PUNJABMAILUSA.COM

IPL: ਚੇਨਈ ਨੇ ਦਿੱਲੀ ਨੂੰ 13 ਦੌੜਾਂ ਨਾਲ ਹਰਾਇਆ

IPL: ਚੇਨਈ ਨੇ ਦਿੱਲੀ ਨੂੰ 13 ਦੌੜਾਂ ਨਾਲ ਹਰਾਇਆ

IPL: ਚੇਨਈ ਨੇ ਦਿੱਲੀ ਨੂੰ 13 ਦੌੜਾਂ ਨਾਲ ਹਰਾਇਆ
April 30
21:54 2018

ਪੁਣੇ, 30 ਅਪ੍ਰੈਲ (ਪੰਜਾਬ ਮੇਲ)- ਸ਼ੇਨ ਵਾਟਸਨ ਤੇ ਕਪਤਾਨ ਮਹਿੰਦਰ ਸਿੰਘ ਧੋਨੀ ਦੇ ਤੂਫਾਨੀ ਅਰਧ ਸੈਂਕੜਿਆਂ ਨਾਲ ਚੇਨਈ ਸੁਪਰ ਕਿੰਗਜ਼ ਨੇ ਆਈ. ਪੀ. ਐੱਲ.-11 ਵਿਚ ਅੱਜ ਇਥੇ ਦਿੱਲੀ ਡੇਅਰਡੇਵਿਲਜ਼ ਵਿਰੁੱਧ 4 ਵਿਕਟਾਂ ‘ਤੇ 211 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ।
ਵਾਟਸਨ ਨੇ 40 ਗੇਂਦਾਂ ‘ਤੇ 7 ਛੱਕਿਆਂ ਤੇ 4 ਚੌਕਿਆਂ ਦੀ ਮਦਦ ਨਾਲ 78 ਦੌੜਾਂ ਦੀ ਪਾਰੀ ਖੇਡਣ ਤੋਂ ਇਲਾਵਾ ਫਾਫ ਡੂ ਪਲੇਸਿਸ (33) ਨਾਲ ਪਹਿਲੀ ਵਿਕਟ ਲਈ 102 ਦੌੜਾਂ ਜੋੜ ਕੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਕਪਤਾਨ ਧੋਨੀ (22 ਗੇਂਦਾਂ ‘ਤੇ 51 ਦੌੜਾਂ, ਪੰਜ ਛੱਕੇ ਤੇ ਦੋ ਛੱਕੇ) ਨੇ ਇਸ ਤੋਂ ਬਾਅਦ ਅੰਬਾਤੀ ਰਾਇਡੂ (41) ਨਾਲ ਡੈੱਥ ਓਵਰਾਂ ਵਿਚ ਤਾਬੜਤੋੜ ਬੱਲੇਬਾਜ਼ੀ ਕਰਦਿਆਂ ਟੀਮ ਦਾ ਸਕੋਰ 200 ਦੌੜਾਂ ਦੇ ਪਾਰ ਪਹੁੰਚਾਇਆ। ਦੋਵਾਂ ਨੇ ਚੌਥੀ ਵਿਕਟ ਲਈ 79 ਦੌੜਾਂ ਦੀ ਸਾਂਝੇਦਾਰੀ ਕੀਤੀ। ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੇ ਸੁਪਰ ਕਿੰਗਜ਼ ਨੂੰ ਵਾਟਸਨ ਤੇ ਪਲੇਸਿਸ ਦੀ ਜੋੜੀ ਨੇ ਹੌਲੀ ਪਰ ਚੌਕਸੀ ਭਰੀ ਸ਼ੁਰੂਆਤ ਦਿਵਾਈ। ਸੁਪਰ ਕਿੰਗਜ਼ ਦੀ ਟੀਮ ਪਹਿਲੇ ਚਾਰ ਓਵਰਾਂ ਵਿਚ 25 ਦੌੜਾਂ ਹੀ ਬਣਾ ਸਕੀ ਸੀ। ਲਿਆਮ ਪਲੰਕੇਟ ਦੇ ਪਾਰੀ ਦੇ 5ਵੇਂ ਓਵਰ ਵਿਚ ਵਾਟਸਨ ਨੇ ਲਗਾਤਾਰ ਦੋ ਛੱਕੇ ਲਾਏ, ਜਦਕਿ ਪਲੇਸਿਸ ਨੇ ਵੀ ਛੱਕਾ ਮਾਰਿਆ। ਵਾਟਸਨ ਨੇ ਅਵੇਸ਼ ਖਾਨ ‘ਤੇ ਛੱਕੇ ਦੇ ਨਾਲ ਛੇਵੇਂ ਓਵਰ ਵਿਚ ਟੀਮ ਦਾ ਸਕੋਰ 50 ਦੌੜਾਂ ਦੇ ਪਾਰ ਪਹੁੰਚਾਇਆ।
ਵਾਟਸਨ ਨੇ ਪਲੰਕੇਟ ਦੇ ਅਗਲੇ ਓਵਰ ‘ਚ ਵੀ ਲਗਾਤਾਰ ਦੋ ਛੱਕੇ ਲਾਏ। ਉਸ ਨੇ ਸਪਿਨਰ ਰਾਹੁਲ ਤਵੇਤੀਆ ‘ਤੇ ਛੱਕੇ ਦੇ ਨਾਲ 25 ਗੇਂਦਾਂ ਵਿਚ ਅਰਧ ਸੈਂਕੜਾ ਪੂਰਾ ਕੀਤਾ ਤੇ ਫਿਰ ਇਸੇ ਓਵਰ ਵਿਚ ਇਕ ਹੋਰ ਛੱਕਾ ਮਾਰਿਆ। ਵਾਟਸਨ ਨੇ ਫਿਰ ਵਿਜੇ ਸ਼ੰਕਰ ‘ਤੇ ਇਕ ਦੌੜ ਦੇ ਨਾਲ 11ਵੇਂ ਓਵਰ ਵਿਚ ਟੀਮ ਦੀਆਂ 100 ਦੌੜਾਂ ਪੂਰੀਆਂ ਕੀਤੀਆਂ।
