ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਦੇਹਾਂਤ

94
Share

ਅੰਮ੍ਰਿਤਸਰ, 16 ਮਈ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੱਜ ਸ਼ਾਮ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਅੱਜ ਸ਼ਾਮ ਦਿਲ ਦਾ ਦੌਰਾ ਪਿਆ ਜੋ ਜਾਨਲੇਵਾ ਸਾਬਤ ਹੋਇਆ। ਉਨ੍ਹਾਂ ਦੀ ਮੌਤ ’ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਕੌਮ ਗੁਰਬਾਣੀ ਵਿਆਕਰਣ ਦੇ ਗਿਆਤਾ ਤੋਂ ਵਾਂਝੀ ਹੋ ਗਈ ਹੈ। ਅੱਜ ਉਨ੍ਹਾਂ ਦੇ ਚਲਾਣੇ ਨਾਲ ਸਿੱਖ ਜਗਤ ਅੰਦਰ ਸੋਗ ਦੀ ਲਹਿਰ ਹੈ।


Share