#PUNJAB

ਅਦਾਲਤ ਨੇ ਸੋਨੀ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਮੇਲ)- ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ ਪੜਤਾਲ ਲਈ ਉਸ ਦਾ ਦੋ ਦਨਿ ਦਾ ਰਿਮਾਂਡ ਦੇ ਦਿੱਤਾ। ਸੋਨੀ ਨੂੰ ਕੱਲ੍ਹ ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਦੇ ਦੋਸ਼ ਹਨ। ਅੱਜ ਇਥੇ ਉਸ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੀਜੇਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਤੋਂ ਬਾਅਦ ਸੋਨੀ ਨੂੰ ਪੁੱਛ ਪੜਤਾਲ ਵਾਸਤੇ ਦੋ ਦਨਿ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਪੁੱਜੇ ਹੋਏ ਸਨ।

Leave a comment