PUNJABMAILUSA.COM

IPL 2019 : ਪੰਜਾਬ ਦੀ ਦਿੱਲੀ ‘ਤੇ 14 ਦੌੜਾਂ ਦੀ ਰੌਮਾਂਚਕ ਜਿੱਤ

IPL 2019 : ਪੰਜਾਬ ਦੀ ਦਿੱਲੀ ‘ਤੇ 14 ਦੌੜਾਂ ਦੀ ਰੌਮਾਂਚਕ ਜਿੱਤ

IPL 2019 : ਪੰਜਾਬ ਦੀ ਦਿੱਲੀ ‘ਤੇ 14 ਦੌੜਾਂ ਦੀ ਰੌਮਾਂਚਕ ਜਿੱਤ
April 01
21:30 2019

ਮੋਹਾਲੀ, 1 ਅਪ੍ਰੈਲ (ਪੰਜਾਬ ਮੇਲ)- ਸੈਮ ਕਿਊਰਾਨ ਦੀ ਹੈਟ੍ਰਿਕ ਤੇ ਮੁਹੰਮਦ ਸ਼ੰਮੀ ਦੀ ਘਾਤਕ ਗੇਂਦਬਾਜ਼ੀ ਨਾਲ ਕਿੰਗਜ਼ ਇਲੈਵਨ ਪੰਜਾਬ ਨੇ ਦਿੱਲੀ ਕੈਪੀਟਲਸ ਦੀਆਂ ਆਖਰੀ 7 ਵਿਕਟਾਂ ਸਿਰਫ 8 ਦੌੜਾਂ ਦੇ ਅੰਦਰ ਕੱਢ ਕੇ ਸੋਮਵਾਰ ਨੂੰ ਇੱਥੇ ਆਈ. ਪੀ. ਐੱਲ.-12 ਦੇ ਮੈਚ ਵਿਚ 14 ਦੌੜਾਂ ਨਾਲ ਰੋਮਾਂਚਕ ਜਿੱਤ ਦਰਜ ਕੀਤੀ। ਦਿੱਲੀ ਸਾਹਮਣੇ 167 ਦੌੜਾਂ ਦਾ ਟੀਚਾ ਸੀ ਤੇ ਇਕ ਸਮੇਂ ਉਸਦਾ ਸਕੋਰ 3 ਵਿਕਟਾਂ ‘ਤੇ 144 ਦੌੜਾਂ ਸੀ ਪਰ ਇੱਥੋਂ ਇਕਦਮ ਤੋਂ ਪਾਸਾ ਪਲਟ ਗਿਆ। ਦਿੱਲੀ ਨੇ 17 ਗੇਂਦਾਂ ਦੇ ਅੰਦਰ ਸਿਰਫ 8 ਦੌੜਾਂ ਬਣਾਈਆਂ ਤੇ ਇਸ ਵਿਚਾਲੇ ਬਾਕੀ ਬਚੀਆਂ 7 ਵਿਕਟਾਂ ਗੁਆ ਦਿੱਤੀਆਂ ਤੇ ਉਸਦੀ ਪੂਰੀ ਟੀਮ 19.2 ਓਵਰਾਂ ਵਿਚ 152 ਦੌੜਾਂ ‘ਤੇ ਹੀ ਢੇਰ ਹੋ ਗਈ। ਰਿਸ਼ਭ ਪੰਤ (26 ਗੇਂਦਾਂ ‘ਤੇ 39 ਦੌੜਾਂ) ਤੇ ਕੌਲਿਨ ਇਨਗ੍ਰਾਮ (29 ਗੇਂਦਾਂ ‘ਤੇ 38 ਦੌੜਾਂ) ਵਿਚਾਲੇ ਚੌਥੀ ਵਿਕਟ ਲਈ 62 ਦੌੜਾਂ ਦੀ ਸਾਂਝੇਦਾਰੀ ਬੇਕਾਰ ਚੱਲ ਗਈ।
ਪੰਜਾਬ ਨੂੰ ਸ਼ੰਮੀ (27 ਦੌੜਾਂ ‘ਤੇ 2 ਵਿਕਟਾਂ ) ਨੇ ਵਾਪਸੀ ਦਿਵਾਈ ਜਦਕਿ ਕਿਊਰਾਨ (11 ਦੌੜਾਂ ‘ਤੇ 4 ਵਿਕਟਾਂ) ਨੇ ਉਸ ਨੂੰ ਅੰਜਾਮ ਤਕ ਪਹੁੰਚਾਇਆ। ਇਨ੍ਹਾਂ ਦੋਵਾਂ ਦੇ ਇਲਾਵਾ ਕਪਤਾਨ ਆਰ. ਅਸ਼ਵਿਨ ਨੇ 31 ਦੌੜਾਂ ਦੇ ਕੇ 2 ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਟਾਸ ਗੁਆਉਣ ਤੋਂ ਬਾਅਦ ਬੱਲੇਬਾਜ਼ੀ ਲਈ ਉਤਰੇ ਪੰਜਾਬ ਨੂੰ ਚੋਟੀ ਕ੍ਰਮ ਵਿਚ ਕ੍ਰਿਸ ਗੇਲ ਦੀ ਕਮੀ ਮਹਿਸੂਸ ਹੋਈ। ਉਸ ਨੇ ਲਗਾਤਾਰ ਫਰਕ ਵਿਚ ਵਿਕਟਾਂ ਗੁਆਈਆਂ ਤੇ ਆਖਿਰ ਵਿਚ 9 ਵਿਕਟਾਂ ‘ਤੇ 166 ਦੌੜਾਂ ਬਣਾਈਆਂ। ਉਸ ਵਲੋਂ ਡੇਵਿਡ ਮਿਲਰ ਨੇ 30 ਗੇਂਦਾਂ ‘ਤੇ 43 ਦੌੜਾਂ, ਸਰਫਰਾਜ ਖਾਨ ਨੇ 29 ਗੇਂਦਾਂ ‘ਤੇ 39 ਦੌੜਾਂ ਤੇ ਮਨਦੀਪ ਸਿੰਘ ਨੇ 21 ਗੇਂਦਾਂ ‘ਤੇ ਅਜੇਤੂ 29 ਦੌੜਾਂ ਬਣਈਆਂ। ਪੰਜਾਬ ਦੀ ਇਹ 4 ਮੈਚਾਂ ਵਿਚ ਤੀਜੀ ਜਿੱਤ ਹੈ ਤੇ ਉਹ ਅੰਕ ਸੂਚੀ ਵਿਚ 6 ਅੰਕਾਂ ਨਾਲ ਦੂਜੇ ਸਥਾਨ ‘ਤੇ ਪਹੁੰਚ ਗਈ ਹੈ। ਦਿੱਲੀ ਨੂੰ ਚਾਰ ਮੈਚਾਂ ਵਿਚ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article