#Featured

ਅਗਲੇ ਹਫ਼ਤੇ ਅਮਰੀਕਾ ਦੇ ਰੱਖਿਆ ਮੰਤਰੀ ਦਾ ਭਾਰਤ ਦੌਰਾ

ਵਾਸ਼ਿੰਗਟਨ, 26 ਮਈ (ਪੰਜਾਬ ਮੇਲ)- ਅਮਰੀਕੀ ਰੱਖਿਆ ਮੰਤਰੀ ਲੋਇਡ ਔਸਟਿਨ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਲਈ ਅਗਲੇ ਹਫ਼ਤੇ ਨਵੀਂ ਦਿੱਲੀ ਜਾਣਗੇ। ਪੈਂਟਾਗਨ ਨੇ ਇਹ ਐਲਾਨ ਕੀਤਾ ਹੈ। ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਹੋਣ ਵਾਲੇ ਅਮਰੀਕਾ ਦੌਰੇ ਤੋਂ ਪਹਿਲਾਂ ਹੋ ਰਿਹਾ ਹੈ। ਪੈਂਟਾਗਨ ਨੇ ਰੱਖਿਆ ਮੰਤਰੀ ਦੇ ਅਗਲੇ ਹਫਤੇ ਜਾਪਾਨ, ਸਿੰਗਾਪੁਰ, ਭਾਰਤ ਅਤੇ ਫਰਾਂਸ ਦੇ ਦੌਰੇ ਦਾ ਐਲਾਨ ਕੀਤਾ। ਇਸ ਵਿਚ ਕਿਹਾ ਗਿਆ ਹੈ ਕਿ ਔਸਟਿਨ ਅਮਰੀਕਾ-ਭਾਰਤ ਰੱਖਿਆ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਲਈ ਸ੍ਰੀ ਰਾਜਨਾਥ ਸਿੰਘ ਤੇ ਹੋਰਾਂ ਨਾਲ ਮੁਲਾਕਾਤ ਕਰਨਗੇ।

Leave a comment