PUNJABMAILUSA.COM

550ਵੇਂ ਪ੍ਰਕਾਸ਼ ਪੁਰਬ ਮੌਕੇ 72 ਸਾਲਾਂ ਦੀ ਅਰਦਾਸ ਹੋਈ ਪੂਰੀ; ਖੁੱਲ੍ਹਿਆ ਬਾਬੇ ਨਾਨਕ ਦਾ ਦਰ

 Breaking News

550ਵੇਂ ਪ੍ਰਕਾਸ਼ ਪੁਰਬ ਮੌਕੇ 72 ਸਾਲਾਂ ਦੀ ਅਰਦਾਸ ਹੋਈ ਪੂਰੀ; ਖੁੱਲ੍ਹਿਆ ਬਾਬੇ ਨਾਨਕ ਦਾ ਦਰ

550ਵੇਂ ਪ੍ਰਕਾਸ਼ ਪੁਰਬ ਮੌਕੇ 72 ਸਾਲਾਂ ਦੀ ਅਰਦਾਸ ਹੋਈ ਪੂਰੀ; ਖੁੱਲ੍ਹਿਆ ਬਾਬੇ ਨਾਨਕ ਦਾ ਦਰ
November 13
08:37 2019

ਡੇਰਾ ਬਾਬਾ ਨਾਨਕ, 13 ਨਵੰਬਰ (ਪੰਜਾਬ ਮੇਲ)- 72 ਸਾਲਾਂ ਤੋਂ ਸਿੱਖ ਕੌਮ ਵੱਲੋਂ ਕੀਤੀ ਜਾ ਰਹੀ ਅਰਦਾਸ ਸਦਕਾ ਸ੍ਰੀ ਕਰਤਾਪੁਰ ਸਾਹਿਬ ਦਾ ਦੁਆਰ ਖੁੱਲ੍ਹ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਮੰਗ ਪੂਰੀ ਹੋ ਗਈ ਹੈ। ਸੰਗਤ ਲਈ ਬਿਨਾਂ ਵੀਜ਼ਾ ਲਾਂਘੇ ਦੀ ਸ਼ੁਰੂਆਤ ਹੋ ਗਈ ਹੈ। ਭਾਰਤ ਵਾਲੇ ਪਾਸੇ ਇਸ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ, ਜਦੋਂਕਿ ਪਾਕਿਸਤਾਨ ‘ਚ ਲਾਂਘੇ ਦਾ ਉਦਘਾਟਨ ਵਜ਼ੀਰੇ ਆਜ਼ਮ ਇਮਰਾਨ ਖਾਨ ਵੱਲੋਂ ਕੀਤਾ ਗਿਆ। ਲਾਂਘਾ ਖੁੱਲ੍ਹਣ ਮਗਰੋਂ ਸਿੱਖ ਸ਼ਰਧਾਲੂਆਂ ਦੇ ਪਹਿਲੇ ਵਫ਼ਦ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕੀਤੇ। ਸਿੱਖ ਸ਼ਰਧਾਲੂਆਂ ਦਾ ਇਹ ਵਫ਼ਦ ਮੱਥਾ ਟੇਕਣ ਮਗਰੋਂ ਸ਼ਾਮ ਨੂੰ ਡੇਰਾ ਬਾਬਾ ਨਾਨਕ ਪਰਤ ਆਇਆ। ਦੋਵੇਂ ਮੁਲਕਾਂ ਨੇ ਨਫ਼ਰਤਾਂ ਦੇ ਬਾਵਜੂਦ ਕਰਤਾਰਪੁਰ ਲਾਂਘੇ ਰਾਹੀਂ ਮੁੜ ਮੁਹੱਬਤ ਅਤੇ ਪਿਆਰ ਦੀ ਬਾਤ ਛੇੜੀ ਹੈ। ਇਸ ਸਬੰਧ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਦੋਵਾਂ ਦੇਸ਼ਾਂ ਵਿਚਾਲੇ ਪੁਲ ਬਣੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਨੇੜੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਾਰ-ਵਾਰ ਗੁਰੂ ਨਾਨਕ ਦੇਵ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਵਰਨਣ ਕੀਤਾ। ਉਨ੍ਹਾਂ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖ਼ਾਨ ਦਾ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਦੂਜੇ ਪਾਸੇ ਪਾਕਿਸਤਾਨੀ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਗੁਰਦੁਆਰਾ ਕਰਤਾਰਪੁਰ ਦੇ ਵਿਹੜੇ ਵਿਚ ਬਣਾਈ ਗਈ ਇਕ ਵੱਡੀ ਸ੍ਰੀ ਸਾਹਿਬ ਅਤੇ ਪੱਥਰ ਤੋਂ ਪਰਦਾ ਹਟਾ ਕੇ ਉਦਘਾਟਨ ਦੀ ਰਸਮ ਨੂੰ ਪੂਰਾ ਕੀਤਾ। ਆਪਣੇ ਸੰਬੋਧਨ ‘ਚ ਉਨ੍ਹਾਂ ਆਖਿਆ ਕਿ ਕਰਤਾਰਪੁਰ ਲਾਂਘਾ ਸ਼ੁਰੂ ਹੋਣ ਨਾਲ ਸਿੱਖ ਆਪਣੇ ‘ਮਦੀਨੇ’ ਦੇ ਖੁੱਲ੍ਹੇ ਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਥੇ ਹਾਜ਼ਰ ਸਿੱਖਾਂ ਦੇ ਚਿਹਰੇ ਤੋਂ ਝਲਕਦੀ ਖੁਸ਼ੀ ਨੂੰ ਵੇਖ ਕੇ ਉਨ੍ਹਾਂ ਦਾ ਮਨ ਵੀ ਵਧੇਰੇ ਖੁਸ਼ ਹੈ। ਵਜ਼ੀਰੇ ਆਜ਼ਮ ਨੇ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਦੀ ਸਿੱਖ ਕੌਮ ਵਾਸਤੇ ਅਹਿਮੀਅਤ ਦਾ ਪਤਾ ਉਨ੍ਹਾਂ ਨੂੰ ਇਕ ਵਰ੍ਹੇ ਪਹਿਲਾਂ ਲੱਗਾ ਸੀ ਅਤੇ ਉਨ੍ਹਾਂ ਇਸ ਲਾਂਘੇ ਨੂੰ ਖੋਲ੍ਹਣ ਦਾ ਨਿਰਣਾ ਲਿਆ ਸੀ। ਉਨ੍ਹਾਂ ਕਿਹਾ ਕਿ ਕਰੀਬ ਇਕ ਸਾਲ ਦੇ ਵਕਫ਼ੇ ‘ਚ ਪਾਕਿਸਤਾਨੀਆਂ ਨੇ ਇਥੇ ਵੱਡੇ ਵਿਕਾਸ ਦੀ ਤਸਵੀਰ ਪੇਸ਼ ਕੀਤੀ ਹੈ। ਭਾਰਤੀ ਪ੍ਰਧਾਨ ਮੰਤਰੀ ਦਾ ਨਾਮ ਲਏ ਬਿਨਾਂ ਉਨ੍ਹਾਂ ਆਖਿਆ ਕਿ ਲੀਡਰ ਉਹੀ ਹੁੰਦਾ ਹੈ, ਜੋ ਇਨਸਾਨਾਂ ਨੂੰ ਇਕੱਠਾ ਕਰਦਾ ਹੈ, ਉਨ੍ਹਾਂ ਵਿਚ ਨਫ਼ਰਤ ਨਹੀਂ ਫੈਲਾਉਂਦਾ ਹੈ ਅਤੇ ਨਫਰਤ ਫੈਲਾ ਕੇ ਵੋਟਾਂ ਨਹੀਂ ਮੰਗਦਾ ਹੈ। ਦੱਖਣੀ ਅਫ਼ਰੀਕਾ ਦੇ ਆਗੂ ਨੈਲਸਨ ਮੰਡੇਲਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਉਸ ਨੇ 26 ਸਾਲ ਜੇਲ੍ਹ ਵਿਚ ਰਹਿ ਕੇ ਤਸ਼ੱਦਦ ਝੱਲਣ ਦੇ ਬਾਵਜੂਦ ਤਸ਼ੱਦਦ ਕਰਨ ਵਾਲਿਆਂ ਨੂੰ ਮੁਆਫ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੀਰ ਪੈਗੰਬਰਾਂ ਨੇ ਵੀ ਇਨਸਾਨੀਅਤ ਦੀ ਗੱਲ ਕੀਤੀ ਹੈ। ਇਮਰਾਨ ਨੇ ਕਿਹਾ, ”ਜਦੋਂ ਮੈਂ ਵਜ਼ੀਰੇ ਆਜ਼ਮ ਬਣਿਆ ਸੀ ਤਾਂ ਆਪਣੇ ਹਮਰੁਤਬਾ ਨਰਿੰਦਰ ਮੋਦੀ ਨੂੰ ਦੋਵਾਂ ਦੇਸ਼ਾਂ ਵਿਚਾਲੇ ਸੁਖਾਲੇ ਸਬੰਧ ਬਣਾਉਣ ਦਾ ਹੋਕਾ ਦਿੱਤਾ ਸੀ।” ਉਨ੍ਹਾਂ ਕਸ਼ਮੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਥੇ ਵੱਡੀ ਗਿਣਤੀ ‘ਚ ਤਾਇਨਾਤ ਭਾਰਤੀ ਫ਼ੌਜ ਵਲੋਂ ਕਸ਼ਮੀਰੀਆਂ ਦੇ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ।
