ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਕੌਮੀ ਏਕਤਾ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੀਆਂ ਸੁਹਿਰਦ ਹਮਖਿਆਲੀ ਜਥੇਬੰਦੀਆਂ ਅਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਜਥੇਬੰਦੀਆਂ ਨਾਲ ਤਾਲਮੇਲ ਵਧਾਉਣ ਲਈ ‘ਤਾਲਮੇਲ ਕਮੇਟੀ’ ਦਾ ਗਠਨ ਕੀਤਾ ਗਿਆ ਹੈ।
ਪੱਤਰ ਅਨੁਸਾਰ ਇਸ ਕਮੇਟੀ ਵਿਚ ਸੁਖਵਿੰਦਰ ਸਿੰਘ ਅਗਵਾਨ ਨੂੰ ਕੋਆਰਡੀਨੇਟਰ ਇੰਚਾਰਜ ਲਗਾਇਆ ਗਿਆ ਹੈ, ਜਦਕਿ ਪ੍ਰਗਟ ਸਿੰਘ ਰਈਆ ਅਤੇ ਪ੍ਰੋ. ਰਣਜੀਤ ਸਿੰਘ ਧਨੋਆ ਨੂੰ ਮੈਂਬਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਕਮੇਟੀ ਪੰਜਾਬ ਦੀਆਂ ਰਾਜਨੀਤਿਕ, ਕਿਸਾਨ, ਮਜ਼ਦੂਰ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨਾਲ ਸੰਪਰਕ ਅਤੇ ਤਾਲਮੇਲ ਸਥਾਪਿਤ ਕਰਨ ਲਈ ਕੰਮ ਕਰੇਗੀ। ਇਸ ਦਾ ਉਦੇਸ਼ ਹਮਖਿਆਲੀ ਧਿਰਾਂ ਨਾਲ ਵਿਚਾਰ-ਵਟਾਂਦਰੇ ਨੂੰ ਅੱਗੇ ਵਧਾਉਣਾ ਅਤੇ ਸਾਂਝੇ ਮੁੱਦਿਆਂ ‘ਤੇ ਆਪਸੀ ਸਹਿਯੋਗ ਲਈ ਰਾਹ ਤਿਆਰ ਕਰਨਾ ਦੱਸਿਆ ਗਿਆ ਹੈ। ਇਸ ਤਾਲਮੇਲ ਕਮੇਟੀ ਦਾ ਨਾਲ ਹੀ ਇਹ ਕੰਮ ਹੋਵੇਗਾ ਕਿ ਇਹ ਹੋਰਨਾਂ ਧਿਰਾਂ ਤੋਂ ਆਉਣ ਵਾਲੇ ਅਹੁਦੇਦਾਰਾਂ ਨੂੰ ਹਰ ਪੱਖੋਂ ਵਿਚਾਰ ਕੇ ਪਾਰਟੀ ਵਿਚ ਸ਼ਾਮਲ ਵੀ ਕਰੇਗੀ।
ਪਾਰਟੀ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਕਮੇਟੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਕੌਮੀ ਏਕਤਾ ਅਤੇ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਗਠਨ

