PUNJABMAILUSA.COM

’84 ਕਤਲੇਆਮ; ਕਾਨਪੁਰ ‘ਚ ਕਤਲ ਕੀਤੇ ਗਏ 127 ਸਿੱਖਾਂ ਸਬੰਧੀ ਮੁੜ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

’84 ਕਤਲੇਆਮ; ਕਾਨਪੁਰ ‘ਚ ਕਤਲ ਕੀਤੇ ਗਏ 127 ਸਿੱਖਾਂ ਸਬੰਧੀ ਮੁੜ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

’84 ਕਤਲੇਆਮ; ਕਾਨਪੁਰ ‘ਚ ਕਤਲ ਕੀਤੇ ਗਏ 127 ਸਿੱਖਾਂ ਸਬੰਧੀ ਮੁੜ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ
February 13
10:29 2019

ਲਖਨਊ, 13 ਫਰਵਰੀ (ਪੰਜਾਬ ਮੇਲ)- ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 1984 ‘ਚ ਹੱਤਿਆ ਮਗਰੋਂ ਕਾਨਪੁਰ ਵਿਚ 127 ਸਿੱਖਾਂ ਦੇ ਕਤਲੇਆਮ ਸਬੰਧੀ ਮੁੜ ਤੋਂ ਪੜਤਾਲ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾ ਦਿੱਤੀ ਹੈ। ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਯੂ.ਪੀ. ਦੇ ਸਾਬਕਾ ਪੁਲਿਸ ਮੁਖੀ ਅਤੁਲ ਕਰਨਗੇ। ਸਿੱਟ ਵੱਲੋਂ 6 ਮਹੀਨਿਆਂ ਦੇ ਅੰਦਰ ਰਿਪੋਰਟ ਸਰਕਾਰ ਨੂੰ ਦਿੱਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਵੱਲੋਂ ਕੇਂਦਰ ਅਤੇ ਸੂਬਾ ਸਰਕਾਰਾਂ ਨਾਲ ਸਿੱਟ ਬਣਾਉਣ ਦਾ ਮਾਮਲਾ ਉਠਾਇਆ ਜਾਂਦਾ ਰਿਹਾ ਸੀ ਅਤੇ ਸੁਪਰੀਮ ਕੋਰਟ ਦੇ ਦਬਾਅ ਮਗਰੋਂ ਸੂਬਾ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣੀ ਪਈ। ਅਗਸਤ 2017 ‘ਚ ਸੁਪਰੀਮ ਕੋਰਟ ਨੇ ਸਿੱਖ ਕਤਲੇਆਮ ਦੀ ਜਾਂਚ ਲਈ ਸਿੱਟ ਬਣਾਉਣ ਦੀ ਮੰਗ ਵਾਲੀ ਪਟੀਸ਼ਨ ਉੱਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਲਖਨਊ ‘ਚ ਪਿਛਲੇ ਸਾਲ 28 ਅਕਤੂਬਰ ਨੂੰ ਸਿੱਖ ਸੰਮੇਲਨ ਦੌਰਾਨ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਕਾਨਪੁਰ ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਿੱਟ ਬਣਾਉਣ ਦੇ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ ਪਰ ਅਸਲੀਅਤ ‘ਚ ਸਿੱਟ 5 ਫਰਵਰੀ ਨੂੰ ਕਾਇਮ ਹੋਈ। ਦੰਗਾ ਪੀੜਤ ਕਮੇਟੀ ਨੂੰ ਆਰ.ਟੀ.