ਅਜਨਾਲਾ, 5 ਅਪ੍ਰੈਲ (ਪੰਜਾਬ ਮੇਲ)- ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫ਼ੌਜੀ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਪੁਲਿਸ ਵੱਲੋਂ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਮੌਕੇ ਡੀ.ਐੱਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਫੌਜੀ ਥਾਣਾ ਅਜਨਾਲਾ ‘ਚ ਦਰਜ ਐੱਫ.ਆਈ.ਆਰ. ਨੰਬਰ 39 ਦੇ ਤਹਿਤ ਨਾਮਜ਼ਦ ਸੀ। ਉਸ ਦਾ ਚਾਰ ਅਪ੍ਰੈਲ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਅਦਾਲਤ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਦਾ ਸਾਥੀ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ
