ਅਗਲੇ ਪੰਜ ਦਿਨਾਂ ਵਿਚ ਪੰਜਾਬ ਤੇ ਚੰਡੀਗੜ੍ਹ ‘ਚ ਮੀਂਹ ਦੀ ਸੰਭਾਵਨਾ

937
Share

ਨਵੀਂ ਦਿੱਲੀ, 3 ਜੁਲਾਈ (ਪੰਜਾਬ ਮੇਲ)- ਭਾਰਤੀ ਮੌਸਮ ਵਿਭਾਗ ਨੇ ਅੱਜ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਵਿਚ ਉੱਤਰ ਪੱਛਮੀ ਭਾਰਤ, ਜਿਸ ਵਿਚ ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿਚ ਮੀਂਹ ਪਵੇਗਾ ਤੇ 4 ਤੋਂ 6 ਜੁਲਾਈ ਤੱਕ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਅਗਲੇ 12 ਘੰਟਿਆਂ ਦੌਰਾਨ ਦੱਖਣੀ-ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ, ਝਾਰਖੰਡ, ਪੂਰਬੀ ਵਿਦਰਭ ਅਤੇ ਉੜੀਸਾ ਵਿਚ ਵੀ ਦਰਮਿਆਨੀ ਤੋਂ ਤੇਜ਼ ਬਾਰਸ਼ ਦੀ ਸੰਭਾਵਨਾ ਹੈ।


Share