PUNJABMAILUSA.COM

’84 ਸਿੱਖ ਕਤਲੇਆਮ; ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਹੀ ਕਰੇਗੀ 186 ਕੇਸਾਂ ਦੀ ਅਗਲੇਰੀ ਜਾਂਚ

’84 ਸਿੱਖ ਕਤਲੇਆਮ; ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਹੀ ਕਰੇਗੀ 186 ਕੇਸਾਂ ਦੀ ਅਗਲੇਰੀ ਜਾਂਚ

’84 ਸਿੱਖ ਕਤਲੇਆਮ; ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਹੀ ਕਰੇਗੀ 186 ਕੇਸਾਂ ਦੀ ਅਗਲੇਰੀ ਜਾਂਚ
December 05
11:15 2018

-ਸੁਪਰੀਮ ਕੋਰਟ ਨੇ ਦਿੱਤੀ ਆਗਿਆ
ਨਵੀਂ ਦਿੱਲੀ, 5 ਦਸੰਬਰ (ਪੰਜਾਬ ਮੇਲ)-ਸੁਪਰੀਮ ਕੋਰਟ ਨੇ ਆਪਣਾ ਪਿਛਲਾ ਹੁਕਮ ਬਦਲਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ 186 ਕੇਸਾਂ ਦੀ ਅਗਲੇਰੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਿਚ ਦੋ ਮੈਂਬਰ ਹੀ ਹੋਣਗੇ ਕਿਉਂਕਿ ਪਹਿਲਾਂ ਨਿਯੁਕਤ ਕੀਤੇ ਇਕ ਮੈਂਬਰ ਨੇ ਇਸ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਮਦਨ ਬੀ ਲੋਕੁਰ ਦੀ ਅਗਵਾਈ ਹੇਠਲੇ ਇਕ ਬੈਂਚ ਨੇ ਇਹ ਹੁਕਮ ਜਾਰੀ ਕੀਤਾ ਜਦਕਿ ਕੇਂਦਰ ਨੇ ਪਹਿਲਾਂ ਅਦਾਲਤ ਨੂੰ ਇਤਲਾਹ ਦਿੱਤੀ ਸੀ ਕਿ ਐੱਸ.ਆਈ.ਟੀ. ਲਈ ਨਿਯੁਕਤ ਕੀਤੇ ਇਕ ਮੈਂਬਰ ਸੇਵਾਮੁਕਤ ਆਈ.ਪੀ.ਐੱਸ. ਅਫ਼ਸਰ ਰਾਜਦੀਪ ਸਿੰਘ ਨੇ ”ਨਿੱਜੀ ਅਧਾਰ” ਉੱਤੇ ਇਸ ਦਾ ਮੈਂਬਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ। ਐੱਸ.ਆਈ.ਟੀ. ਦੇ ਦੋ ਹੋਰਨਾਂ ਮੈਂਬਰਾਂ ਵਿਚ ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਜਸਟਿਸ ਐੱਸ.ਐੱਨ. ਢੀਂਗਰਾ ਤੇ ਆਈ.ਪੀ.ਐੱਸ. ਅਫ਼ਸਰ ਅਭਿਸ਼ੇਕ ਦੁਲਾਰ ਸ਼ਾਮਲ ਹਨ। ਕੇਂਦਰ ਅਤੇ ਪਟੀਸ਼ਨਰਾਂ ਦੇ ਵਕੀਲ ਨੇ ਸੋਮਵਾਰ ਨੂੰ ਅਦਾਲਤ ‘ਚ ਦੱਸਿਆ ਸੀ ਕਿ ਰਾਜਦੀਪ ਸਿੰਘ ਦੀ ਥਾਂ ਹੋਰ ਮੈਂਬਰ ਲਾਉਣ ਦੀ ਲੋੜ ਨਹੀਂ ਤੇ ਦੋ ਮੈਂਬਰੀ ਸਿੱਟ ਨੂੰ ਹੀ ਕੰਮ ਕਰਨ ਲਈ ਆਖਿਆ ਜਾਣਾ ਚਾਹੀਦਾ ਹੈ। ਸੁਣਵਾਈ ਕਰ ਰਹੇ ਬੈਂਚ ਜਿਸ ਵਿਚ ਜਸਟਿਸ ਦੀਪਕ ਗੁਪਤਾ ਤੇ ਹੇਮੰਤ ਗੁਪਤਾ ਸ਼ਾਮਲ ਹਨ, ਨੇ ਕਿਹਾ ”ਸਬੰਧਤ ਧਿਰਾਂ ਦੇ ਵਕੀਲ ਇਸ ਗੱਲ ਲਈ ਸਹਿਮਤ ਹਨ ਕਿ 11 ਜਨਵਰੀ ਦੇ ਹੁਕਮ ‘ਚ ਇਸ ਤੱਥ ਦੇ ਮੱਦੇਨਜ਼ਰ ਸੋਧ ਕੀਤੀ ਜਾਵੇ ਕਿ ਸੇਵਾਮੁਕਤ ਆਈ.ਪੀ.ਐੱਸ. ਅਫ਼ਸਰ ਰਾਜਦੀਪ ਸਿੰਘ ਨੇ ਜ਼ਾਤੀ ਆਧਾਰ ‘ਤੇ ਕਮੇਟੀ ਦਾ ਮੈਂਬਰ ਬਣਨ ਤੋਂ ਇਨਕਾਰ ਕਰ ਦਿੱਤਾ ਹੈ।” ਬੀਤੀ 5 ਫਰਵਰੀ ਨੂੰ ਕੇਂਦਰ ਨੇ ਅਦਾਲਤ ‘ਚ ਅਰਜ਼ੀ ਦਾਖ਼ਲ ਕਰ ਕੇ ਬੇਨਤੀ ਕੀਤੀ ਸੀ ਕਿ ਐੱਸ.ਆਈ.ਟੀ. ਵਿਚ ਰਾਜਦੀਪ ਸਿੰਘ ਦੀ ਥਾਂ ਸਾਬਕਾ ਡੀਜੀ ਰੈਂਕ ਦੇ ਅਫ਼ਸਰ ਨਵਨੀਤ ਰਾਜਨ ਵਾਸਨ ਜੋ ਪਹਿਲਾਂ ਡਾਇਰੈਕਟਰ ਜਨਰਲ ਆਫ਼ ਬਿਉਰੋ ਆਫ਼ ਪੁਲੀਸ ਰਿਸਰਚ ਐਂਡ ਡਿਵੈਲਪਮੈਂਟ ਵਿਚ ਸੇਵਾ ਨਿਭਾ ਚੁੱਕੇ ਹਨ, ਨੂੰ ਸ਼ਾਮਲ ਕੀਤਾ ਜਾਵੇ।
ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਤੇ ਪਟੀਸ਼ਨਰਾਂ ਦੇ ਵਕੀਲ ਐੱਸ.ਜੀ.ਐੱਸ. ਕਾਹਲੋਂ ਵਿਚਕਾਰ ਨਵੇਂ ਸਿਰਿਓਂ ‘ਸਿੱਟ’ ਕਾਇਮ ਕਰਨ ਬਾਰੇ ਸਹਿਮਤੀ ਬਣਨ ਤੋਂ ਬਾਅਦ ਤਿੰਨ ਮੈਂਬਰੀ ਸਿੱਟ ਕਾਇਮ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article