PUNJABMAILUSA.COM

9/11 ਅੱਤਵਾਦੀ ਹਮਲੇ ਲਈ ਸਾਊਦੀ ਅਰਬ ‘ਤੇ ਮੁਕੱਦਮੇ ਦਾ ਬਿੱਲ ਅਮਰੀਕੀ ਹਾਊਸ ਨੇ ਕੀਤਾ ਪਾਸ

9/11 ਅੱਤਵਾਦੀ ਹਮਲੇ ਲਈ ਸਾਊਦੀ ਅਰਬ ‘ਤੇ ਮੁਕੱਦਮੇ ਦਾ ਬਿੱਲ ਅਮਰੀਕੀ ਹਾਊਸ ਨੇ ਕੀਤਾ ਪਾਸ

9/11 ਅੱਤਵਾਦੀ ਹਮਲੇ ਲਈ ਸਾਊਦੀ ਅਰਬ ‘ਤੇ ਮੁਕੱਦਮੇ ਦਾ ਬਿੱਲ ਅਮਰੀਕੀ ਹਾਊਸ ਨੇ ਕੀਤਾ ਪਾਸ
September 09
21:39 2016

9-11
ਪੀੜਤਾਂ ਨੂੰ ਸਾਊਦੀ ਸਰਕਾਰ ਵਿਰੁੱਧ ਮੁਕੱਦਮੇ ਦਾ ਮਿਲੇਗਾ ਅਧਿਕਾਰ
ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਵਾਈਟ ਹਾਊਸ ਵੱਲੋਂ ਵੀਟੋ ਦੀ ਧਮਕੀ ਦੇ ਬਾਵਜੂਦ ਅਮਰੀਕੀ ਹਾਊਸ ਨੇ 9/11 ਅੱਤਵਾਦੀ ਹਮਲੇ ਦੇ ਪੀੜਤ ਪਰਿਵਾਰਾਂ ਨੂੰ ਸਾਊਦੀ ਸਰਕਾਰ ਵਿਰੁੱਧ ਮੁਕੱਦਮਾ ਕਰਨ ਦਾ ਅਧਿਕਾਰ ਦੇਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਅਮਰੀਕੀ ਹਾਊਸ ਨੇ ਸ਼ੁੱਕਰਵਾਰ ਨੂੰ ਇਹ ਬਿੱਲ ਪਾਸ ਕੀਤਾ। ਹਾਲਾਂਕਿ ਸਾਊਦੀ ਅਰਬ 2001 ‘ਚ ਹੋਏ ਇਸ ਹਮਲੇ ਪਿੱਛੇ ਆਪਣੀ ਭੂਮਿਕਾ ਤੋਂ ਇਨਕਾਰ ਕਰਦਾ ਰਿਹਾ ਹੈ। ਵਿਸ਼ਵ ਵਪਾਰ ਕੇਂਦਰ ਅਤੇ ਪੇਂਟਾਗਨ ‘ਤੇ ਹੋਏ ਹਮਲਿਆਂ ‘ਚ ਲਗਭਗ 3000 ਲੋਕ ਮਾਰੇ ਗਏ ਸੀ। ਜਹਾਜ਼ ਹਾਈਜੈਕ ਕਰ ਕੇ ਕੀਤੇ ਇਨ੍ਹਾਂ ਹਮਲਿਆਂ ਨੇ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਸੀ। ਜਹਾਜ਼ ਅਗਵਾ ਕਰਨ ਵਾਲਿਆਂ ‘ਚੋ 19 ‘ਚੋਂ 15 ਲੋਕ ਸਾਊਦੀ ਨਾਗਰਿਕ ਸੀ।
ਵੀਓ ਬਿੱਲ ਪਾਸ ਹੁੰਦਿਆਂ ਹੀ ਅਮਰੀਕੀ ਹਾਊਸ ‘ਚ ਤਾੜੀਆਂ ਅਤੇ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ। ਹਾਲਾਂਕਿ ਵਾਈਟ ਹਾਊਸ ਦੇ ਸੰਕੇਤ ਦਿੱਤਾ ਹੈ ਕਿ ਰਾਸ਼ਟਰਪਤੀ ਬਰਾਕ ਓਬਾਮਾ ਇਸ ਫੈਸਲੇ ਨੂੰ ਉਲਟਾਉਣ ਲਈ ਵੀਟੋ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਇਹ ਬਿੱਲ ਅਮਰੀਕੀ ਸੀਨੇਟ ‘ਚ ਪਾਸ ਕੀਤਾ ਗਿਆ ਸੀ। ਇਸ ਬਿੱਲ ਦੇ ਵਿਰੋਧੀਆਂ ਦਾ ਕਹਿਣਾ ਹੈ ਕਿ ਇਸ ਨਾਲ ਸਾਉਦੀ ਅਰਬ ਨਾਲ ਅਮਰੀਕੀ ਸਬੰਧ ਖਰਾਬ ਹੋਣਗੇ। ਇਹ ਬਿੱਲ 9/11 ਹਮਲੇ ਦੀ 15ਵੀਂ ਬਰਸੀ ਤੋਂ ਠੀਕ ਦੋ ਦਿਨ ਪਹਿਲਾਂ ਪਾਸ ਕੀਤਾ ਗਿਆ ਹੈ।
