ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਤੇ ਖ਼ਰਬਪਤੀਆਂ ਨੂੰ ਫ਼ਾਇਦਾ ਪਹੁੰਚਾਉਣ ਦਾ ਲਾਇਆ ਦੋਸ਼

601
Share

ਲਖਨਊ, 31 ਜਨਵਰੀ (ਪੰਜਾਬ ਮੇਲ)- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਖ਼ਰਬਪਤੀਆਂ ਨੂੰ ਫਾਇਦਾ ਪਹੁੰਚਾਉਣ ਦਾ ਕਥਿਤ ਦੋਸ਼ ਲਾਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਭਾਜਪਾ ਨੇ ਆਮ ਲੋਕਾਂ ਨੂੰ ਬਹੁਤ ਸਤਾਇਆ ਹੈ। ਅਖਿਲੇਸ਼ ਨੇ ਹਿੰਦੀ ’ਚ ਟਵੀਟ ਕੀਤਾ, ‘ਕਿਸਾਨਾਂ ਦੇ ਮਨਾਂ ਨੂੰ ਬਹੁਤ ਡੂੰਘੀ ਠੇਸ ਵੱਜੀ ਹੈ, ਕਿਉਂਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਬਦਨਾਮ ਕੀਤਾ ਰਿਹਾ ਹੈ। ਭਾਜਪਾ ਨੇ ਨੋਟਬੰਦੀ, ਜੀ.ਐੱਸ.ਟੀ., ਕਿਰਤ ਕਾਨੂੰਨ ਅਤੇ ਖੇਤੀ ਕਾਨੂੰਨ ਲਿਆ ਕੇ ਸਿਰਫ਼ ਖ਼ਰਬਪਤੀਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਨਿਯਮ ਹੀ ਬਣਾਏ ਹਨ।

Share