ਅਦਾਕਾਰਾ ਰਕੁਲ ਪ੍ਰੀਤ ਸਿੰਘ ਤੋਂ ਈ.ਡੀ. ਵੱਲੋਂ ਪੁੱਛ ਪੜਤਾਲ

531
Share

ਹੈਦਰਾਬਾਦ, 3 ਸਤੰਬਰ (ਪੰਜਾਬ ਮੇਲ)- ਅਭਿਨੇਤਰੀ ਰਕੁਲ ਪ੍ਰੀਤ ਸਿੰਘ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਹੈਦਰਾਬਾਦ ’ਚ 2017 ਦੌਰਾਨ ਨਸ਼ਾ ਤਸਕਰਾਂ ਦੇ ਗਰੋਹ ਦਾ ਪਰਦਾਫਾਸ਼ ਕਰਨ ਦੇ ਮਾਮਲੇ ’ਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਪੇਸ਼ ਹੋਈ। ਈ.ਡੀ. ਨੇ ਉਸ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ। ਇਸ ਤੋਂ ਪਹਿਲਾਂ ਈ.ਡੀ. ਨੇ ਤੇਲਗੂ ਫਿਲਮ ਇੰਡਸਟਰੀ ਦੀਆਂ 10 ਹਸਤੀਆਂ ਨੂੰ ਤਲਬ ਕੀਤਾ ਸੀ। ਈ.ਡੀ. ਨੇ ਇਸ ਮਾਮਲੇ ਵਿਚ ਤੇਲਗੂ ਫਿਲਮ ਨਿਰਦੇਸ਼ਕ ਪੁਰੀ ਜਗਨਨਾਥ ਅਤੇ ਅਦਾਕਾਰਾ ਚਾਰਮੀ ਕੌਰ ਤੋਂ ਪੁੱਛ ਪੜਤਾਲ ਕੀਤੀ ਸੀ।

Share