PUNJABMAILUSA.COM

84 ਕਤਲੇਆਮ ਮਾਮਲਾ; ਅਦਾਲਤ ਵੱਲੋਂ ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਦੀ ਵੀਡੀਓਗ੍ਰਾਫੀ ਕਰਾਉਣ ਦੇ ਹੁਕਮ

84 ਕਤਲੇਆਮ ਮਾਮਲਾ; ਅਦਾਲਤ ਵੱਲੋਂ ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਦੀ ਵੀਡੀਓਗ੍ਰਾਫੀ ਕਰਾਉਣ ਦੇ ਹੁਕਮ

84 ਕਤਲੇਆਮ ਮਾਮਲਾ; ਅਦਾਲਤ ਵੱਲੋਂ ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਦੀ ਵੀਡੀਓਗ੍ਰਾਫੀ ਕਰਾਉਣ ਦੇ ਹੁਕਮ
October 30
16:55 2017

ਨਵੀਂ ਦਿੱਲੀ, 30 ਅਕਤੂਬਰ (ਪੰਜਾਬ ਮੇਲ)- 1984 ‘ਚ ਹੋਏ ਕਤਲੇਆਮ ਮਾਮਲੇ ‘ਚ ਦੋਸ਼ੀ ਜਗਦੀਸ਼ ਟਾਈਟਲਰ ਖਿਲਾਫ ਕੜਕੜਡੁਮਾ ਅਦਾਲਤ ‘ਚ ਚੱਲ ਰਹੇ ਮਾਮਲੇ ਦੀ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਜਗਦੀਸ਼ ਟਾਈਟਲਰ ਖਿਲਾਫ ਗਵਾਹ ਅਭਿਸ਼ੇਕ ਵਰਮਾ ਅਦਾਲਤ ‘ਚ ਹਾਜ਼ਰ ਹੋਇਆ, ਉਸ ਨੇ ਦੱਸਿਆ ਕਿ ਰੋਹਿਣੀ ਸਥਿਤ ਲੈਬੋਰੇਟਰੀ ‘ਚ ਉਸ ਨਾਲ ਟੈਸਟ ਦੌਰਾਨ ਚੰਗਾ ਵਰਤਾਓ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮਾਮਲੇ ‘ਚ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਲੋਂ ਸੀ.ਬੀ.ਆਈ. ਨੂੰ ਅਭਿਸ਼ੇਕ ਵਰਮਾ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਰੋਹਿਣੀ ਸਥਿਤ ਲੈਬ ‘ਚ ਅਭਿਸ਼ੇਕ ਵਰਮਾ ਦੀ 2 ਵਾਰ ਮੈਡੀਕਲ ਜਾਂਚ ਕੀਤੀ ਗਈ ਅਤੇ 24 ਤਾਰੀਕ ਨੂੰ ਟੈਸਟ ਲਈ ਬੁਲਾਇਆ ਗਿਆ। ਟੈਸਟ ਦੌਰਾਨ ਉਸ ਦੇ ਵਕੀਲ ਨੂੰ ਵੀ ਉਥੇ ਮੌਜੂਦ ਨਹੀਂ ਰਹਿਣ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਡਾਕਟਰਾਂ ਵਲੋਂ ਵੀ ਉਸ ਨਾਲ ਬੂਰਾ ਸਲੂਕ ਅਪਮਾਨਜਨਕ ਵਿਵਹਾਰ ਕੀਤਾ ਗਿਆ। ਜਿਸ ਦੀ ਸ਼ਿਕਾਇਤ ਅਭਿਸ਼ੇਕ ਵਰਮਾ ਵਲੋਂ ਸੋਮਵਾਰ ਨੂੰ ਅਦਾਲਤ ‘ਚ ਕੀਤੀ ਗਈ। ਇਸ ਸ਼ਿਕਾਇਤ ਨੂੰ ਸਖ਼ਤੀ ਨਾਲ ਲੈਂਦੇ ਹੋਏ ਅਦਾਲਤ ਵਲੋਂ ਸੀ. ਬੀ. ਆਈ. ਨੂੰ ਹਿਦਾਇਤ ਦਿੱਤੀ ਗਈ ਕਿ ਅਭਿਸ਼ੇਕ ਵਰਮਾ ਦੇ ਲਾਈ ਡਿਟੈਕਟਰ ਟੈਸਟ ਦੀ ਵੀਡੀਓ ਰਿਕਾਰਡਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੇ ਵਕੀਲ ਨੂੰ ਉਥੇ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ ਅਤੇ ਨਾਲ ਹੀ ਇਸ ਪੂਰੇ ਟੈਸਟ ਦੀ ਦੇਖ ਰੇਖ ਰਿਟਾਇਰ ਵਕੀਲ ਬੀ. ਐਸ. ਜੂਨ ਵਲੋਂ ਕੀਤੀ ਜਾਵੇਗੀ।
ਮਾਮਲੇ ਦੀ ਸੁਣਵਾਈ ਖਤਮ ਹੁੰਦੇ ਹੀ ਅਭਿਸ਼ੇਕ ਵਰਮਾ ਦੇ ਵਕੀਲ ਮੀਡੀਆ ਨਾਲ ਰੂਬਰੂ ਹੋਏ, ਜਿਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ‘ਚ ਅਜੇ ਵੀ ਅਭਿਸ਼ੇਕ ਵਰਮਾ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹਾਲ ਹੀ ‘ਚ ਇਕ ਈਮੇਲ ਰਾਹੀ ਅਭਿਸ਼ੇਕ ਵਰਮਾ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੇ ਅਦਾਲਤ ‘ਚ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਭਿਸ਼ੇਕ ਨੇ ਕਿਹਾ ਕਿ ਅਜੇ ਮਾਮਲਾ ਅਦਾਲਤ ‘ਚ ਵਿਚਾਰਧੀਨ ਹੈ, ਜਿਸ ਦੇ ਚੱਲਦੇ ਉਹ ਅਜੇ ਮੀਡੀਆ ‘ਚ ਕੁੱਝ ਵੀ ਨਹੀਂ ਬੋਲਣਾ ਚਾਹੁੰਦੇ ਹਨ।
ਇਸ ਦੇ ਨਾਲ ਹੀ ਸੀਨੀਅਰ ਵਕੀਲ ਐਚ. ਐਸ. ਫੁਲਕਾ ਵੀ ਸੁਣਵਾਈ ਦੌਰਾਨ ਮੌਜੂਦ ਰਹੇ। ਜਿਨ੍ਹਾਂ ਨੇ ਦੱਸਿਆ ਕਿ ਅਦਾਲਤ ਇਸ ਮਾਮਲੇ ‘ਚ ਉਨ੍ਹਾਂ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਅਦਾਲਤ ਵਲੋਂ ਸੀ. ਬੀ. ਆਈ. ਨੂੰ ਵੀ ਫਟਕਾਰ ਲਗਾਈ ਗਈ ਅਤੇ ਨਾਲ ਹੀ ਪੂਰੇ ਲਾਈ ਡਿਟੈਕਟਰ ਟੈਸਟ ਨੂੰ ਮਾਨਿਟਰ ਕਰਨ ਲਈ ਵੀ ਸਖ਼ਤ ਹਿਦਾਇਤ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅਗਲੀ ਸੁਣਵਾਈ 1 ਨਵੰਬਰ ਨੂੰ ਹੋਵੇਗੀ, ਜਿਸ ‘ਚ ਸੀ. ਬੀ. ਆਈ. ਵਲੋਂ ਬੈਟਰੀ ਨਾਲ ਟੈਸਟ ਕੀਤੀ ਤਾਰੀਕ ਫਾਈਨ ਕਰਕੇ ਦੱਸੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article