PUNJABMAILUSA.COM

ਪੰਜਾਬ ਵਜ਼ਾਰਤ ਵੱਲੋਂ ਬਲਾਤਕਾਰ ਤੇ ਆਰਥਿਕ ਅਪਰਾਧੀਆਂ ਬਾਰੇ ਕੇਂਦਰ ਦੇ ਆਰਡੀਨੈਂਸਾਂ ਨੂੰ ਸੂਬੇ ਵਿੱਚ ਲਾਗੂ ਕਰਨ ਨੂੰ ਪ੍ਰਵਾਨਗੀ

June 28
07:38 2018

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਦੇ ਬਲਾਤਕਾਰ ਅਤੇ ਆਰਥਿਕ ਅਪਰਾਧਾਂ ‘ਚ ਭਗੌੜਿਆਂ ਨਾਲ ਸਬੰਧਤ ਦੋ ਅਹਿਮ ਆਰਡੀਨੈਸਾਂ ਨੂੰ ਸੂਬੇ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।
ਇਸ ਬੈਠਕ ਦੌਰਾਨ ਕ੍ਰਿਮੀਨਲ ਲਾਅ (ਅਮੈਂਡਮੈਂਟ) ਆਰਡੀਨੈਂਸ, 2018 (ਆਰਡੀਨੈਂਸ ਨੰ:2 ਆਫ 2018), ਜਿਸ ਨੂੰ ਕੇਂਦਰ ਸਰਕਾਰ ਵੱਲੋਂ ਬਲਾਤਕਾਰ ਸਬੰਧੀ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਲਈ ਲਿਆਂਦਾ ਗਿਆ ਹੈ, ਨੂੰ ਪੰਜਾਬ ਗਜ਼ਟ ‘ਚ ਮੁੜ ਪ੍ਰਕਾਸ਼ਿਤ ਕਰਨ ਦੀ ਆਗਿਆ ਦਿੱਤੀ ਗਈ ਤਾਂ ਜੋ ਇਸ ਬਾਰੇ ਆਮ ਲੋਕਾਂ ਨੂੰ ਜਾਗਰੂਕ ਅਤੇ ਸੂਬੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਬਲਾਤਕਾਰੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਏ ਜਾਣ ਦੇ ਮੁੱਖ ਮੰਤਰੀ ਹੱਕ ‘ਚ ਸਨ ਅਤੇ ਬਾਕੀ ਸਾਰੇ ਕੈਬਨਿਟ ਸਾਥੀਆਂ ਨੇ ਵੀ ਉਨ੍ਹਾਂ ਦਾ ਸਮਰਥਨ ਕੀਤਾ।
ਭਗੌੜੇ ਆਰਥਿਕ ਅਪਰਾਧੀਆਂ ਬਾਰੇ ਆਰਡੀਨੈਂਸ, 2018 ਨੂੰ ਲਾਗੂ ਕਰਨ ਬਾਰੇ ਵਿੱਤ ਮੰਤਰਾਲੇ ਦੇ ਪ੍ਰਸਤਾਵ ‘ਤੇ ਕੈਬਨਿਟ ਨੇ ਵਡੇਰੇ ਜਨਤਕ ਹਿੱਤ ਵਿੱਚ ਇਸ ਆਰਡੀਨੈਂਸ ਨੂੰ ਸੂਬੇ ਦੇ ਗਜ਼ਟ ‘ਚ ਮੁੜ ਪ੍ਰਕਾਸ਼ਿਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।
12 ਵਰ੍ਹਿਆਂ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ ‘ਤੇ ਮੌਤ ਦੀ ਸਜ਼ਾ ਤੋਂ ਇਲਾਵਾ ਇਹ ਕ੍ਰਿਮੀਨਲ ਲਾਅ (ਅਮੈਂਡਮੈਂਟ) ਆਰਡੀਨੈਂਸ, 2018 ਆਈ.ਪੀ.ਸੀ. ਵਿੱਚ ਵੀ ਸੋਧ ਕਰਦਾ ਹੈ, ਜਿਸ ਨਾਲ ਬਲਾਤਕਾਰ ਲਈ ਘੱਟੋ ਘੱਟ ਸਜ਼ਾ ਸੱਤ ਸਾਲ ਤੋਂ ਵਧਾ ਕੇ ਦਸ ਸਾਲ ਹੋ ਗਈ ਹੈ। 16 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਬਲਾਤਕਾਰ ਲਈ ਘੱਟੋ ਘੱਟ ਸਜ਼ਾ ਉਮਰ ਕੈਦ ਨਿਰਧਾਰਤ ਕੀਤੀ ਗਈ ਹੈ ਜੋ ਕਿ ਪਹਿਲੀਆਂ ਮੱਦਾਂ ਅਨੁਸਾਰ 20 ਸਾਲ ਬਾਮੁਸ਼ੱਕਤ ਕੈਦ ਸੀ। ਇਸ ਨੂੰ ਹੁਣ ਵਧਾ ਕੇ ਤਾਉਮਰ ਕਰ ਦਿੱਤਾ ਗਿਆ ਹੈ।
