ਮੁੰਬਈ, 16 ਜਨਵਰੀ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਬੁੱਧਵਾਰ ਅੱਧੀ ਰਾਤ ਨੂੰ ਉਨ੍ਹਾਂ ਦੇ ਘਰ ਵਿਚ ਵੜ ਗਿਆ ਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ ਰਾਤ 2 ਵਜੇ ਇਕ ਚੋਰ ਸੈਫ਼ ਅਲੀ ਖ਼ਾਨ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਵਿਚ ਆ ਵੜਿਆ ਤੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਵਿਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਬਾਂਦਰਾ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਚੋਰ ਸੈਫ਼ ਅਲੀ ਖ਼ਾਨ ਦੇ ਘਰ ਵਿਚ ਵੜਿਆ, ਉਨ੍ਹਾਂ ‘ਤੇ ਹਮਲਾ ਕੀਤਾ ਤੇ ਫ਼ਿਰ ਉੱਥੋਂ ਫ਼ਰਾਰ ਵੀ ਹੋ ਗਿਆ, ਪਰ ਉਸ ਨੂੰ ਕਿਸੇ ਨੇ ਵੇਖਿਆ ਤੱਕ ਨਹੀਂ। ਫ਼ਿਲਹਾਲ ਪੁਲਿਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਦਾਕਾਰ ਸੈਫ਼ ਅਲੀ ਖ਼ਾਨ ‘ਤੇ ਜਾਨਲੇਵਾ ਹਮਲਾ; ਹਸਪਤਾਲ ਦਾਖ਼ਲ