ਡੇਰਾ ਬਾਬਾ ਨਾਨਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ”ਗੁਰੂ ਨਾਨਕ ਦੇਵ ਦੀ ਬਾਣੀ ਕੇਵਲ ਭਾਰਤ ਦੀ ਧਰੋਹਰ ਨਹੀਂ, ਸਗੋਂ ਪੂਰੀ ਮਾਨਵਤਾ ਲਈ ਪ੍ਰੇਰਣਾ ਸਰੋਤ ਹੈ। ਕੌਰੀਡੋਰ ਅਤੇ ਚੈੱਕਪੋਸਟ ਦੋਹਰੀਆਂ ਖੁਸ਼ੀਆਂ ਲੈ ਕੇ ਆਇਆ ਹੈ ਅਤੇ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਆਸਾਨ ਹੋ ਜਾਣਗੇ।” ਕਰਤਾਰਪੁਰ ਦੀ ਧਰਤੀ ਨੂੰ ਬਾਬਾ ਨਾਨਕ ਦੀ ਕਰਮੀ ਭੂਮੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਸੀਨੇ ਅਤੇ ਹਵਾ ਵਿਚ ਬਾਣੀ ਦੀ ਮਹਿਕ ਘੁਲੀ ਹੋਈ ਹੈ। ‘ਇਸ ਧਰਤੀ ਤੋਂ ਬਾਬੇ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀ ਰੀਤ ਸ਼ੁਰੂ ਕੀਤੀ ਸੀ। ਉਨ੍ਹਾਂ ਦੀ ਬਾਣੀ ਸਾਡੇ ਜੀਵਨ ਦਾ ਮਾਰਗ ਦਰਸ਼ਨ ਹੈ। ਬਾਬਾ ਨਾਨਕ ਦੇ ਸਾਥੀ ਭਾਈ ਮਰਦਾਨਾ ਅਤੇ ਲਾਲੋ ਸਨ, ਜਿਨ੍ਹਾਂ ਦੇ ਸਾਥ ਤੋਂ ਸਪੱਸ਼ਟ ਹੈ ਕਿ ਉਹ ਅਮੀਰ ਤੇ ਗਰੀਬ ਵਿਚਾਲੇ ਵਿਤਕਰਾ ਜਾਂ ਫਰਕ ਨਹੀਂ ਕਰਦੇ ਸਨ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਬਾ ਨਾਨਕ ਨੇ 500 ਸਾਲ ਪਹਿਲਾਂ ਪੌਣ, ਪਾਣੀ ਅਤੇ ਧਰਤੀ ਬਾਰੇ ਆਪਣੀ ਚਿੰਤਾ ਜ਼ਾਹਿਰ ਕਰ ਦਿੱਤੀ ਸੀ, ਜਦੋਂ ਕਿ ਉਸ ਵੇਲੇ ਪਾਣੀ ਆਦਿ ਦੀ ਕੋਈ ਘਾਟ ਨਹੀਂ ਸੀ ਪਰ ਅੱਜ ਵਾਤਾਵਰਣ ਨੂੰ ਗੰਭੀਰ ਖਤਰਾ ਖੜ੍ਹਾ ਹੋ ਗਿਆ ਹੈ। ਇਸ ਸੰਦਰਭ ‘ਚ ਬਾਬਾ ਨਾਨਕ ਦੀ ਬਾਣੀ ਓਨੀ ਹੀ ਤਰਕਸੰਗਤ ਹੈ, ਜਿੰਨੀ 550 ਸਾਲ ਪਹਿਲਾਂ ਸੀ। ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ‘ਕੌਮੀ ਸੇਵਾ ਐਵਾਰਡ’ ਨੂੰ ਉਨ੍ਹਾਂ ਪੀਰਾਂ ਪੈਗੰਬਰਾਂ ਦੇ ਗੌਰਵ, ਪਿਆਰ ਅਤੇ ਤਪੱਸਿਆ ਦਾ ਪ੍ਰਸਾਦ ਆਖਿਆ, ਜਿਸ ਨੂੰ ਉਨ੍ਹਾਂ ਗੁਰੂ ਚਰਨਾਂ ਵਿਚ ਸਮਰਪਿਤ ਕੀਤਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ 550ਵੇਂ ਪ੍ਰਕਾਸ਼ ਪੁਰਬ ਨੂੰ ਬੜੇ ਸ਼ਰਧਾ ਭਾਵ ਨਾਲ ਮਨਾ ਰਹੀ ਹੈ ਅਤੇ ਇਸ ਮੌਕੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮੁੱਚੇ ਵਿਸ਼ਵ ‘ਚ ਪ੍ਰਚਾਰਨ ਦਾ ਯਤਨ ਕੀਤਾ ਜਾ ਰਿਹਾ ਹੈ। ਯੂਨੈਸਕੋ ਦੀ ਮਦਦ ਨਾਲ ਗੁਰੂ ਸਾਹਿਬ ਦੀ ਬਾਣੀ ਦਾ ਵੱਖ-ਵੱਖ ਭਾਸ਼ਾਵਾਂ ‘ਚ ਅਨੁਵਾਦ ਕੀਤਾ ਜਾ ਰਿਹਾ ਹੈ। ਬਰਤਾਨੀਆ ‘ਚ ਇਕ ਯੂਨੀਵਰਸਿਟੀ ਵਿਚ ਗੁਰੂ ਸਾਹਿਬ ਦੇ ਨਾਂ ਦੀ ਚੇਅਰ ਸਥਾਪਤ ਕੀਤੀ ਗਈ ਹੈ ਅਤੇ ਕੈਨੇਡਾ ਵਿਚ ਵੀ ਇਸੇ ਤਰ੍ਹਾਂ ਕੀਤਾ ਜਾ ਰਿਹਾ ਹੈ।
