ਅਦਾਕਾਰਾ ਕੰਗਣਾ ਰਣੌਤ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਗਈ ਵਾਈ ਪਲੱਸ ਸੁਰੱਖਿਆ

582
Share

ਨਵੀਂ ਦਿੱਲੀ, 7 ਸਤੰਬਰ (ਪੰਜਾਬ ਮੇਲ)- ਸ਼ਿਵਸੈਨਾ ਆਗੂ ਸੰਜੇ ਰਾਊਤ ਦੇ ਨਿਸ਼ਾਨੇ ’ਤੇ ਆਈ ਅਦਾਕਾਰਾ ਕੰਗਣਾ ਰਣੌਤ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਕੰਗਣਾ ਦੇ ਮੁੰਬਈ ਦੀ ਤੁਲਨਾ ਪੀਓਕੇ ਨਾਲ ਕਰਨ ਵਾਲੇ ਬਿਆਨ ਤੋਂ ਬਾਅਦ ਸ਼ਿਵਸੈਨਾ ਆਗੂ ਸੰਜੇ ਰਾਊਤ ਨੇ ਉਨ੍ਹਾਂ ਨੂੰ ਮੁੰਬਈ ਨਾ ਆਉਣ ਦੀ ਸਲਾਹ ਦਿੱਤੀ ਸੀ। ਇਸ ਦਾ ਜਵਾਬ ਦਿੰਦਿਆਂ ਕੰਗਣਾ ਨੇ ਕਿਹਾ ਸੀ ਕਿ ਉਹ 9 ਸਤੰਬਰ ਨੂੰ ਮੁੰਬਈ ਆ ਰਹੀ ਹੈ। ਉਸ ਦੀ ਸੁਰੱਖਿਆ ਨੂੰ ਦੇਖਦਿਆਂ ਹਿਮਾਚਲ ਸਰਕਾਰ ਪਹਿਲਾਂ ਹੀ ਉਸ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾ ਚੁੱਕੀ ਹੈ। ਹੁਣ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੰਗਣਾ ਨੂੰ ਵਾਈ ਪਲੱਸ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਉਸ ਦੀ ਸੁਰੱਖਿਆ ਵਿੱਚ 11 ਜਵਾਨ ਤਾਇਨਾਤ ਰਹਿਣਗੇ। ਇਨ੍ਹਾਂ ਵਿੱਚ ਇਕ ਜਾਂ- ਦੋ ਕਮਾਂਡੋ ਅਤੇ ਬਾਕੀ ਪੁਲੀਸ ਮੁਲਾਜ਼ਮ ਹੋਣਗੇ।


Share