PUNJABMAILUSA.COM

APCA ਨੌਰਥ ਬੇਅ ਦੇ ਚੈਪਟਰ ਵੱਲੋਂ ਵਿਸ਼ਾਲ ਕਾਨਫਰੰਸ ਦਾ ਆਯੋਜਨ

 Breaking News

APCA ਨੌਰਥ ਬੇਅ ਦੇ ਚੈਪਟਰ ਵੱਲੋਂ ਵਿਸ਼ਾਲ ਕਾਨਫਰੰਸ ਦਾ ਆਯੋਜਨ

APCA ਨੌਰਥ ਬੇਅ ਦੇ ਚੈਪਟਰ ਵੱਲੋਂ ਵਿਸ਼ਾਲ ਕਾਨਫਰੰਸ ਦਾ ਆਯੋਜਨ
March 14
10:18 2018

ਵਲੇਹੋਂ, 14 ਮਾਰਚ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ (ਨੌਰਥ ਬੇਅ ਚੈਪਟਰ) (APCA) ਵੱਲੋਂ ਵਲੇਹੋਂ ਦੇ ਫਲਮਿੰਗੋ ਪੈਲੇਸ ਹਾਲ ਵਿਖੇ ਇਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਵਿਚ ਭਾਰੀ ਗਿਣਤੀ ਵਿਚ ਸਟੋਰ ਮਾਲਕਾਂ ਨੇ ਹਿੱਸਾ ਲਿਆ। ਕਾਨਫਰੰਸ ਦੌਰਾਨ ਸਟੋਰ ਮਾਲਕਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ। ਕੈਲੀਫੋਰਨੀਆ ਅਸੈਂਬਲੀ ਵਿਚ ਅਸੈਂਬਲੀ ਮੈਂਬਰ ਮਾਰਕ ਸਟੋਨ ਵੱਲੋਂ AB-2308 ਬਿੱਲ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਅਨੁਸਾਰ ਹੁਣ ਲਿਕਰ ਸਟੋਰਾਂ ਅਤੇ ਗੈਸ ਸਟੇਸ਼ਨਾਂ ਵਿਚ ਤੰਬਾਕੂ ਵੇਚਣ ‘ਤੇ ਪਾਬੰਦੀ ਲਾਈ ਜਾ ਸਕਦੀ ਹੈ, ਜਿਸ ਨਾਲ ਕੈਲੀਫੋਰਨੀਆ ਦੇ ਸਟੋਰ ਮਾਲਕਾਂ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ। APCA ਨੇ ਕੁੱਝ ਸਮਾਂ ਪਹਿਲਾਂ SB-1400 ਬਿੱਲ ਨੂੰ ਪਾਸ ਹੋਣ ਤੋਂ ਰੋਕਣ ‘ਚ ਕਾਮਯਾਬੀ ਹਾਸਲ ਕੀਤੀ ਸੀ। ਉਸ ਵਕਤ ਇਹ ਬਿੱਲ APCA ਦੀ ਬਦੌਲਤ ਕੈਲੀਫੋਰਨੀਆ ਸੈਨੇਟ ਵਿਚ ਪਾਸ ਨਹੀਂ ਹੋ ਸਕਿਆ ਸੀ। ਪਰ ਹੁਣ ਫਿਰ ਤੋਂ ਅਸੈਂਬਲੀ ਮੈਂਬਰ ਮਾਰਕ ਸਟੋਨ ਵੱਲੋਂ ਪੇਸ਼ ਕੀਤੇ ਜਾਣ ‘ਤੇ ਸਟੋਰ ਮਾਲਕਾਂ ਵਿਚ ਹਫੜਾ-ਦਫੜੀ ਮੱਚ ਗਈ ਹੈ। ਇਸ ਬਿੱਲ ਨੂੰ ਰੁਕਾਉਣ ਲਈ APCA ਦੇ ਮੈਂਬਰ ਇਕ ਵਾਰ ਫਿਰ ਸਰਗਰਮ ਹੋ ਗਏ ਹਨ। ਇਸ ਨੂੰ ਰੋਕਣ ਲਈ ਕੈਲੀਫੋਰਨੀਆ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਇਲਾਵਾ ਅੱਜਕੱਲ੍ਹ ਸਟੋਰਾਂ ਵਿਚ Pills lawsuit ਦਾ ਮਸਲਾ ਵੀ ਭੱਖਿਆ ਹੋਇਆ ਹੈ। ਇਸ ਦਾ ਹੱਲ ਕੱਢਣ ਲਈ ਵੀ ਇਸ ਕਾਨਫਰੰਸ ਵਿਚ ਫੈਸਲੇ ਲਏ ਗਏ ਅਤੇ ਆਏ ਹੋਏ ਸਟੋਰ ਮਾਲਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ।
ਇਸ ਕਾਨਫਰੰਸ ਵਿਚ ਹੋਰਨਾਂ ਤੋਂ ਇਲਾਵਾ ਮਨਰਾਜ ਸਿੰਘ ਨੱਤ, ਗੌਰੀ ਕੋਵਥਾ, ਪਾਲ ਹੇਅਰ, ਮਾਈਕ ਅਲੀ, ਅਮਰਜੀਤ ਸਿੰਘ ਸੱਗੂ, ਮੰਗਲ ਸਿੰਘ ਢਿੱਲੋਂ, ਬਿਕਰਮ ਸਿੰਘ, ਕੇਵਲ ਕ੍ਰਿਸ਼ਨ, ਕਰਨ, ਕੁਲਬੀਰ ਦੋਸਾਂਝ, ਕੁਲਵਿੰਦਰ ਸਿੰਘ ਸਪਰਾ, ਬਲਕਾਰ ਸਿੰਘ, ਹੋਸ਼ਿਆਰ ਡਡਵਾਲ, ਗੁਰਪਾਲ ਡਡਵਾਲ, ਜਸਪਾਲ ਡਡਵਾਲ, ਸੁਰਜੀਤ ਸਿੰਘ ਰੱਤੂ, ਸ਼ਸ਼ੀਪਾਲ, ਅਮਨਪਾਲ, ਕੁਲਬੀਰ ਸਿੰਘ ਗਰੇਵਾਲ, ਕੈਪਟਨ ਕਰਨਬੀਰ ਸਿੰਘ ਔਲਖ, ਪਾਲੀ ਹੇਅਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ APCA ਮੈਂਬਰ ਹਾਜ਼ਰ ਸਨ। ਇਸ ਸੰਬਧੀ ਹੋਰ ਜਾਣਕਾਰੀ APCA ਦੀ ਵੈਬਸਾਈਟ www.apca.us ਤੋਂ ਲਈ ਜਾ
ਸਕਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article