ਇਸ ਆਰਡੀਨੈਂਸ ਤਹਿਤ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਵਿੱਚ ਵੀ ਸੋਧ ਕੀਤੀ ਗਈ ਹੈ ਤਾਂ ਜੋ ਬਲਾਤਕਾਰ ਦੇ ਕੇਸਾਂ ਵਿੱਚ ਜਾਂਚ ਦੋ ਮਹੀਨਿਆਂ ਅੰਦਰ ਮੁਕੰਮਲ ਕਰਨੀ ਯਕੀਨੀ ਬਣਾਈ ਜਾ ਸਕੇ। ਬਲਾਤਕਾਰ ਦੇ ਕੇਸਾਂ ‘ਤੇ ਸੁਣਵਾਈ ਦੋ ਮਹੀਨਿਆਂ ਵਿੱਚ ਮੁਕੰਮਲ ਕਰਨੀ ਜ਼ਰੂਰੀ ਹੋਵੇਗੀ ਅਤੇ ਬਲਾਤਕਾਰ ਦੇ ਸਾਰੇ ਕੇਸਾਂ ਵਿੱਚ ਅਪੀਲਾਂ ਦੇ ਨਿਬੇੜੇ ਲਈ ਛੇ ਮਹੀਨੇ ਦਾ ਸਮਾਂ ਤੈਅ ਕੀਤਾ ਗਿਆ ਹੈ।
12 ਅਤੇ 16 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਨਾਲ ਬਲਾਤਕਾਰ ਜਾਂ ਸਮੂਹਿਕ ਬਲਾਤਕਾਰ ਦੇ ਕੇਸਾਂ ਵਿੱਚ ਨਾਮਜਦ ਮੁਲਜ਼ਮਾਂ ਲਈ ਅਗਾਊਂ ਜ਼ਮਾਨਤ ਸਬੰਧੀ ਮੱਦ ਵਿੱਚ ਵੀ ਸੋਧ ਕੀਤੀ ਗਈ ਹੈ। ਪੱਕੀ ਜ਼ਮਾਨਤ ਅਰਜ਼ੀ ‘ਤੇ ਫੈਸਲੇ ਤੋਂ ਪਹਿਲਾਂ ਹਾਈ ਕੋਰਟ ਜਾਂ ਸੈਸ਼ਨਜ਼ ਕੋਰਟ ਵੱਲੋਂ ਸੁਣਵਾਈ ਲਈ ਪੇਸ਼ ਹੋਣ ਵਾਸਤੇ ਸਰਕਾਰੀ ਵਕੀਲ ਨੂੰ 15 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇਗਾ ਅਤੇ ਪੀੜਤ ਵੱਲੋਂ ਅਧਿਕਾਰਤ ਕੀਤੇ ਵਿਅਕਤੀ ਦੀ ਮੌਜੂਦਗੀ ਵੀ ਜ਼ਰੂਰੀ ਹੋਵੇਗੀ।
ਆਰਥਿਕ ਅਪਰਾਧਾਂ ਵਿੱਚ ਭਗੌੜਿਆਂ ਸਬੰਧੀ ਆਰਡੀਨੈਂਸ ਅਧਿਕਾਰੀਆਂ ਨੂੰ ਦੇਸ਼ ਛੱਡ ਕੇ ਭੱਜਣ ਵਾਲੇ ਆਰÎਥਿਕ ਅਪਰਾਧੀਆਂ ਦੀ ਜਾਇਦਾਦ ਅਤੇ ਸੰਪਤੀ ਨੂੰ ਕੇਸ ਨਾਲ ਜੋੜਨ ਜਾਂ ਜ਼ਬਤ ਕਰਨ ਦੀ ਸ਼ਕਤੀ ਦਿੰਦਾ ਹੈ।
ਮੁਲਕ ਵਿੱਚ ਹਾਲ ਹੀ ਵਿੱਚ ਹੋਏ ਆਰਥਿਕ ਘਪਲਿਆਂ ਖਾਸ ਤੌਰ ‘ਤੇ 13 ਹਜ਼ਾਰ ਕਰੋੜ ਰੁਪਏ ਦੇ ਪੀ.ਐਨ.ਬੀ. ਘੁਟਾਲੇ, ਜਿਸ ਵਿੱਚ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੇਸ਼ ਛੱਡ ਕੇ ਭੱਜ ਗਏ, ਕਾਰਨ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣਾ ਪਿਆ ਹੈ।
ਇਸ ਆਰਡੀਨੈਂਸ ਨਾਲ ਮੁੜ ਕਾਨੂੰਨ ਦਾ ਰਾਜ ਸਥਾਪਤ ਹੋਣ ਦੀ ਉਮੀਦ ਹੈ ਕਿਉਂਕਿ ਇਸ ਨਾਲ ਅਪਰਾਧੀ ਨੂੰ ਭਾਰਤ ਆ ਕੇ ਆਪਣੇ ਅਪਰਾਧਾਂ ਲਈ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਸ ਨਾਲ ਬੈਂਕਾਂ ਅਤੇ ਹੋਰ ਵਿੱਤੀ ਅਦਾਰਿਆਂ ਨੂੰ ਵਿੱਤੀ ਫਰਾਡਾਂ ‘ਚੋਂ ਉਗਰਾਹੀਂ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਇਨ੍ਹਾਂ ਦੀ ਆਰਥਿਕ ਹਾਲਤ ਵਿੱਚ ਵੀ ਸੁਧਾਰ ਆਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article