ਧੋਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੀਤੀ ਖੁਦਕੁਸ਼ੀ

657
Share

ਮੁਬੰਈ, 14 ਜੂਨ (ਪੰਜਾਬ ਮੇਲ)- ਬਾਲੀਵੁੱਡ ਤੋਂ ਬੇਹੱਦ ਦੁੱਖਦ ਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁਬੰਈ ‘ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਸਿੰਘ ਨੇ ਆਪਣੇ ਘਰ ਅੰਦਰ ਹੀ ਫਾਹਾ ਲਾ ਕਿ ਆਪਣੀ ਜਾਨ ਦੇ ਦਿੱਤੀ ਹੈ। ਖੁਦਕੁਸ਼ੀ ਕਰਨ ਦੇ ਅਸਲੀ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਾ।
ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲਜ਼ ਤੋਂ ਲੈ ਕਿ ਬਾਲੀਵੁੱਡ ਦਿਆਂ ਕਈ ਫਿਲਮਾਂ ‘ਚ ਕੰਮ ਕੀਤਾ ਹੈ। ਭਾਰਤੀ ਕ੍ਰਿਕੇਟਰ ਐਮਐਸ ਧੋਨੀ ਤੇ ਬਣੀ ਬਾਈਓਪਿਕ ‘ਚ ਵੀ ਸੁਸ਼ਾਂਤ ਸਿੰਘ ਰਾਜਪੂਤ ਮੁੱਖ ਭੂਮਿਕਾ ‘ਚ ਨਜ਼ਰ ਆਏ ਸਨ। ਹਾਲ ਹੀ ‘ਚ ਰਿਲੀਜ਼ ਹੋਈ ਫ਼ਿਲਮ ਛਿਛੋਰੇ ‘ਚ ਸੁਸ਼ਾਂਤ ਦੀ ਐਕਟਿੰਗ ਦੀ ਖੂਬ ਤਾਰੀਫ ਵੀ ਹੋਈ ਸੀ।
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੇ ਟੀਵੀ ਸੀਰੀਅਲ, ‘ਪਵਿੱਤਰ ਰਿਸ਼ਤਾ’ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਅੰਕਿਤਾ ਲੋਖੰਡੇ ਨਾਲ ਉਸ ਦੀ ਸ਼ਾਨਦਾਰ ਕੈਮਿਸਟਰੀ ਦਰਸ਼ਕਾਂ ਦੇ ਦਿਲਾਂ ਵਿੱਚ ਇੱਕ ਖਾਸ ਜਗ੍ਹਾ ਬਣ ਗਈ ਸੀ। ਸੁਸ਼ਾਂਤ ਸਿੰਘ ਰਾਜਪੂਤ ਨੂੰ ਜਿਵੇਂ ਟੀਵੀ ਦੀ ਦੁਨੀਆ ਵਿੱਚ ਪਿਆਰ ਮਿਲਿਆ, ਫਿਲਮੀ ਦੁਨੀਆਂ ਵਿੱਚ ਵੀ ਉਨ੍ਹਾਂ ਦੀ ਅਦਾਕਾਰੀ ਨੂੰ ਲੋਕਾਂ ਨੇ ਖੂਬ ਪੰਸਦ ਕੀਤਾ।
ਅੱਜ, ਸੁਸ਼ਾਂਤ ਸਿੰਘ ਰਾਜਪੂਤ ਦੇ ਅਚਾਨਕ ਦੇਹਾਂਤ ਕਾਰਨ, ਸਾਰਾ ਬਾਲੀਵੁੱਡ ਅਭਿਨੇਤਾ ਦੇ ਇਸ ਕਦਮ ਤੋਂ ਹੈਰਾਨ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਲਿਆਨ ਨੇ ਮੁੰਬਈ ਦੇ ਮਾਲਾਦ ਦੇ ਮਾਲਵਾਨੀ ਖੇਤਰ ਵਿੱਚ ਇੱਕ ਇਮਾਰਤ ਦੀ 14ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।


Share