PUNJABMAILUSA.COM

IPL ‘ਚ ਸੱਟੇਬਾਜ਼ੀ : ਅਰਬਾਜ਼ ਖ਼ਾਨ ਨੇ ਦੋਸ਼ ਕਬੂਲੇ

IPL ‘ਚ ਸੱਟੇਬਾਜ਼ੀ : ਅਰਬਾਜ਼ ਖ਼ਾਨ ਨੇ ਦੋਸ਼ ਕਬੂਲੇ

IPL ‘ਚ ਸੱਟੇਬਾਜ਼ੀ : ਅਰਬਾਜ਼ ਖ਼ਾਨ ਨੇ ਦੋਸ਼ ਕਬੂਲੇ
June 02
10:28 2018

ਮੁੰਬਈ, 2 ਜੂਨ (ਪੰਜਾਬ ਮੇਲ)- ਇੰਡੀਅਨ ਪ੍ਰੀਮੀਅਰ ਲੀਗ ਵਿੱਚ ਸੱਟਾ ਲਾਉਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਕਰੇ ਕਾਲਾ ਹਿਰਨ ਮਾਰਨ ਵਾਲੇ ਸਲਮਾਨ ਖ਼ਾਨ ਦੇ ਭਰਾ ਤੇ ਫ਼ਿਲਮਕਾਰ ਅਰਬਾਜ਼ ਖ਼ਾਨ ਨੇ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਸੱਟਾ ਲਾਉਣ ਦੀ ਗੱਲ ਕਬੂਲ ਲਈ ਹੈ। ਸੂਤਰਾਂ ਮੁਤਾਬਕ ਅਰਬਾਜ਼ ਨੇ ਆਪਣਾ ਗੁਨਾਹ ਕਬੂਲਦੇ ਹੋਏ ਇਹ ਵੀ ਕਿਹਾ ਕਿ ਉਹ ਸੱਟੇਬਾਜ਼ ਸੋਨੂੰ ਜਲਾਨ ਨੂੰ ਪਿਛਲੇ ਪੰਜ ਸਾਲਾਂ ਤੋਂ ਜਾਣਦਾ ਸੀ।
ਅਰਬਾਜ਼ ਨੇ ਦੱਸਿਆ ਕਿ ਉਹ ਪੌਣੇ ਤਿੰਨ ਕਰੋੜ ਰੁਪਏ ਸੱਟੇਬਾਜ਼ੀ ਵਿੱਚ ਹਾਰ ਗਿਆ ਸੀ ਤੇ ਇਹ ਰਕਮ ਉਸ ਨੇ ਸੋਨੂੰ ਜਲਾਨ ਨੂੰ ਦੇਣੀ ਸੀ। ਸੂਤਰ ਦੱਸਦੇ ਹਨ ਕਿ ਸੋਨੂੰ ਆਪਣੀ ਵਸੂਲਗੀ ਲਈ ਅਰਬਾਜ਼ ਨੂੰ ਧਮਕੀ ਵੀ ਦਿੱਤੀ ਸੀ।
ਪੁਲਿਸ ਨੇ ਸੋਨੂੰ ਜਲਾਨ ਨੂੰ ਲੰਘੀ 27 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਠਾਣੇ ਪੁਲਿਸ ਮੁਤਾਬਕ ਦੁਬਈ ਵਿੱਚ ਬੈਠੇ ਦਾਊਦ ਗੈਂਗ ਦੇ ਕੁਝ ਬਦਮਾਸ਼ ਸੋਨੂੰ ਦੇ ਸੰਪਰਕ ਵਿੱਚ ਸਨ ਤੇ ਉਸ ਰਾਹੀਂ ਆਈਪੀਐਲ ਮੈਚਾਂ ‘ਤੇ ਸ਼ਰਤਾਂ ਲਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਠਾਣੇ ਪੁਲਿਸ ਹੁਣ ਅਸ ਮਾਮਲੇ ‘ਤੇ ਮਕੋਕਾ ਲਾਉਣ ਦੀ ਤਿਆਰੀ ਵਿੱਚ ਹੈ। ਸੋਨੂੰ ਜਲਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਵਿੱਚ ਜਾਂਚ ਵਿੱਚ ਕਈ ਹਾਈ ਪ੍ਰੋਫ਼ਾਈਲ ਨਾਂਅ ਸਾਹਮਣੇ ਆਏ ਹਨ, ਇਨ੍ਹਾਂ ਵਿੱਚ ਅਰਬਾਜ਼ ਖ਼ਾਨ ਦਾ ਨਾਂਅ ਵੀ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਅਰਬਾਜ਼ ਲਗਾਤਾਰ ਸੋਨੂੰ ਦੇ ਸੰਪਰਕ ਵਿੱਚ ਸੀ। ਪੁਲਿਸ ਨੇ ਜਦ ਸੋਨੂੰ ਦੇ ਹਿਸਾਬ-ਕਿਤਾਬ ਖੰਘਾਲੇ ਤਾਂ ਪਤਾ ਲੱਗਾ ਕਿ ਅਰਬਾਜ਼ ਖ਼ੁਦ ਸੋਨੂੰ ਕੋਲ ਪੈਸੇ ਲਾਉਂਦਾ ਸੀ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਸੱਟਾ ਖੇਡਣਾ ਗ਼ੈਰ ਕਾਨੂੰਨੀ ਹੈ। ਇਹੋ ਕਾਰਨ ਹੈ ਕਿ ਇਸ ਮਾਮਲੇ ਵਿੱਚ ਅਰਬਾਜ਼ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਇਸ ਤੋਂ ਪਹਿਲਾਂ ਸਾਲ 2013 ਵਿੱਚ ਸੱਟਾ ਲਾਉਣ ਦੇ ਇਲਜ਼ਾਮ ਹੇਠ ਮੁੰਬਈ ਕ੍ਰਾਈਮ ਬ੍ਰਾਂਚ ਨੇ ਅਦਾਕਾਰ ਵਿੰਦੂ ਦਾਰਾ ਸਿੰਘ ਤੇ ਚੇਨੰਈ ਸੁਪਰ ਕਿੰਗਜ਼ ਦੇ ਮਾਲਕ ਗੁਰੂਨਾਥ ਮਇਅੱਪਨ ਨੂੰ ਗ੍ਰਿਫ਼ਤਾਰ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article