PUNJABMAILUSA.COM

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਕਾਂਗਰਸ ਵੱਲੋਂ ਮਤਾ ਪੇਸ਼

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਕਾਂਗਰਸ ਵੱਲੋਂ ਮਤਾ ਪੇਸ਼

550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਕਾਂਗਰਸ ਵੱਲੋਂ ਮਤਾ ਪੇਸ਼
November 06
10:24 2019

-ਸਦਨ ਨੇ ਸਿੱਖਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾ
ਵਾਸ਼ਿੰਗਟਨ, 6 ਨਵੰਬਰ (ਪੰਜਾਬ ਮੇਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕੀ ਕਾਂਗਰਸ (ਸਦਨ) ਵਿਚ ਇਕ ਮਤਾ ਪੇਸ਼ ਕੀਤਾ ਗਿਆ ਹੈ। ਮਤੇ ਰਾਹੀਂ ਅਮਰੀਕਾ ਲਈ ਸਿੱਖਾਂ ਵੱਲੋਂ ਪਾਏ ਯੋਗਦਾਨ ਤੇ ਕੀਤੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ ਹੈ। ਇਸ ਵਿਚ ਭਾਈਚਾਰੇ ਨਾਲ ਅਮਰੀਕਾ ਅਤੇ ਪੂਰੀ ਦੁਨੀਆਂ ‘ਚ ਹੁੰਦੇ ਪੱਖਪਾਤ ਦਾ ਵੀ ਜ਼ਿਕਰ ਹੈ। ਸੈਨੇਟਰ ਟੌਡ ਯੰਗ ਤੇ ਬੈੱਨ ਕਾਰਡਿਨ ਵੱਲੋਂ ਪੇਸ਼ ਮਤੇ ‘ਚ ਸ੍ਰੀ ਗੁਰੂ ਨਾਨਕ ਦੇਵ ਦੇ 12 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀ ਇਤਿਹਾਸਕ, ਵਿਰਾਸਤੀ ਤੇ ਧਾਰਮਿਕ ਪਹਿਲੂਆਂ ਤੋਂ ਅਹਿਮੀਅਤ ਦੀ ਵਿਆਖਿਆ ਕੀਤੀ ਗਈ ਹੈ। ਯੰਗ ਨੇ ਕਿਹਾ ”ਇਹ ਮਤਾ ਅਮਰੀਕੀ ਸਿੱਖਾਂ ਦੇ ਸਨਮਾਨ ਵਜੋਂ ਲਿਆਂਦਾ ਗਿਆ ਹੈ, ਸਿੱਖ ਇਸ ਦੇਸ਼ ਦੇ ਅਮੀਰ ਵਿਰਸੇ ਤੇ ਵਿਭਿੰਨਤਾ ਦਾ ਅਹਿਮ ਅੰਗ ਹਨ।’
ਯੰਗ ਨੇ ਕਿਹਾ ਕਿ ਇੰਡੀਆਨਾ ‘ਚ 10,000 ਤੋਂ ਵੱਧ ਸਿੱਖ ਰਹਿੰਦੇ ਹਨ ਤੇ ਸੈਨੇਟ ਵਿਚ ਉਨ੍ਹਾਂ ਦੇ ਸਨਮਾਨ ‘ਚ ਪਹਿਲੀ ਵਾਰ ਰੱਖੇ ਮਤੇ ਨੂੰ ਪੇਸ਼ ਕਰ ਕੇ ਉਹ ਸਨਮਾਨਿਤ ਮਹਿਸੂਸ ਕਰ ਰਹੇ ਸਨ। ਕਾਰਡਿਨ ਨੇ ਕਿਹਾ ਕਿ ਸਿੱਖਾਂ ਨੇ ਅਮਰੀਕਾ ਦੇ ਸਮਾਜਿਕ, ਸੱਭਿਆਚਾਰਕ ਤੇ ਆਰਥਿਕ ਵਿਕਾਸ ਵਿਚ ਅਹਿਮ ਯੋਗਦਾਨ ਦਿੱਤਾ ਹੈ ਤੇ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸਿੱਖ ਨਸਲੀ ਤੇ ਧਾਰਮਿਕ ਪੱਖਪਾਤ ਖ਼ਿਲਾਫ਼ ਹਿੰਮਤ ਨਾਲ ਖੜ੍ਹਦੇ ਰਹੇ ਹਨ ਤੇ ਦੂਜੇ ਭਾਈਚਾਰਿਆਂ ਲਈ ਵੀ ਤਰੱਦਦ ਕੀਤਾ ਹੈ। ਇਕ ਹੋਰ ਮਤਾ ਕਾਂਗਰਸ ਮੈਂਬਰ ਟੀਜੇ ਕੌਕਸ ਨੇ ਹੋਰਾਂ 67 ਜਣਿਆਂ ਨਾਲ ਪੇਸ਼ ਕੀਤਾ।
ਸੈਨੇਟ ਨੇ ਮਤੇ ਵਿਚ ਕਈ ਸਿੱਖਾਂ ਦਾ ਉਨ੍ਹਾਂ ਦੇ ਯੋਗਦਾਨ ਲਈ ਜ਼ਿਕਰ ਕੀਤਾ ਹੈ। ਇਨ੍ਹਾਂ ਵਿਚ ਪਹਿਲੇ ਏਸ਼ਿਆਈ-ਅਮਰੀਕੀ ਕਾਂਗਰਸ ਮੈਂਬਰ (1957) ਦਲੀਪ ਸਿੰਘ ਸੌਂਦ, ਫਾਈਬਰ ਓਪਟਿਕਸ ਦੇ ਜਨਮਦਾਤਾ ਡਾ. ਨਰਿੰਦਰ ਕਪਾਨੀ, ਆੜੂ ਉਤਪਾਦਕ ਦੀਦਾਰ ਸਿੰਘ ਬੈਂਸ ਤੇ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਐਵਾਰਡ ਜੇਤੂ ਗੁਰਿੰਦਰ ਸਿੰਘ ਖਾਲਸਾ ਸ਼ਾਮਲ ਹਨ। ਅਮਰੀਕੀ-ਸਿੱਖ ਤੇ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਨੂੰ ਵੀ ਸਿਜਦਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਵਿਚ ਸੰਦੀਪ ‘ਤੇ ਟੈਕਸਸ ‘ਚ ਡਿਊਟੀ ਦੌਰਾਨ ਗੋਲੀ ਚਲਾ ਦਿੱਤੀ ਗਈ ਸੀ ਤੇ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਅਮਰੀਕਾ ਲਈ ਵਿਸ਼ਵ ਜੰਗ ਲੜਨ ਵਾਲੇ ਭਗਤ ਸਿੰਘ ਥਿੰਦ, ਗ੍ਰੈਮੀ ਸਨਮਾਨ ਜੇਤੂ ਸਨਾਤਮ ਕੌਰ, ਨਿਊਯਾਰਕ ਦੀ ਪੁਲਿਸ ਅਧਿਕਾਰੀ ਗੁਰਸੋਚ ਕੌਰ ਤੇ ਯੂਨੀਵਰਸਿਟੀ ਆਫ਼ ਬਰਕਲੇ ਦੀ ਪ੍ਰੋਫੈਸਰ ਸੁਪਰੀਤ ਕੌਰ ਦਾ ਵੀ ਜ਼ਿਕਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article