ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ

103
ਪੁਣੇ, 26 ਨਵੰਬਰ (ਪੰਜਾਬ ਮੇਲ)- ਉੱਘੇ ਫਿਲਮ, ਟੈਲੀਵਿਜ਼ਨ ਅਤੇ ਰੰਗਮੰਚ ਅਭਿਨੇਤਾ ਵਿਕਰਮ ਗੋਖਲੇ ਦਾ ਅੱਜ ਇਸ ਸ਼ਹਿਰ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸਨ। ਗੋਖਲੇ (77) ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿਚ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਦੀਨਾਨਾਥ ਮੰਗੇਸ਼ਕਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਦੇ ਪਰਿਵਾਰਕ ਮਿੱਤਰ ਨੇ ਦੱਸਿਆ ਕਿ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਸ਼ਹਿਰ ਦੇ ਬਾਲਗੰਧਰਵ ਆਡੀਟੋਰੀਅਮ ਵਿਚ ਰੱਖਿਆ ਜਾਵੇਗਾ। ਉਪਰੰਤ ਵੈਕੁੰਠ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਜਾਵੇਗਾ।