ਮੁੰਬਈ, 11 ਸਤੰਬਰ (ਪੰਜਾਬ ਮੇਲ)- ਅਦਾਕਾਰ ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ੇ ਦੇ ਮਾਮਲੇ ਵਿੱਚ ਸੈਸ਼ਨ ਕੋਰਟ ਨੇ ਅਦਾਕਾਰਾ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜੀ਼ ਖਾਰਜ ਕਰ ਦਿੱਤੀ ਹੈ। ਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਐੱਨਬੀਸੀ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਅਦਾਲਤ ਨੇ ਰੀਆ ਦੇ ਭਰਾ ਸ਼ੌਵਿਕ ਚੱਕਰਵਰਤੀ, ਅਬਦੁਲ ਬਾਸਿਤ ਜ਼ੈਦ, ਦੀਪੇਸ਼ ਸਾਵੰਤ ਤੇ ਸੈਮੂਅਲ ਮਿਰਾਂਡਾ ਦੀ ਜ਼ਮਾਨਤ ਦੀ ਅਰਜ਼ੀ ਵੀ ਰੱਦ ਕਰ ਦਿੱਤੀ।