ਓਬਾਮਾ ਜੇ ਆਪਣੇ ਇਸ ਵੀਟੋ ਦੀ ਵਰਤੋਂ ਕਰਦੇ ਹਨ, ਤੇ ਫਿਰ ਵੀ ਸੀਨੇਟ ਅਤੇ ਹਾਊਸ ਇਸ ਬਿੱਲ ਨੂੰ ਪਾਸ ਕਰ ਦਿੰਦਾ ਹੈ ਤਾਂ 2009 ‘ਚ ਓਬਾਮਾ ਦੇ ਬਤੌਰ ਰਾਸ਼ਟਰਪਤੀ ਕਾਰਜਕਾਲ ਸ਼ੁਰੂ ਹੋਣ ਮਗਰੋਂ ਇਹ ਪਹਿਲੀ ਵਾਰ ਹੋਵੇਗਾ ਜਦੋਂ ਅਮਰੀਕੀ ਕਾਂਗਰਸ ਉਨ੍ਹਾਂ ਦੇ ਵੀਟੋ ਵਿਰੁੱਧ ਜਾਵੇਗੀ। ਹਾਊਸ ਨੇ ਇਸ ਬਿੱਲ ਨੂੰ ਆਵਾਜ਼ ਮਤ ਰਾਹੀਂ ਪਾਸ ਕੀਤਾ ਹੈ ਅਤੇ ਇਸ ‘ਚ ਵਿਅਕਤੀਗਤ ਵੋਟ ਨਹੀਂ ਲਏ ਗਏ, ਇਸ ਲਈ ਤਕਨੀਕੀ ਤੌਰ ‘ਤੇ ਵੀ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਬਿੱਲ ਨਹੀਂ ਕਿਹਾ ਜਾ ਸਕਦਾ। ਇਸ ਲਈ ਰਾਸ਼ਟਰਪਤੀ ਬਰਾਕ ਓਬਾਮਾ ਆਪਣੇ ਵੀਟੋ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਸਾਊਦੀ ਅਰਬ ਨੇ ਚੇਤਾਨਵੀ ਦਿੱਤੀ ਹੈ ਕਿ ਇਸ ਦੇ ਨਤੀਜੇ ਵਜੋਂ ਸਾਊਦੀ ਸਰਕਾਰ ਅਮਰੀਕੀ ਨਿਵੇਸ਼ ਤੋਂ ਆਪਣਾ ਹੱਥ ਪਿੱਛੇ ਖਿੱਚ ਸਕਦੀ ਹੈ। ਜੇ ਇਹ ਬਿੱਲ ਕਾਨੂੰਨ ‘ਚ ਤਬਦੀਲ ਹੋ ਗਿਆ ਤਾਂ ਹਮਲੇ ਦੇ ਪੀੜਤ ਪਰਿਵਾਰ ਸਾਊਦੀ ਅਰਬ ਦੇ ਕਿਸੇ ਵੀ ਅਜਿਹੇ ਮੈਂਬਰ ਵਿਰੁੱਧ ਮੁਕੱਦਮਾ ਦਾਇਰ ਕਰ ਸਕਣਗੇ ਇਨ੍ਹਾਂ ਦੀ ਇਸ ਹਮਲੇ ‘ਚ ਭੂਮਿਕਾ ਮੰਨੀ ਜਾ ਸਕਦੀ ਹੈ। ਚੇਤੇ ਰਹੇ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਕੱਟੜਪੰਥੀ ਸੰਗਠਨ ਅਲ ਕਾਇਦਾ ਨੇ ਲਈ ਸੀ। ਅਲ ਕਾਇਦਾ ਦਾ ਮੁਖੀ ਓਸਾਮਾ ਬਿਨ ਲਾਦੇਨ ਸਾਊਦੀ ਦਾ ਰਹਿਣ ਵਾਲਾ ਸੀ ਪਰ ਸਰਕਾਰ ਨੇ ਉਸ ਦੀ ਨਾਗਰਿਕਤਾ ਖਤਮ ਕਰ ਦਿੱਤੀ ਸੀ। ਲਾਦੇਨ ਅਮਰੀਕੀ ਦੇ ਫੌਜੀ ਆਪਰੇਸ਼ਨ ‘ਚ ਪਾਕਿਸਤਾਨ ਦੀ ਧਰਤੀ ‘ਤੇ ਮਾਰਿਆ ਗਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article