ਆਈ. ਰਾਹੀਂ ਤਿੰਨ ਸਾਲ ਪਹਿਲਾਂ ਪਤਾ ਲੱਗਾ ਸੀ ਕਿ ਕਾਨਪੁਰ ‘ਚ 127 ਸਿੱਖਾਂ ਦੇ ਕਤਲ ਲਈ 34 ਮੁਲਜ਼ਮਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਕਮੇਟੀ ਦੇ ਵਫਦ ਵੱਲੋਂ ਜਦੋਂ ਕਾਨਪੁਰ ਦੇ ਸਬੰਧਤ ਪੁਲਿਸ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ, ਤਾਂ ਪਤਾ ਲੱਗਾ ਕਿ ਇਨ੍ਹਾਂ ਦੰਗਾਕਾਰੀਆਂ ਦਾ ਜ਼ਿਆਦਾਤਰ ਰਿਕਾਰਡ ਗਾਇਬ ਹੈ।
ਦੱਸ ਦਈਏ ਕਿ ਸਾਲ 1984 ‘ਚ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ‘ਚ ਸਿੱਖਾਂ ਵਿਰੁੱਧ ਹਿੰਸਾ ਭੜਕੀ। ਇਸ ਘਟਨਾਕ੍ਰਮ ਦੇ ਸਭ ਤੋਂ ਦੁਖਦਾਈ ਪਹਿਲੂ ਸਨ ਕਿ ਬਹੁਤ ਸਾਰੀਆਂ ਥਾਵਾਂ ‘ਤੇ ਹਿੰਸਾ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਅਤੇ ਪ੍ਰਸ਼ਾਸਨ ਤੇ ਪੁਲਿਸ ਨੇ ਹੋ ਰਹੀ ਹਿੰਸਾ ‘ਤੇ ਕਾਬੂ ਪਾਉਣ ਦੀ ਥਾਂ ਇਸ ਵੱਲੋਂ ਅੱਖਾਂ ਮੀਟੀ ਰੱਖੀਆਂ। ਸੱਤਾਧਾਰੀ ਪਾਰਟੀ ਦੇ ਕਈ ਆਗੂਆਂ ਨੇ ਕਈ ਥਾਵਾਂ ‘ਤੇ ਹਿੰਸਕ ਭੀੜਾਂ ਨੂੰ ਉਕਸਾਇਆ ਤੇ ਉਨ੍ਹਾਂ ਦੀ ਅਗਵਾਈ ਵੀ ਕੀਤੀ। ਬਾਅਦ ਵਿਚ ਇਹ ਰੁਝਾਨ ਦੇਖਣ ਨੂੰ ਮਿਲਿਆ ਕਿ ਪੁਲਿਸ ਨੇ ਤਫਤੀਸ਼ ਵੱਲ ਯੋਗ ਧਿਆਨ ਨਹੀਂ ਦਿੱਤਾ। ਤਿੰਨ ਸਾਲ ਪਹਿਲਾਂ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ ਨੇ ਆਰ.ਟੀ.ਆਈ. ਦੀ ਅਰਜ਼ੀ ਦਿੱਤੀ, ਜਿਸ ਤੋਂ ਇਹ ਤੱਥ ਸਾਹਮਣੇ ਆਏ ਕਿ ਕਾਨਪੁਰ ਵਿਚ ਹੋਈਆਂ ਹਿੰਸਕ ਘਟਨਾਵਾਂ ਵਿਚ 127 ਸਿੱਖ ਮਾਰੇ ਗਏ ਸਨ ਤੇ ਇਨ੍ਹਾਂ ਬਾਰੇ ਦਰਜ ਹੋਏ ਕੇਸਾਂ ਵਿਚ 34 ਜਣੇ ਨਾਮਜ਼ਦ ਹੋਏ। ਮਾਰਚ 2017 ‘ਚ ਉਪਰੋਕਤ ਰਾਹਤ ਕਮੇਟੀ ਨੇ ਸੁਪਰੀਮ ਕੋਰਟ ਵਿਚ ਜਨਤਕ ਪਟੀਸ਼ਨ (ਪੀ.ਆਈ.ਐੱਲ.) ਦਾਇਰ ਕੀਤੀ, ਜਿਸ ਵਿਚ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਬਣਾ ਕੇ ਇਨ੍ਹਾਂ ਕੇਸਾਂ ਦੀ ਦੁਬਾਰਾ ਪੜਤਾਲ ਕਰਨ ਦੀ ਮੰਗ ਕੀਤੀ ਗਈ। ਇਸ ਸਾਲ 13 ਜਨਵਰੀ ਨੂੰ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਪ੍ਰਧਾਨ ਮੰਤਰੀ ਤੱਕ ਦੁਬਾਰਾ ਪਹੁੰਚ ਕੀਤੀ ਅਤੇ ‘ਸਿੱਟ’ ਬਣਾਉਣ ਲਈ ਕਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article