ਬਾਅਦ ਦੁਪਹਿਰ ਜਦੋਂ ਜੱਥਾ ਕੁਝ ਕਿਲੋਮੀਟਰ ਦਾ ਫਾਸਲਾ ਤੈਅ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪੁੱਜਾ ਤਾਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਉਨ੍ਹਾਂ ਨੂੰ ‘ਜੀ ਆਇਆਂ’ ਆਖਿਆ। ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਮਨ ਦਾ ਪੈਗਾਮ ਦਿੱਤਾ ਸੀ। ਉਸੇ ਤਹਿਤ ਹੀ ਪਾਕਿਸਤਾਨ ‘ਚ ਸਮੁੱਚੇ ਸਿੱਖ ਭਾਈਚਾਰੇ ਨੂੰ ਖੁਸ਼ਆਮਦੀਦ ਆਖਿਆ ਗਿਆ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਕਰਤਾਰਪੁਰ ਲਾਂਘੇ ਰਾਹੀਂ ਭਾਰਤ ਸਮੇਤ ਬਰਤਾਨੀਆ, ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਤੇ ਹੋਰ ਮੁਲਕਾਂ ਵਿਚ ਬੈਠੇ ਸਮੂਹ ਸਿੱਖਾਂ ਲਈ ਪਾਕਿਸਤਾਨ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ। ਕਸ਼ਮੀਰ ਦਾ ਜ਼ਿਕਰ ਛੇੜਦਿਆਂ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਵਲੋਂ ਦਿੱਤਾ ਅਮਨ ਦਾ ਪੈਗਾਮ ਕਸ਼ਮੀਰ ਵਿਚ ਵੀ ਪੁੱਜਣਾ ਚਾਹੀਦਾ ਹੈ। ਕਰਤਾਰਪੁਰ ਲਾਂਘੇ ਨੂੰ ਉਨ੍ਹਾਂ ਮੁਹੱਬਤ ਦੀ ਰਾਹਦਾਰੀ ਕਰਾਰ ਦਿੰਦਿਆਂ ਉਮੀਦ ਪ੍ਰਗਟਾਈ ਕਿ ਇਸ ਨਾਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਮੁਹੱਬਤ ਦੇ ਰਾਹ ਤੇ ਚਲਿਆ ਜਾਂਦਾ ਤਾਂ ਇਹ 7 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਲਈ 72 ਸਾਲ ਦਾ ਸਮਾਂ ਨਾ ਲੱਗਦਾ।
ਮੋਦੀ ਨੇ 562 ਸ਼ਰਧਾਲੂਆਂ ਦੇ ਪਲੇਠੇ ਜੱਥੇ ਨੂੰ ਕਰਤਾਰਪੁਰ ਰਵਾਨਾ ਕੀਤਾ : ਡੇਰਾ ਬਾਬਾ ਨਾਨਕ ਵਿਖੇ ਚੈੱਕ ਪੋਸਟ ਤੇ ਲਾਂਘੇ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਨੇ ਨਿਸ਼ਾਨ ਸਾਹਿਬ ਫਹਿਰਾ ਕੇ 562 ਸਿੱਖ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਬਿਨਾਂ ਵੀਜ਼ਾ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਸਿੱਖ ਸ਼ਰਧਾਲੂਆਂ ਦੇ ਇਸ ਉੱਚ ਪੱਧਰੀ ਵਫ਼ਦ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਾਜਪਾ ਦੇ ਸੰਸਦ ਮੈਂਬਰ ਸਨੀ ਦਿਓਲ ਅਤੇ ਸੋਮ ਪ੍ਰਕਾਸ਼, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ‘ਚ ਹੋਰ ਪਤਵੰਤੇ ਸ਼ਾਮਲ ਸਨ।
