ਚੰਡੀਗੜ੍ਹ, 16 ਜੁਲਾਈ (ਪੰਜਾਬ ਮੇਲ)- ਪੰਜਾਬ ਐੱਸ. ਡੀ. ਐੱਮ. ਏ. (ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ) ਨੇ ਅਗਲੇ 3 ਘੰਟਿਆਂ ਦੌਰਾਨ ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੁਕਤਸਰ ਅਤੇ ਸੰਗਰੂਰ ਵਿਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਸੰਬੰਧੀ ਬਕਾਇਦਾ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵਲੋਂ ਫੋਨ ’ਤੇ ਮੈਸੇਜ ਭੇਜ ਕੇ ਸੂਚਿਤ ਕੀਤਾ ਗਿਆ ਹੈ। ਇਸ ਮੈਸੇਜ ਵਿਚ ਆਖਿਆ ਗਿਆ ਹੈ ਕਿ ਮਾਲਵੇ ਦੇ ਚਾਰ ਬਠਿੰਡਾ, ਲੁਧਿਆਣਾ, ਮੁਕਤਸਰ ਅਤੇ ਸੰਗਰੂਰ ਜਦਕਿ ਦੁਆਬੇ ਦੇ ਜਲੰਧਰ, ਹੁਸ਼ਿਆਰੁਪਰ ਜ਼ਿਲ੍ਹਿਆਂ ਵਿਚ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।