PUNJABMAILUSA.COM

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

 Breaking News

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ
July 11
10:25 2018

ਸੈਕਰਾਮੈਂਟੋ, 11 ਜੁਲਾਈ (ਪੰਜਾਬ ਮੇਲ)- ਆਪਣੇ ਤਿੰਨ ਸਫਲ ਟਰੇਡ ਸ਼ੋਅ ਕਰਨ ਤੋਂ ਬਾਅਦ ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਬਾਇਰ ਟਰੇਡ ਸ਼ੋਅ ਮੈਕਕਲੇਨ ਕਾਨਫਰੰਸ ਸੈਂਟਰ, ਮੈਕਕਲੇਨ (ਸੈਕਰਾਮੈਂਟੋ) ਵਿਖੇ 20 ਸਤੰਬਰ, 2018 ਨੂੰ ਦੁਪਹਿਰ 1 ਵਜੇ ਤੋਂ 6 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਵਿਚ ਸ਼ਾਮਲ ਹੋਣ ਲਈ ਕੋਈ ਐਂਟਰੀ ਫੀਸ ਨਹੀਂ ਰੱਖੀ ਗਈ। ਖਾਣਾ ਮੁਫਤ ਹੋਵੇਗਾ। ਇਸ ਤੋਂ ਇਲਾਵਾ ਰੈਫਲ ਇਨਾਮ ਵੀ ਕੱਢੇ ਜਾਣਗੇ। ਮੈਕਕਲੇਨ ਕਾਨਫਰੰਸ ਸੈਂਟਰ ਵਿਖੇ APCA ਵੱਲੋਂ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਕਿ ਇਸ ਸ਼ੋਅ ਵਿਚ ਗੈਸ ਸਟੇਸ਼ਨ ਅਤੇ ਸਟੋਰਾਂ ਨਾਲ ਸੰਬੰਧਤ ਸੈਂਕੜੇ ਵੈਂਡਰ ਆਪਣੇ ਸਟਾਲ ਲਾਉਣਗੇ, ਜਿੱਥੋਂ ਬਹੁਤ ਸਾਰੀ ਜਾਣਕਾਰੀ ਹਾਸਲ ਹੋਵੇਗੀ ਅਤੇ ਸਟੋਰ ਮਾਲਕ ਇਸ ਦਾ ਭਰਪੂਰ ਫਾਇਦਾ ਉਠਾ ਸਕਣਗੇ। ਇਸ ਸ਼ੋਅ ਵਿਚ ਵੱਖ-ਵੱਖ ਅਮਰੀਕੀ ਆਗੂ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਪ੍ਰੈੱਸ ਕਾਨਫਰੰਸ ਵਿਚ ਹੋਰਨਾਂ ਤੋਂ ਇਲਾਵਾ APCA ਦੇ ਚੇਅਰਮੈਨ ਮਨਰਾਜ ਸਿੰਘ ਨੱਤ, ਡਾਇਰੈਕਟਰ ਕੇਵਲ ਕ੍ਰਿਸ਼ਨ, ਕਿਨੀ ਚਿਤਕਾਰਾ, ਪਾਲ ਹੇਅਰ, ਹਰਜਿੰਦਰ ਸਿੰਘ ਧਾਮੀ, ਹੁਸ਼ਿਆਰ ਸਿੰਘ ਡਡਵਾਲ, ਪਰਮਜੀਤ ਸਿੰਘ ਖਹਿਰਾ ਵੀ ਹਾਜ਼ਰ ਸਨ। APCA ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੰਸਥਾ ਦੇ ਇਸ ਵੇਲੇ 1200 ਤੋਂ ਵੱਧ ਗੈਸ ਸਟੇਸ਼ਨ ਅਤੇ ਸਟੋਰ ਮਾਲਕ ਮੈਂਬਰ ਬਣ ਚੁੱਕੇ ਹਨ। ਇਸ ਸੰਸਥਾ ਦੇ 7 ਚੈਪਟਰ ਵੱਖ-ਵੱਖ ਥਾਵਾਂ ‘ਤੇ ਕਾਮਯਾਬੀ ਨਾਲ ਚੱਲ ਰਹੇ ਹਨ। ਫਰਿਜ਼ਨੋ, ਬੇਏਰੀਆ, ਨਾਰਥ ਬੇਅ, ਸੈਕਰਾਮੈਂਟੋ, ਬੇਕਰਜ਼ਫੀਲਡ, ਸੈਂਟਰਵੈਲੀ, ਲਾਸ ਏਂਜਲਸ ਪਹਿਲਾਂ ਹੀ ਲਾਂਚ ਹੋ ਚੁੱਕੇ ਹਨ, ਜਦਕਿ ਸਾਲ 2020 ਤੱਕ 5 ਹੋਰ ਚੈਪਟਰ APCA ਵੱਲੋਂ ਖੋਲ੍ਹੇ ਜਾਣ ਦਾ ਟੀਚਾ ਹੈ। ਇਹ ਇਕ ਨਾਨ-ਪਰਾਫਿਟ ਸੰਸਥਾ ਹੈ, ਜੋ ਕਿ ਗੈਸ ਸਟੇਸ਼ਨ, ਲੀਕਰ ਸਟੋਰ ਅਤੇ ਕੰਨਵੀਨੀਅੰਸ ਸਟੋਰ ਮਾਲਕਾਂ ਲਈ ਜੱਦੋ-ਜਹਿਦ ਕਰ ਰਹੀ ਹੈ। ਪਿਛਲੇ ਸਮੇਂ ਦੌਰਾਨ ਇਸ ਸੰਸਥਾ ਵੱਲੋਂ SB-1400 ਬਿੱਲ ਅਤੇ AB-2308 ਬਿੱਲ ਸਟੇਟ ਕੈਪੀਟਲ ‘ਚ ਪਾਸ ਹੋਣ ਤੋਂ ਰੁਕਵਾਇਆ ਗਿਆ ਸੀ। ਇਸ ਤੋਂ ਇਲਾਵਾ ਸਟੋਰ ਮਾਲਕਾਂ ਨੂੰ ਹੋਰ ਵੀ ਬਹੁਤ ਸਾਰੇ ਫਾਇਦੇ ਕੀਤੇ ਗਏ ਹਨ।
APCA ਵੱਲੋਂ ਸਟੋਰ ਮਾਲਕਾਂ ਨੂੰ 20 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article