PUNJABMAILUSA.COM

March 22
09:58 2017

3
ਸੈਨਹੋਜ਼ੇ, 22 ਮਾਰਚ (ਪੰਜਾਬ ਮੇਲ) ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਕਰੀਬ 19 ਸਾਲਾਂ ਬਾਅਦ ਕੀਤੀ ਜਾ ਰਹੀ ਮਰਦਸ਼ੁਮਾਰੀ ‘ਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਘੱਟ ਗਿਣਤੀ ਸਿੱਖਾਂ ਨੂੰ ਹਮੇਸ਼ਾਂ ਹੀ ਆਪਣੇ ਦੇਸ਼ ‘ਚ ਤਰਜੀਹ ਦਿੱਤੀ ਹੈ ਅਤੇ ਉਹ ਆਸ ਕਰਦੇ ਹਨ ਕਿ ਹੋ ਰਹੀ ਜਨਗਨਣਾ ‘ਚ ਕੌਮ ਨੂੰ ਅਲੱਗ ਤਰੀਕੇ ਨਾਲ ਸ਼ੁਮਾਰ ਕੀਤਾ ਜਾਵੇਗਾ।
ਏ.ਜੀ.ਪੀ.ਸੀ. ਦੇ ਪ੍ਰਧਾਨ ਸ: ਜਸਵੰਤ ਸਿੰਘ ਹੋਠੀ ਅਤੇ ਕੋਆਰਡੀਨੇਟਰ ਸ: ਪ੍ਰਿਤਪਾਲ ਸਿੰਘ ਨੇ ਆਪਣੇ ਜਾਰੀ ਬਿਆਨ ‘ਚ ਕਿਹਾ ਕਿ ਇਸ ਨਾਲ ਪਾਕਿ ਰਹਿੰਦੇ ਸਿੱਖਾਂ ਦੀ ਗਿਣਤੀ ਅਤੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਜ਼ਿੰਮੇਵਾਰੀਆਂ ਉਜਾਗਰ ਹੋਣਗੀਆਂ, ਜਿਸ ਲਈ ਉੱਥੇ ਰਹਿੰਦੇ ਸਿੱਖਾਂ ਨੂੰ ਇਸ ‘ਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਕਿ ‘ਚ ਹੋ ਰਹੀ ਮਰਦਸ਼ੁਮਾਰੀ ‘ਚ ਜਿੱਥੇ ਹਰੇਕ ਧਰਮ ਨੂੰ ਥਾਂ ਦਿੱਤੀ ਹੈ, ਉੱਥੇ ਸਿੱਖਾਂ ਨੂੰ ਇਸ ਵਿੱਚ ਸ਼ਾਮਿਲ ਨਾ ਕਰਕੇ ਉਨ੍ਹਾਂ ਨਾਲ ਵਿਤਕਰੇ ਵਾਲੀ ਭਾਵਨਾ ਪ੍ਰਤੱਖ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵੇਂ ਘੱਟ ਗਿਣਤੀ ‘ਚ ਹਨ ਪਰ ਉਨ੍ਹਾਂ ਦੀ ਆਪਣੇ ਦੇਸ਼ ਪ੍ਰਤੀ, ਚਾਹੇ ਜੋ ਵੀ ਉਨ੍ਹਾਂ ਦੀ ਜਨਮਭੂਮੀ ਹੈ, ਦੇ ਲਈ ਸੱਚੀ ਦੇਸ਼ ਭਾਵਨਾਵਾਂ ‘ਤੇ ਖਰੇ ਉਤਰਦਿਆਂ ਵੱਧ ਤੋਂ ਵੱਧ ਕੁਰਬਾਨੀਆਂ ਦੇਣ ‘ਚ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਨੇ ਹਮੇਸ਼ਾਂ ਹੀ ਮਜ਼ਲੂਮਾਂ ਦੀ ਰੱਖਿਆ, ਸੇਵਾ ਅਤੇ ਦੇਸ਼ ਪ੍ਰਤੀ ਆਪਣੀ ਜਾਨਾਂ ਨੌਛਾਵਰ ਕੀਤੀਆਂ ਹਨ। ਉਨ੍ਹਾਂ ਨੇ ਅਮਰੀਕੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਕੂਟਨੀਤਿਕ ਸਬੰਧਾਂ ਦੀ ਵਰਤੋਂ ਕਰਦਿਆਂ ਪਾਕਿ ਸਰਕਾਰ ‘ਤੇ ਪ੍ਰਭਾਵ ਪਾਵੇ ਕਿ ਸਿੱਖਾਂ ਨੂੰ ਵੱਖਰੇ ਢੰਗ ਨਾਲ ਜਨਗਣਨਾ ‘ਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਕੁਝ ਟੈਕਨੀਕਲ ਮੁੱਦਿਆਂ ਨੂੰ ਸਮਝਦੇ ਹਨ ਜਿਸ ਕਾਰਨ ਸਿੱਖਾਂ ਨੂੰ ਅਲੱਗ ਤਰੀਕੇ ਨਾਲ ਮਰਦਸ਼ੁਮਾਰੀ ‘ਚ ਸ਼ਾਮਿਲ ਨਹੀਂ ਕੀਤਾ ਜਾ ਰਿਹਾ ਹੈ ਪਰ ਫ਼ਿਰ ਵੀ ਪਾਕਿ ਸਰਕਾਰ ਨੂੰ ਇਸ ‘ਤੇ ਠੋਸ ਫੈਸਲਾ ਲੈਣਾ ਚਾਹੀਦਾ ਹੈ ਕਿ ਸਿੱਖਾਂ ਨਾਲ ਇਹ ਵਿਤਕਰਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਜਨਗਣਨਾ ਦੇ ਰਿਕਾਰਡ ਦਾ ਵੱਖਰਾ ਕਾਲਮ ਬਣਾਉਣਾ ਚਾਹੀਦਾ ਹੈ ਅਤੇ ਸਿੱਖ ਭਾਈਚਾਰੇ ਨੂੰ ਇਸ ਤਰ੍ਹਾਂ ਬਾਹਰ ਰੱਖਣਾ ਨਾਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪਾਕਿ ਤਰੱਕੀ ਅਤੇ ਖੁਸ਼ਹਾਲੀ ‘ਚ ਅਹਿਮ ਭੂਮਿਕਾ ਰਿਹਾ ਹੈ ਅਤੇ ਉਨ੍ਹਾਂ ਨੇ ਪਾਕਿ ਫੌਜ ਅਤੇ ਪੁਲਿਸ ‘ਚ ਆਪਣੇ ਮਹੱਤਵਪੂਰਨ ਕਿਰਦਾਰ ਨੂੰ ਬਾਖੂਬੀ ਨਿਭਾਇਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article