ਨਵੀਂ ਦਿੱਲੀ, 30 ਅਪਰੈਲ (ਪੰਜਾਬ ਮੇਲ) –ਭਾਰਤੀ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਮੋਹਲੇਧਾਰ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਹੈ। ਟਵੀਟ ਵਿੱਚ ਵਿਭਾਗ ਨੇ ਦੱਸਿਆ,‘ਉਤਰ-ਪੱਛਮ ਭਾਰਤ ਦੇ ਕਈ ਖਿੱਤਿਆਂ ਵਿੱਚ ਭਾਰੀ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੌਸਮ ਵਿਭਾਗ ਵੀ 30 ਅਪਰੈਲ ਤੋਂ ਤਿੰਨ ਮਈ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰ ਚੁੱਕਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਸਮ ਦੀ ਖਰਾਬੀ ਪਿੱਛੇ ਪੱਛਮੀ ਗੜਬੜੀ ਨੂੰ ਮੁੱਖ ਕਾਰਨ ਸਮਝਿਆ ਜਾ ਰਿਹਾ ਹੈ।