PUNJABMAILUSA.COM

63ਵੀਆਂ ਕੌਮੀ ਸਕੂਲ ਖੇਡਾਂ; ਪੰਜਾਬ ਦੀਆਂ ਕੁੜੀਆਂ ਦੀ ਟੀਮ ਅੰਡਰ-17 ਉਮਰ ਵਰਗ ਦੇ ਮਿੰਨੀ ਗੋਲਫ ਮੁਕਾਬਲੇ ‘ਚ ਓਵਰਆਲ ਚੈਂਪੀਅਨ

February 12
17:31 2018

ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਤਮਗਾ ਜੇਤੂਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 12 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਖਿਡਾਰੀਆਂ ਨੇ ਇੱਕ ਵਾਰ ਫੇਰ ਖੇਡਾਂ ਦੇ ਖੇਤਰ ਵਿੱਚ ਆਪਣੀ ਛਾਪ ਛੱਡੀ ਹੈ। ਨਾਗਪੁਰ ਵਿਖੇ 7 ਤੋਂ 11 ਫਰਵਰੀ ਤੱਕ 63ਵੀਆਂ ਕੌਮੀ ਸਕੂਲ ਖੇਡਾਂ ਤਹਿਤ ਹੋਈ ਮਿੰਨੀ ਗੋਲਫ ਚੈਂਪੀਅਨਸ਼ਿਪ ਵਿੱਚ ਸੂਬੇ ਦੇ ਖਿਡਾਰੀਆਂ ਨੇ ਝੋਲੀ ਭਰ ਕੇ ਤਮਗੇ ਜਿੱਤੇ ਹਨ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਡਰ – 17 ਵਰਗ ਵਿੱਚ ਕੁੜੀਆਂ ਦੀ ਟੀਮ ਨੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਇਸੇ ਉਮਰ ਵਰਗ ਦੇ ਸਿੰਗਲਜ ਮੁਕਾਬਲਿਆਂ ਵਿੱਚ ਨਵਨੀਤ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ, ਜਦੋਂ ਕਿ ਮੁੰਡਿਆਂ ਦੇ ਅੰਡਰ – 17 ਡਬਲਜ ਵਰਗ ਵਿੱਚ ਰਿਤਿਕ ਅਤੇ ਯੋਗਰਾਜ ਸਿੰਘ ਦੀ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ। ਕੁੜੀਆਂ ਦੇ ਅੰਡਰ -19 ਸਿੰਗਲਜ ਵਰਗ ਵਿੱਚ ਹਰਪ੍ਰੀਤ ਕੌਰ ਨੇ ਸੋਨ ਤਮਗਾ ਜਿੱਤਿਆ। ਇਸੇ ਉਮਰ ਵਰਗ ਦੇ ਟੀਮ ਮੁਕਾਬਲਿਆਂ ਵਿੱਚ ਸੋਨਲ ਅਤੇ ਰਮਨਦੀਪ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ। ਮੁੰਡਿਆਂ ਦੇ ਅੰਡਰ -19 ਟੀਮ ਉਮਰ ਵਰਗ ਵਿੱਚ ਸੂਬੇ ਦੀ ਟੀਮ ਨੇ ਕਾਂਸੀ ਅਤੇ ਇਸੇ ਉਮਰ ਵਰਗ ਦੇ ਸਿੰਗਲਜ ਮੁਕਾਬਲਿਆਂ ਵਿੱਚ ਪ੍ਰੀਤਇੰਦਰਜੀਤ ਸਿੰਘ ਨੇ ਚਾਂਦੀ ਦਾ ਤਮਗਾ ਜਿੱਤਿਆ।
ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦੇ ਹੋਏ ਉਹਨਾਂ ਨੂੰ ਭਵਿੱਖ ਦੇ ਖੇਡ ਸਿਤਾਰੇ ਦੱਸਿਆ ਹੈ। ਸ੍ਰੀਮਤੀ ਚੌਧਰੀ ਨੇ ਟੀਮ ਦੇ ਨਾਲ ਗਏ ਕੋਚਾਂ ਰਾਜੀਵ ਸੇਠੀ, ਰਾਜੇਸ਼ ਕੁਮਾਰ, ਬਲਜੀਤ ਕੌਰ, ਰੋਹਨ ਸ਼ਰਮਾ, ਸਾਜਿਦ ਇਕਬਾਲ, ਸ਼ੁਭਮ ਅਤੇ ਹੁਕਮ ਚੰਦ ਨੂੰ ਵੀ ਵਧਾਈ ਦਿੱਤੀ ਹੈ। ਇਸ ਟੀਮ ਦੇ ਜਨਰਲ ਮੈਨੇਜਰ ਸ਼ੰਕਰ ਸਿੰਘ ਨੇਗੀ (ਲੈਕਚਰਾਰ ਸਰੀਰਕ ਸਿੱਖਿਆ) ਸਨ। ਦੱਸਣਯੋਗ ਹੈ ਕਿ ਪੰਜਾਬ ਸਕੂਲ ਖੇਡਾਂ ਦੇ ਆਰਗੇਨਾਈਜ਼ਰ ਰੁਪਿੰਦਰ ਰਵੀ ਹਨ।
ਪੰਜਾਬ ਮਿੰਨੀ ਗੋਲਫ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੇ ਦੱਸਿਆ ਕਿ ਟੀਮ ਦਾ ਵਾਪਸੀ ਉੱਤੇ ਐਸੋਸੀਏਸ਼ਨ ਵੱਲੋਂ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਮਿੰਨੀ ਗੋਲਫ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਸੂਰਜ ਸਿੰਘ ਯੋਤੀਕਰ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article