PUNJABMAILUSA.COM

7 ਹਜ਼ਾਰ ਭਾਰਤੀਆਂ ਸਮੇਤ 8 ਲੱਖ ਲੋਕਾਂ ਨੂੰ ਟਰੰਪ ਕੱਢੇਗਾ ਅਮਰੀਕਾ ਤੋਂ ਬਾਹਰ

7 ਹਜ਼ਾਰ ਭਾਰਤੀਆਂ ਸਮੇਤ 8 ਲੱਖ ਲੋਕਾਂ ਨੂੰ ਟਰੰਪ ਕੱਢੇਗਾ ਅਮਰੀਕਾ ਤੋਂ ਬਾਹਰ

7 ਹਜ਼ਾਰ ਭਾਰਤੀਆਂ ਸਮੇਤ 8 ਲੱਖ ਲੋਕਾਂ ਨੂੰ ਟਰੰਪ ਕੱਢੇਗਾ ਅਮਰੀਕਾ ਤੋਂ ਬਾਹਰ
September 07
04:45 2017

ਫ਼ੈਸਲੇ ਕਾਰਨ ਪੂਰੇ ਅਮਰੀਕਾ ‘ਚ ਵਿਰੋਧ ਹੋਣਾ ਸ਼ੁਰੂ, ਵਾਈਟ ਹਾਊਸ ਬਾਹਰ ਸੈਂਕੜੇ ਲੋਕਾਂ ਨੇ ਕੀਤਾ ਪ੍ਰਦਰਸ਼ਨ
ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਓਬਾਮਾ ਦਾ ਇੱਕ ਹੋਰ ਫ਼ੈਸਲਾ ਪਲਟ ਦਿੱਤਾ। ਬਚਪਨ ਵਿਚ ਨਾਜਾਇਜ਼ ਢੰਗ ਨਾਲ ਅਮਰੀਕਾ ਲਿਜਾਏ ਗਏ ਪਰਵਾਸੀਆਂ ਨੂੰ ਦੇਸ਼ ਨਿਕਾਲੇ ਤੋਂ ਅਸਥਾਈ ਰਾਹਤ ਦੇਣ ਵਾਲਾ ਡੀਏਸੀਏ (ਡੈਫਰਡ ਐਕਸ਼ਨ ਫਾਰ ਚਾਈਲਡਹੁਡ ਅਰਾਈਵਲ) ਪ੍ਰੋਗਰਾਮ ਰੱਦ ਕਰ ਦਿੱਤਾ। ਇਸ ਨਾਲ ਕਰੀਬ 8 ਲੱਖ ਨਾਜਾਇਜ਼ ਪਰਵਾਸੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ਲਟਕ ਗਈ ਹੈ। ਇਨ੍ਹਾਂ ਵਿਚ ਕਰੀਬ 7 ਹਜ਼ਾਰ ਲੋਕ ਭਾਰਤੀ ਮੂਲ ਦੇ ਹਨ। ਟਰੰਪ ਦੇ ਇਸ ਫ਼ੈਸਲੇ ਦਾ ਦੇਸ਼ ਭਰ ਵਿਚ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਵਾਈਟ ਹਾਊਸ ਦੇ ਬਾਹਰ ਸੈਂਕੜੇ ਲੋਕਾਂ ਨੇ ਪ੍ਰਦਰਸ਼ਨ ਕੀਤਾ। ਡੀਏਸੀਏ ਪ੍ਰੋਗਰਾਮ ਓਬਾਮਾ ਪ੍ਰਸ਼ਾਸਨ ਨੇ 2012 ਵਿਚ ਲਾਗੂ ਕੀਤਾ ਸੀ। ਇਸ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਅਮਰੀਕਾ ਦੇ ਅਟਾਰਨੀ ਜਨਰਲ ਨੇ ਕਿਹਾ ਕਿ ‘ਡੀਏਸੀਏ ਅਸੰਵਿਧਾਨਕ ਸੀ। ਇਸ ਨੇ ਹਜ਼ਾਰਾਂ ਅਮਰੀਕੀਆਂ ਕੋਲੋਂ ਨੌਕਰੀ ਦੇ ਮੌਕੇ ਖੋਹ ਕੇ ਨਾਜਾਇਜ਼ ਪਰਵਾਸੀਆਂ ਨੂੰ ਦੇ ਦਿੱਤੇ। ਮਨਮਰਜ਼ੀ ਨਾਲ ਵੜੇ ਕਿਸੇ ਵੀ ਵਿਅਕਤੀ ਨੂੰ ਇੱਥੇ ਨਹੀਂ ਰੱਖ ਸਕਦੇ।’
ਇਸ ਫ਼ੈਸਲੇ ਦਾ ਤੁਰੰਤ ਕੋਈ ਅਸਰ ਨਹੀਂ ਦਿਖੇਗਾ। ਗ੍ਰਹਿ ਵਿਭਾਗ ਨੂੰ ਹੌਲੀ ਹੌਲੀ ਸਭ ਦੀ ਰਾਹਤ ਖਤਮ ਕਰਨ ਲਈ ਕਿਹਾ ਗਿਆ ਹੈ। ਹੁਣ ਰਾਹਤ ਦੇ ਲਈ ਚਾਹੁਣ ਵਾਲੇ ਨਾਜਾਇਜ਼ ਪਰਵਾਸੀ ਡੀਏਸੀਏ ਦੇ ਤਹਿਤ ਅਪਲਾਈ ਨਹੀਂ ਕਰ ਸਕਣਗੇ। ਪਹਿਲਾਂ ਤੋਂ ਰਾਹਤ ਪਾ ਚੱਕੇ ਲੋਕਾਂ ਦੀ ਸਹੂਲਤਾਂ ਜਾਰੀ ਰਹਿਣਗੀਆਂ। ਪਰਮਿਟ ਖਤਮ ਹੋਣ ਤੱਕ ਉਹ ਕੰਮ ਕਰ ਸਕਣਗੇ। ਉਨ੍ਹਾਂ ਮਿਲਿਆ ਸਮਾਂ ਜੇਕਰ ਅਗਲੇ ਸਾਲ 5 ਮਾਰਚ ਤੋਂ ਪਹਿਲਾਂ ਖਤਮ ਹੋ ਰਿਹਾ ਹੈ ਤਾਂ 5 ਅਕਤੂਬਰ ਤੱਕ ਇਸ ਨੂੰ ਆਖਰੀ ਵਾਰ ਰੀਨਿਊ ਕਰਵਾ ਸਕਣਗੇ। ਲੇਕਿਨ ਜੇਕਰ ਇਹ 6 ਮਾਰਚ ਨੂੰ ਖਤਮ ਹੋ ਰਿਹਾ ਹੈ ਤਾਂ ਰੀਨਿਊ ਨਹੀਂ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article