#INDIA

ਅਜੇ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰੇਗਾ ‘ਇੰਡੀਆ’ ਗਠਜੋੜ : ਖੜਗੇ

ਨਵੀਂ ਦਿੱਲੀ, 6 ਜੂਨ (ਪੰਜਾਬ ਮੇਲ)-‘ਇੰਡੀਆ’ ਗਠਜੋੜ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਅਜੇ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰੇਗਾ। ‘ਇੰਡੀਆ’ ਗਠਜੋੜ ਦੀ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਜੇ ਸਰਕਾਰ ਬਣਾਉਣ ਦੀ ਕੋਸ਼ਿਸ਼ ਨਹੀਂ ਕਰਾਂਗੇ। ਅਸੀਂ ਸਹੀ ਸਮਾਂ ਆਉਣ ‘ਤੇ ਫੈਸਲਾ ਲਵਾਂਗੇ। ਉਨ੍ਹਾਂ ਕਿਹਾ ਕਿ ਇਹ ਭਾਰਤ ਦੇ ਸੰਵਿਧਾਨ ਦੀ ਰੱਖਿਆ ਲਈ ਫ਼ਤਵਾ ਹੈ। ਖੜਗੇ ਨੇ ਕਿਹਾ ਕਿ ਅਸੀਂ ਚੰਗਾ ਸੰਘਰਸ਼ ਕੀਤਾ, ਇਕਜੁੱਟ ਹੋ ਕੇ ਅਤੇ ਦ੍ਰਿੜ੍ਹਤਾ ਨਾਲ ਲੜੇ। ਉਨ੍ਹਾਂ ਅੱਗੇ ਕਿਹਾ ਕਿ ‘ਇੰਡੀਆ’ ਗਠਜੋੜ ਉਨ੍ਹਾਂ ਸਾਰੀਆਂ ਪਾਰਟੀਆਂ ਦਾ ਸਵਾਗਤ ਕਰਦਾ ਹੈ, ਜੋ ਸਾਡੇ ਸੰਵਿਧਾਨ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਂਦੀਆਂ ਹਨ। ਖੜਗੇ ਨੇ ਕਿਹਾ ਕਿ ‘ਇੰਡੀਆ’ ਗਠਜੋੜ ਭਾਜਪਾ ਦੇ ਫਾਸੀਵਾਦੀ ਸ਼ਾਸਨ ਦੇ ਖਿਲਾਫ ਲੜਾਈ ਜਾਰੀ ਰੱਖੇਗਾ।