸ਼ਾਂ ਦੇ ਉਲਟ ਪੰਜਾਬ ਕਣਕ-ਝੋਨੇ, ਦੁੱਧ, ਸ਼ਹਿਦ, ਧਾਗਾ, ਖੁੰਬਾਂ ਅਤੇ ਸਾਈਕਲਾਂ ਦੀ ਪੈਦਾਵਾਰ ਵਿਚ ਦੇਸ਼ ਦਾ ਮੋਹਰੀ ਸੂਬਾ ਹੈ ਅਤੇ ਸਭ ਤੋਂ ਜ਼ਿਆਦਾ ਟਰੈਕਟਰ ਵੀ ਪੰਜਾਬ ਵਿਚ ਹੀ ਬਣਦੇ ਹਨ। ਇਸ ਤੋ ਪਹਿਲਾਂ ਸ. ਬਾਦਲ ਨੇ ਕਿਲਿਆਂਵਾਲੀ ਵਿਚ 201 ਕਰੋੜ ਰੁਪਏ ਦੀ ਲਾਗਤ ਨਾਲ 28 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ ਜਿੱਥੇ ਸਾਲਾਨਾ 420 ਲੱਖ ਯੂਨਿਟ ਬਿਜਲੀ ਪੈਦਾ ਹੋਵੇਗੀ।
ਇਸ ਮੌਕੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸੂਰਜੀ ਊਰਜਾ ਦੇ ਖੇਤਰ ਵਿਚ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ ਅਤੇ 2017 ਤੱਕ 2000 ਪਿੰਡ ਅਜਿਹੇ ਹੋਣਗੇ ਜਿਨ੍ਹਾਂ ਨੂੰ ਬਿਜਲੀ ਸਿਰਫ ਸੋਲਰ ਪਲਾਂਟਾਂ ਰਾਹੀਂ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਪੰਜਾਬ ਦੇਸ਼ ਵਿਚ ਇਕ ਹੋਰ ਮੀਲ ਪੱਥਰ ਗੱਡਣ ਵਿਚ ਸਫਲ ਹੋਇਆ ਹੈ ਅਤੇ ਇੱਥੇ ਛੱਤ ‘ਤੇ ਲੱਗਣ ਵਾਲੇ ਸੋਲਰ ਪਲਾਂਟ ਦੇਸ਼ ਵਿਚ ਸਭ ਤੋਂ ਜ਼ਿਆਦਾ ਹਨ ਅਤੇ ਪੰਜਾਬ ਦੀ ਇਸ ਪ੍ਰਾਪਤੀ ਲਈ 7 ਜੂਨ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਿਗਿਆਨ ਭਵਨ ਵਿਖੇ ਪੰਜਾਬ ਸਰਕਾਰ ਨੂੰ ਸਨਮਾਨਿਤ ਕਰ ਰਹੇ ਹਨ।
ਸ. ਮਜੀਠੀਆ ਨੇ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਛੱਤ ‘ਤੇ ਲੱਗਣ ਵਾਲੇ ਸੋਲਰ ਪਲਾਂਟ ਦਾ ਪਿਛਲੇ ਦਿਨੀਂ ਬਿਆਸ ਵਿਖੇ ਉਦਘਾਟਨ ਕੀਤਾ ਗਿਆ ਹੈ ਅਤੇ ਹੁਣ ਜਿਸ-ਜਿਸ ਪਿੰਡ ਵਿਚ ਵੀ ਸੋਲਰ ਪਲਾਂਟ ਸਥਾਪਿਤ ਕੀਤੇ ਜਾਣਗੇ ਉਨ੍ਹਾਂ ਪਿੰਡਾਂ ਦੀਆਂ ਸਟਰੀਟ ਲਾਈਟਾਂ ਨੂੰ ਸੋਲਰ ਪਲਾਂਟਾਂ ਰਾਹੀਂ ਬਿਜਲੀ ਮੁਫਤ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੋਲਰ ਦੇ ਖੇਤਰ ਵਿਚ 12000 ਕਰੋੜ ਰੁਪਏ ਤੋਂ ਵੀ ਜ਼ਿਆਦਾ ਦਾ ਨਿਵੇਸ਼ ਹੋ ਚੁੱਕਾ ਹੈ ਅਤੇ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲ ਰਹੀਆਂ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਪੰਜਾਬ ਐਗਰੋ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਸ. ਦਿਆਲ ਸਿੰਘ ਕੋਲਿਆਂਵਾਲੀ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਉਪ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਕੀਤੂ, ਉੱਪ ਮੁੱਖ ਮੰਤਰੀ ਦੇ ਓਐਸਡੀ ਸ. ਚਰਨਜੀਤ ਸਿੰਘ ਬਰਾੜ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬਲਕਰਨ ਸਿੰਘ, ਚੇਅਰਮੈਨ ਕੋ-ਆਪਰੇਟਿਵ ਬੈਂਕ ਸ੍ਰੀ ਤੇਜਿੰਦਰ ਸਿੰਘ ਮਿੱਡੂਖੇੜਾ, ਸੀਨੀਅਰ ਅਕਾਲੀ ਆਗੂ ਸ. ਅਵਤਾਰ ਸਿੰਘ ਵਣ ਵਾਲਾ, ਪੇਡਾ ਦੇ ਸੀਈਓ ਡਾ. ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਸੁਮਿਤ ਜਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਅਜੂਰ ਪਾਵਰ ਦੇ ਚੇਅਰਮੈਨ ਸ੍ਰੀ ਹਰਕੰਵਲ ਸਿੰਘ ਵਧਵਾ ਅਤੇ ਕੋ-ਫਾਊਂਡਰ ਸ੍ਰੀ ਪ੍ਰੀਤ ਸੰਧੂ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article