ਪਲੇਸਿਸ ‘ਤੇ ਵੀ ਰਨ ਰੇਟ ਵਧਾਉਣ ਦਾ ਦਬਾਅ ਵਧ ਰਿਹਾ ਸੀ ਤੇ ਇਸੇ ਕੋਸ਼ਿਸ਼ ਵਿਚ ਉਹ ਵਿਜੇ ਸ਼ੰਕਰ ਦੀ ਗੇਂਦ ਨੂੰ ਲਾਂਗ ਆਫ ‘ਤੇ ਟ੍ਰੇਂਟ ਬੋਲਟ ਦੇ ਹੱਥਾਂ ‘ਚ ਖੇਡ ਗਿਆ। ਸੁਰੇਸ਼ ਰੈਨਾ (01) ਵੀ ਅਗਲੇ ਓਵਰ ਵਿਚ ਕੰਮ-ਚਲਾਊ ਸਪਿਨਰ ਗਲੇਨ ਮੈਕਸਵੈੱਲ ਦੀ ਸਿੱਧੀ ਗੇਂਦ ‘ਤੇ ਬੋਲਡ ਹੋ ਗਿਆ। ਵਾਟਸਨ ਨੇ ਵਿਜੇ ਸ਼ੰਕਰ ‘ਤੇ ਦੋ ਚੌਕੇ ਮਾਰੇ ਪਰ ਅਮਿਤ ਮਿਸ਼ਰਾ ਦੀ ਗੇਂਦ ‘ਤੇ ਉਹ ਪੰਲਕੇਟ ਨੂੰ ਕੈਚ ਦੇ ਬੈਠਾ।ਅਵੇਸ਼ ਤੇ ਮਿਸ਼ਰਾ ਨੇ ਇਸ ਵਿਚਾਲੇ ਕੁਝ ਕਿਫਾਇਤੀ ਗੇਂਦਬਾਜ਼ੀ ਕੀਤੀ ਪਰ ਧੋਨੀ ਇਕ ਵਾਰ ਫਿਰ ਹਮਲਾਵਰ ਅੰਦਾਜ਼ ਵਿਚ ਖੇਡਿਆ ਤੇ ਟੀਮ ਦਾ ਸਕੋਰ ਨਿਰਧਾਰਿਤ ਓਵਰਾਂ ‘ਚ 211 ਦੌੜਾਂ ‘ਤੇ ਪਹੁੰਚ ਗਿਆ। ਹੁਣ ਦਿੱਲੀ ਨੂੰ ਜਿੱਤ ਦਰਜ ਕਰਨ ਲਈ 212 ਦੌੜਾਂ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

Read Full Article
    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

Read Full Article
    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

Read Full Article
    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

Read Full Article
    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

Read Full Article
    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

Read Full Article
    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

Read Full Article
    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

Read Full Article
    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

Read Full Article
    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

Read Full Article
    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ

Read Full Article