ਅਦਾਕਾਰ ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ’ਤੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ

101
Share

ਮੁੰਬਈ, 25 ਜੁਲਾਈ (ਪੰਜਾਬ ਮੇਲ)- ਅਦਾਕਾਰ ਜੋੜੇ ਕੈਟੋਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ ’ਤੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਪੁਲਿਸ ਨੇ ਕੌਸ਼ਲ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਟਾਗ੍ਰਾਮ ’ਤੇ ਧਮਕੀ ਮਿਲੀ ਹੈ। ਸੈਂਟਾਕਰੂਜ਼ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼ ਨੇ ਦਸੰਬਰ ਵਿਚ ਵਿਆਹ ਕਰਵਾਇਆ ਸੀ।

Share