ਪਾਕਿ ਅਧਿਕਾਰੀਆਂ ਨੇ ਜਦੋਂ ਦਿੱਤੀ ਚੇਤਾਵਨੀ : ਗੁਰਦੁਆਰਾ ਕੰਪਲੈਕਸ ਵਿਚ ਸੁਰੱਖਿਆ ਲਈ ਬੇਮਿਸਾਲ ਪ੍ਰਬੰਧ ਕੀਤੇ ਗਏ ਸਨ ਅਤੇ ਭਾਰੀ ਗਿਣਤੀ ਵਿਚ ਤਾਇਨਾਤ ਮੁਲਾਜ਼ਮਾਂ ਵਿਚੋਂ ਕਈ ਮੁਲਾਜ਼ਮ ਸਿਰਾਂ ਤੋਂ ਨੰਗੇ ਸਨ। ਇਸ ਦੌਰਾਨ ਇੱਕ ਅਧਿਕਾਰੀ ਨੇ ਮਾਈਕ ‘ਤੇ ਆਕੇ ਨੰਗੇ ਸਿਰ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ ਧਮਕੀ ਦਿੱਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਿਚ ਆਪਣੇ ਸਿਰ ਕੱਜ ਲੈਣ ਨਹੀਂ, ਤਾਂ ਉਨ੍ਹਾਂ ਨੂੰ ਲਾਹੌਰ ਭੇਜ ਦਿੱਤਾ ਜਾਵੇਗਾ।
ਵਾਹਗਾ ਬਾਰਡਰ ਦੇ ਪਾਕਿਸਤਾਨੀ ਰੇਂਜਰ ਰਹੇ ਖਿੱਚ ਦਾ ਕੇਂਦਰ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਕੰਪਲੈਕਸ ਦੇ ਬਾਹਰ ਦਰਸ਼ਨੀ ਡਿਉਢੀ ਕੋਲ ਵਾਹਗਾ ਬਾਰਡਰ ਤੇ ਪਾਕਿਸਤਾਨ ਵਾਲੇ ਪਾਸਿਉਂ ਹੁੰਦੀ ਰੀਟਰੀਟ ਸੈਰੇਮਨੀ ਵਿਚ ਦਰਸ਼ਕਾਂ ਦਾ ਧਿਆਨ ਖਿੱਚਣ ਵਾਲੇ ਦੋ ਰੇਂਜਰ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਸਨ। ਸ਼ਰਧਾਲੂ 7-7 ਫੁੱਟੇ ਲੰਮੇ ਰੇਂਜਰਾਂ ਸ਼ਬੀਰ ਅਤੇ ਖ਼ਾਲਿਦ ਨਾਲ ਫੋਟੋ ਖਿਚਵਾ ਰਹੇ ਸਨ। ਇੱਕ ਵਾਰ ਤਾਂ ਉਥੇ ਭੀੜ ਇਕੱਠੀ ਹੋ ਗਈ, ਜਿਸ ਨੂੰ ਵੇਖਦਿਆਂ ਪ੍ਰਬੰਧਕਾਂ ਨੇ ਰੇਂਜਰਾਂ ਨੂੰ ਕੁੱਝ ਸਮੇਂ ਲਈ ਉਥੋਂ ਹਟਾ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article
    ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

Read Full Article
    ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

Read Full Article
    ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

Read Full Article
    ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

Read Full Article
    ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

Read Full Article
    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article