#PUNJAB

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਝਟਕਾ; ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ‘ਚ ਸ਼ਾਮਲ

ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਵੀ ‘ਆਪ’ ਵਿਚ ਸ਼ਾਮਲ
ਚੰਡੀਗੜ੍ਹ, 19 ਸਤੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ਵਿਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਹਲਕਾ ਬਾਬਾ ਬਕਾਲਾ ਤੋਂ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ ਸੀਨੀਅਰ ਆਗੂ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਮੇਤ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਵੀ ਰਸਮੀ ਤੌਰ ‘ਤੇ ‘ਆਪ’ ਦਾ ਪੱਲਾ ਫੜ ਲਿਆ ਹੈ।
ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਘੁੰਮਣ ਨੇ ਦੋਵਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਨੇ ਛੱਜਲਵੱਡੀ ਪਰਿਵਾਰ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਿਆਸੀ ਹਲਕਿਆਂ ਵਿਚ ਇਸ ਨੂੰ ‘ਆਪ’ ਲਈ ਹਲਕਾ ਬਾਬਾ ਬਕਾਲਾ ਵਿਚ ਵੱਡੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।