PUNJABMAILUSA.COM

ਜੀ-20 ਸਿਖਰ ਸੰਮੇਲਨ ਦੇ ਦੂਜੇ ਦਿਨ ਹੋਏ ਪ੍ਰਦਰਸ਼ਨ ਨੇ ਧਾਰਿਆ ਹਿੰਸਕ ਰੂਪ

ਜੀ-20 ਸਿਖਰ ਸੰਮੇਲਨ ਦੇ ਦੂਜੇ ਦਿਨ ਹੋਏ ਪ੍ਰਦਰਸ਼ਨ ਨੇ ਧਾਰਿਆ ਹਿੰਸਕ ਰੂਪ

ਜੀ-20 ਸਿਖਰ ਸੰਮੇਲਨ ਦੇ ਦੂਜੇ ਦਿਨ ਹੋਏ ਪ੍ਰਦਰਸ਼ਨ ਨੇ ਧਾਰਿਆ ਹਿੰਸਕ ਰੂਪ
July 07
15:33 2017

ਹੈਮਬਰਗ, 7 ਜੁਲਾਈ (ਪੰਜਾਬ ਮੇਲ)- ਜਰਮਨੀ ਦੇ ਹੈਮਬਰਗ ‘ਚ ਜੀ-20 ਸਿਖਰ ਸੰਮੇਲਨ ਦੌਰਾਨ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਪੁਲਿਸ ਨੂੰ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਲਈ ਸਖਤ ਮਿਹਨਤ ਕਰਨੀ ਪੈ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਸ਼ੁੱਕਰਵਾਰ ਨੂੰ ਕਈ ਗੱਡੀਆਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ।
ਹੈਮਬਰਗ ‘ਚ 25 ਹਜ਼ਾਰ ਦੇ ਕਰੀਬ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਦੂਜਾ ਦਿਨ ਹੈ, ਜਦੋਂ ਜੀ-20 ਸੰਮੇਲਨ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਪੱਥਰਬਾਜੀ ਕੀਤੀ ਤੇ ਕਈ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇੰਨਾਂ ਹਿੰਸਕ ਝੜਪਾਂ ਦੌਰਾਨ 160 ਪੁਲਿਸ ਅਧਿਕਾਰੀ ਜ਼ਖਮੀ ਹੋ ਗਏ ਹਨ ਤੇ 45 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜ਼ਖਮੀ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਇਕ ਹਜ਼ਾਰਾਂ ਦੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਹਮਲਾ ਕੀਤਾ ਤੇ ਕਈ ਗੱਡੀਆਂ ਨੂੰ ਸਾੜ ਕੇ ਸੁਆਹ ਕਰ ਦਿੱਤਾ। ਪੁਲਿਸ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨਕਾਰੀਆਂ ਵਲੋਂ ਛੱਡੀ ਗਈ ਇਕ ਆਤਿਸ਼ਬਾਜ਼ੀ ਉਨ੍ਹਾਂ ਦੇ ਇਕ ਹੈਲੀਕਾਪਟਰ ਨਾਲ ਜਾ ਟਕਰਾਈ, ਜਿਸ ਨਾਲ ਹੈਲੀਕਾਪਟਰ ਪਾਈਲਟ ਦੀ ਅੱਖ ਬੁਰੀ ਤਰ੍ਹਾਂ ਜ਼ਖਮੀ ਹੋ ਗਈ।
ਜ਼ਿਕਰਯੋਗ ਹੈ ਕਿ ਜਰਮਨੀ ਦੇ ਹੈਮਬਰਗ ‘ਚ ਇਸ ਸਿਖਰ ਸੰਮੇਲਨ ‘ਚ ਕਈ ਦੇਸ਼ਾਂ ਦੇ ਨੇਤਾ ਇਕੱਠੇ ਹੋਏ ਹਨ। ਜੀ-20 ਨੇਤਾਵਾਂ ਵਿਚਾਲੇ ਆਪਸ ‘ਚ ਕਈ ਮੁੱਦਿਆਂ ‘ਤੇ ਮਤਭੇਦ ਹਨ, ਜਿਨ੍ਹਾਂ ‘ਚ ਜਲਵਾਯੂ ਸਮਝੌਤਾ ਅਤੇ ਵਪਾਰ ਵਰਗੇ ਮੁੱਦੇ ਸ਼ਾਮਲ ਹਨ। ਡੋਨਾਲਡ ਟਰੰਪ ਸੰਮੇਲਨ ਤੋਂ ਪਹਿਲਾਂ ਹੀ ਜਰਮਨ ਦੀ ਚਾਂਸਲਰ ਐਂਜੇਲਾ ਮਾਰਕਲ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਜਰਮਨ ਸਰਕਾਰ ਦੇ ਇਕ ਬੁਲਾਰੇ ਮੁਤਾਬਕ ਦੋਵਾਂ ਨੇਤਾਵਾਂ ਵਿਚਕਾਰ ਹੋਈ ਘੰਟੇ ਦੀ ਗੱਲਬਾਤ ‘ਚ ਉੱਤਰੀ ਕੋਰੀਆ, ਯੂਕਰੇਨ ਸੰਘਰਸ਼ ਅਤੇ ਜੀ-20 ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਹੋਈ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article