PUNJABMAILUSA.COM

60 ਹਸਤੀਆਂ ਸ਼੍ਰੋਮਣੀ ਐਵਾਰਡਾਂ ਨਾਲ ਸਨਮਾਨਿਤ

60 ਹਸਤੀਆਂ ਸ਼੍ਰੋਮਣੀ ਐਵਾਰਡਾਂ ਨਾਲ ਸਨਮਾਨਿਤ

60 ਹਸਤੀਆਂ ਸ਼੍ਰੋਮਣੀ ਐਵਾਰਡਾਂ ਨਾਲ ਸਨਮਾਨਿਤ
March 12
21:51 2016

nav
ਪਟਿਆਲਾ, 12 ਮਾਰਚ (ਪੰਜਾਬ ਮੇਲ)- ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਨੇ ਸ਼ਨਿੱਚਰਵਾਰ ਨੂੰ ਕਰਵਾਏ ਰਾਜ ਪੱਧਰੀ ਪੰਜਾਬੀ ਸਾਹਿਤ ਰਤਨ ਅਤੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਵੰਡ ਸਮਾਰੋਹ ਦੌਰਾਨ 60 ਦੇ ਕਰੀਬ ਲੇਖਕਾਂ, ਸਾਹਿਤਕਾਰਾਂ, ਕਵੀਆਂ, ਪੱਤਰਕਾਰਾਂ, ਰਾਗੀਆਂ, ਢਾਡੀਆਂ, ਕਵੀਸ਼ਰਾਂ, ਗਾਇਕਾਂ ਅਤੇ ਸੰਗੀਤਕਾਰਾਂ ਨੂੰ ਪੁਰਸਕਾਰਾਂ ਅਤੇ 2.92 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਇਸ ਸਮਾਰੋਹ ਦੌਰਾਨ 18 ਵੰਨਗੀਆਂ ਦੀਆਂ 54 ਸ਼ਖਸ਼ੀਅਤਾਂ ਨੂੰ ਸਾਲ 2012, 2013 ਅਤੇ 2014 ਲਈ ਸ਼੍ਰੋਮਣੀ ਪੁਰਸਕਾਰ ਪ੍ਰਦਾਨ ਕੀਤੇ ਗਏ ਇਸ ਤੋਂ ਇਲਾਵਾ 6 ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਪੁਰਸਕਾਰਾਂ ਨਾਲ ਨਿਵਾਜਿਆ ਗਿਆ। ਸਮਾਰੋਹ ਦੌਰਾਨ ਸਭ ਤੋਂ ਪ੍ਰਮੱਖ ਪੁਰਸਕਾਰ ਪੰਜਾਬੀ ਸਾਹਿਤ ਰਤਨ ਸਾਲ 2012, 13 ਅਤੇ 14 ਵਾਸਤੇ ਕ੍ਰਮਵਾਰ ਪ੍ਰੋ: ਕਿਰਪਾਲ ਸਿੰਘ ਕਸੇਲ, ਸ. ਅਜਮੇਰ ਸਿੰਘ ਔਲਖ ਤੇ ਸ਼੍ਰੀ ਨਿਰੰਜਨ ਤਸਨੀਮ ਨੂੰ ਦਿੱਤਾ ਗਿਆ। ਇਹਨਾਂ ਸ਼ਖਸ਼ੀਅਤਾਂ ਨੂੰ 10-10 ਲੱਖ ਰੁਪਏ ਨਗਦ, ਤਮਗਾ ਸਨਮਾਨ ਪੱਤਰ ਤੇ ਸ਼ਾਲ ਨਾਲ ਸਨਮਾਨਿਆ ਗਿਆ। ਸ਼੍ਰੋਮਣੀ ਪੰਜਾਬੀ ਸਾਹਿਤਕਾਰ ਪੁਰਸਕਾਰ ਸ਼੍ਰੀ ਮੋਹਨ ਭੰਡਾਰੀ, ਸ. ਬਲਦੇਵ ਸਿੰਘ ਸੜਕਨਾਮਾ ਤੇ ਸ. ਅਵਤਾਰ ਸਿੰਘ ਬਲਿੰਗ ਨੂੰ, ਸ਼੍ਰੋਮਣੀ ਹਿੰਦੀ ਸਾਹਿਤਕਾਰ ਪੁਰਸਕਾਰ ਸ਼੍ਰੀ ਮਾਧਵ ਕੌਸ਼ਿਕ, ਡਾ. ਤਰਸ਼ੇਮ ਗੁਜਰਾਲ ਤੇ ਸ਼੍ਰੀ ਮੋਹਨ ਸਪਰਾ ਨੂੰ, ਸ਼੍ਰੋਮਣੀ ਉਰਦੂ ਸਾਹਿਤਕਾਰ ਪੁਰਸਕਾਰ, ਜਨਾਬ ਮਹੇਸ਼ ਪਟਿਆਲਵੀ, ਡਾ. ਮੁਹੰਮਦ ਇਕਬਾਲ ਤੇ ਡਾ. ਰੇਨੂ ਬਹਿਲ ਨੂੰ ਦਿੱਤਾ ਗਿਆ। ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਪੁਰਸਕਾਰ ਡਾ. ਸ਼ਸ਼ੀਧਰ ਸ਼ਰਮਾਂ, ਡਾ. ਭੂਸ਼ਨ ਲਾਲ ਸ਼ਰਮਾਂ ਅਤੇ ਡਾ. ਲੇਖ ਰਾਮ ਨੂੰ, ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ ਸ. ਜਸਵਿੰਦਰ ਸਿੰਘ ਗਜ਼ਲਗੋ, ਸ. ਗੁਰਭਜਨ ਸਿੰਘ ਗਿੱਲ ਅਤੇ ਪ੍ਰੋ: ਕੁਲਵੰਤ ਸਿੰਘ ਗਰੇਵਾਲ ਨੂੰ, ਸ਼੍ਰੋਮਣੀ ਪੰਜਾਬੀ ਅਲੋਚਕ/ਖੋਜ ਤੇ ਸਾਹਿਤਕਾਰ ਡਾ. ਸੁਰਜੀਤ ਸਿੰਘ ਭੱਟੀ, ਡਾ. ਬਲਕਾਰ ਸਿੰਘ ਤੇ ਡਾ. ਤੇਜਵੰਤ ਸਿੰਘ ਗਿੱਲ ਨੂੰ, ਸ਼੍ਰੋਮਣੀ ਪੰਜਾਬੀ ਗਿਆਨ ਸਾਹਿਤਕਾਰ ਪੁਰਸਕਾਰ, ਗਿਆਨੀ ਬਲਵੰਤ ਸਿੰਘ ਕੋਠਾਗੁਰੂ, ਡਾ. ਕਿਰਪਾਲ ਸਿੰਘ ਤੇ ਪ੍ਰੋ: ਅੱਛਰੂ ਸਿੰਘ ਨੂੰ, ਸ਼੍ਰੋਮਣੀ ਪੰਜਾਬੀ ਸਾਹਿਤਕਾਰ (ਵਿਦੇਸ਼ੀ) ਸ. ਕੇਸ਼ਰ ਸਿੰਘ ਨੀਰ, ਸ. ਗੁਰਬਖ਼ਸ਼ ਸਿੰਘ ਭੰਡਾਲ ਤੇ ਸ. ਅਜੀਤ ਸਿੰਘ ਰਾਹੀ ਨੂੰ, ਸ਼੍ਰੋਮਣੀ ਪੰਜਾਬੀ ਸਾਹਿਤਕਰ (ਪੰਜਾਬੋਂ ਬਾਹਰ) ਸ਼੍ਰੀਮਤੀ ਚੰਦਨ ਨੇਗੀ, ਸ਼੍ਰੀਮਤੀ ਰਸ਼ਪਿੰਦਰ ਰਸ਼ਿਮ ਤੇ ਸ਼ੇਖ ਖਾਲਿਦ ਹੂਸੇਨ ਨੂੰ ਦਿੱਤਾ ਗਿਆ ਜਦ ਕਿ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਸ਼੍ਰੀਮਤੀ ਸੰਤੋਸ਼ ਸਾਹਨੀ, ਸ਼੍ਰੀ ਆਤਮਾ ਸਿੰਘ ਚਿੱਟੀ, ਸ਼੍ਰੀ ਅਮਰੀਕ ਸਿੰਘ ਤਲਵੰਡੀ ਨੂੰ, ਸ਼੍ਰੋਮਣੀ ਪੰਜਾਬੀ ਪੱਤਰਕਾਰ ਸ. ਅਮਰ ਸਿੰਘ ਭੁੱਲਰ, ਸ. ਹਰਜਿੰਦਰ ਸਿੰਘ ਲਾਲ ਅਤੇ ਸ਼੍ਰੀ ਭੂਸ਼ਨ ਸੂਦ ਨੂੰ, ਸ੍ਰੋਮਣੀ ਪੰਜਾਬੀ ਸਾਹਿਤਕਾਰ ਪੱਤਰਕਾਰ ਸ. ਨਰਿੰਜਨ ਸਿੰਘ ਸਾਥੀ, ਸ਼੍ਰੀ ਸ਼ੁਸ਼ੀਲ ਦੁਸਾਂਝ ਅਤੇ ਸ. ਵਰਿੰਦਰ ਸਿੰਘ ਵਾਲੀਆਂ ਨੂੰ, ਸ਼੍ਰੋਮਣੀ ਰਾਗੀ ਭਾਈ ਹਰੀ ਸਿੰਘ, ਪ੍ਰੋ: ਕਰਤਾਰ ਸਿੰਘ ਤੇ ਭਾਈ ਜਸਵੰਤ ਸਿੰਘ ਨੂੰ, ਸ਼੍ਰੋਮਣੀ ਢਾਡੀ/ਕਵੀਸ਼ਰ ਪੰਡਤ ਬ੍ਰਿਜਲਾਲ ਧੌਲਾ, ਭਾਈ ਮਹਿੰਦਰ ਸਿੰਘ ਸਿਬੀਆਂ ਅਤੇ ਸ੍ਰੀ ਦੇਸ਼ ਰਾਜ ਲਚਕਾਣੀ ਨੂੰ ਸ਼੍ਰੋਮਣੀ ਪੰਜਾਬੀ ਟੈਲੀਵੀਜਨ/ਰੇਡੀਓ/ਫਿਲਮ ਪੁਰਸਕਾਰ ਸ. ਬੂਟਾ ਸਿੰਘ ਸ਼ਾਦ, ਸ਼੍ਰੀ ਸ਼ਤੀਸ਼ ਕੌਂਲ ਤੇ ਸ. ਬਲਦੇਵ ਸਿੰਘ ਗਿੱਲ ਨੂੰ, ਸ਼੍ਰੋਮਣੀ ਪੰਜਾਬੀ ਨਾਟਕ/ਥਿਏਟਰ ਪੁਰਸਕਾਰ ਸ਼੍ਰੀ ਦਵਿੰਦਰ ਦਮਨ, ਸ. ਗੁਰਚਰਨ ਸਿੰਘ ਚੰਨੀ ਅਤੇ ਡਾ. ਪਾਲੀ ਭੁਪਿੰਦਰ ਸਿੰਘ ਨੂੰ ਅਤੇ ਸ਼੍ਰੋਮਣੀ ਪੰਜਾਬੀ ਗਾਇਕ/ਸੰਗੀਤਕਾਰ ਜਨਾਬ ਮੁਹੰਮਦ ਸਦੀਕ, ਸੀ ਗੁਰਦਾਸ ਮਾਨ ਅਤੇ ਸ਼੍ਰੀ ਸੁਰਿੰਦਰ ਛਿੰਦਾ ਨੂੰ ਦਿੱਤਾ ਗਿਆ। ਇਹਨਾਂ ਸ਼ਖਸ਼ੀਅਤਾਂ ਨੂੰ ਸਨਮਾਨ ਪੱਤਰ, ਸ਼ਾਲ, ਤਮਗਾ ਅਤੇ 5-5 ਲੱਖ ਰੁਪਏ ਨਗਦ ਇਨਾਮ ਨਾਲ ਸਨਮਾਨਿਆ ਗਿਆ। ਇਸ ਮੌਕੇ ਸ. ਰੱਖੜਾ ਨੇ ਭਾਸ਼ਾ ਵਿਭਾਗ ਦਾ ਸੋਵੀਨੀਅਰ ਵੀ ਜਾਰੀ ਕੀਤਾ।
ਇਸ ਮੌਕੇ 6 ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਪੁਰਸਕਾਰ ਨਾਲ ਸਨਮਾਨਿਆ ਗਿਆ ਜਿਹਨਾਂ ਵਿੱਚ ਸ. ਦਵਿੰਦਰ ਸਿੰਘ, ਸ. ਰਘਵੀਰ ਸਿੰਘ ਬੈਂਸ ਨੂੰ ਡੇਢ-ਡੇਢ ਲੱਖ ਰੁਪਏ ਅਤੇ ਪੰਡਤ ਰਾਓ ਧਰੇਨਵਰ, ਸ਼੍ਰੀ ਰਣਜੀਤ ਰਾਣਾ, ਸ. ਮਲਕੀਤ ਸਿੰਘ ਗੁਆਰਾ ਤੇ ਸ. ਬਚਨ ਸਿੰਘ ਸਰਲ ਨੂੰ 1-1 ਲੱਖ ਰੁਪਏ ਨਗਦ ਤੇ ਸ਼ਾਲ ਨਾਲ ਨਿਵਾਜਿਆ ਗਿਆ।
ਇਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਜਿਹੜੇ ਦੇਸ਼ ਜਾ ਕੌਮਾਂ ਆਪਣੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਸੇ ਨੂੰ ਯਾਦ ਰੱਖਦੇ ਹਨ, ਉਹ ਹੀ ਤਰੱਕੀ ਕਰ ਸਕਦੇ ਹਨ। ਇਨ•ਾਂ ਨੂੰ ਭੁੱਲਣ ਵਾਲਿਆਂ ਦਾ ਭਵਿੱਖ ਹਮੇਸ਼ਾ ਖਤਰੇ ਵਿੱਚ ਰਿਹਾ ਹੈ। ਸਾਡੀ ਮਾਂ ਬੋਲੀ ਪੰਜਾਬੀ ਹੁਣ ਦੁਨੀਆਂ ਦੀ ਭਾਸ਼ਾ ਬਣ ਚੁੱਕੀ ਹੈ, ਇਸ ਨੇ ਆਪਣੇ ਦੇਸ਼ ਦੇ ਨਾਲ-ਨਾਲ ਵਿਸ਼ਵ ਦੇ ਹਰੇਕ ਕੋਨੇ ਵਿੱਚ ਆਪਣੀ ਧਾਕ ਜਮਾਈ ਹੈ। ਸ. ਰੱਖੜਾ ਜੋ ਇਸ ਪੰਜਾਬੀ ਸਾਹਿਤ ਰਤਨ ਅਤੇ ਸ਼੍ਰੋਮਣੀ ਸਾਹਿਤਕਾਰ ਪੁਰਸਕਾਰ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪੁੱਜੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਇਸਦੇ ਤਹਿਤ ਦਿੱਤੇ ਜਾਂਦੇ ਪੁਰਸਕਾਰਾਂ ਦੀ ਰਾਸ਼ੀ ਦੁਗਣੀ ਕਰ ਦਿੱਤੀ ਹੈ ਜੋ ਕਿ ਪੂਰੇ ਦੇਸ਼ ਵਿੱਚ ਇਕ ਮਿਸਾਲ ਹੈ। ਸ. ਰੱਖੜਾ ਨੇ ਸਮਾਗਮ ਵਿੱਚ ਹਾਜਰ ਲੇਖਕਾਂ, ਸਹਿਤਕਾਰਾਂ ਤੇ ਬੁਧੀਜੀਵੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁਲਤ ਕਰਨ ਲਈ ਭਾਸ਼ਾ ਵਿਭਾਗ ਨੂੰ ਆਪਣੇ ਵੱਡਮੁਲੇ ਸੁਝਾਅ ਭੇਜਣ ਜਿਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਇਨ ਬਿਨ ਲਾਗੂ ਕੀਤਾ ਜਾਵੇਗਾ। ਇਸ ਸਮਾਰੋਹ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇੰਨੀਆ ਵੱਡੀਆਂ ਸ਼ਖਸ਼ੀਅਤਾਂ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ ਵਿੱਚ ਸਨਮਾਨ ਦੇਣਾ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ। ਇਸ ਮੌਕੇ ਭਾਸ਼ਾ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਗੁਰਸ਼ਰਨ ਕੌਰ ਵਾਲੀਆ ਨੇ ਸਮੂਹ ਸ਼ਖਸ਼ੀਅਤਾਂ ਨੂੰ ਜੀ ਆਇਆ ਕਿਹਾ ਤੇ ਭਾਸ਼ਾ ਵਿਭਾਗ ਦੀਆਂ ਗਤੀਵਿਧੀਆ ‘ਤੇ ਚਾਨਣਾ ਪਾਇਆ।
ਉਚੇਰੀ ਸਿੱਖਿਆ ਵਿਭਾਗ ਦੇ ਪ੍ਰਮੱਖ ਸਕੱਤਰ ਸ਼੍ਰੀ ਅਨੁਰਾਗ ਵਰਮਾ ਨੇ ਸਮੂਹ ਸ਼ਖਸ਼ੀਅਤਾਂ ਨੂੰ ਜੀ ਆਇਆ ਕਿਹਾ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਤਰੱਕੀ ਵਿੱਚ ਸਾਹਿਤਕਾਰਾਂ ਦਾ ਵੱਡਮੁਲਾ ਯੋਗਦਾਨ ਹੈ। ਸਮਾਰੋਹ ਦੌਰਾਨ ਉਘੇ ਲੋਕ ਗਾਇਕ ਸ਼੍ਰੀ ਪੰਮੀ ਬਾਈ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ. ਜਸਪਾਲ ਸਿੰਘ ਕਲਿਆਣ, ਸ਼੍ਰੀ ਰਣਧੀਰ ਸਿੰਘ ਰੱਖੜਾ, ਸਿਖ ਬੁਧੀਜੀਵੀ ਕੌਂਸਲ ਦੇ ਪ੍ਰਧਾਨ ਪ੍ਰੋ: ਬਲਦੇਵ ਸਿੰਘ ਬੱਲੂਆਣਾ, ਡੀ.ਪੀ.ਆਈ. ਕਾਲਜਾਂ ਸ਼੍ਰੀ ਟੀ.ਕੇ. ਗੋਇਲ, ਏ.ਡੀ.ਸੀ (ਜਨਰਲ) ਸ਼੍ਰੀ ਮੋਹਿੰਦਰਪਾਲ, ਐਸ.ਡੀ.ਐਮ. ਸ. ਗੁਰਪਾਲ ਸਿੰਘ ਚਾਹਲ, ਜਸਵਿੰਦਰ ਸਿੰਘ ਚੀਮਾ, ਇੰਦਰਜੀਤ ਸਿੰਘ ਰੱਖੜਾ ਤੇ ਵੱਡੀ ਗਿਣਤੀ ਵਿੱਚ ਸਾਹਿਤਕਾਰ, ਲੇਖਕ, ਬੁਧੀਜੀਵੀ, ਯੂਨੀਵਰਸਿਟੀ ਤੇ ਕਾਲਜ਼ਾਂ ਦੇ ਅਧਿਆਪਕ ਤੇ ਵਿਦਿਆਰਥੀ ਵੀ ਹਾਜਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article